Mon, Jan 20, 2025
Whatsapp

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਨੇ ਸੁਖਬੀਰ ਬਾਦਲ 'ਤੇ ਹਮਲੇ ਪਿੱਛੇ 'ਆਪ' ਸਰਕਾਰ, ਏਜੰਸੀਆਂ ਅਤੇ ਅੱਤਵਾਦੀਆਂ ਦੀ ਮਿਲੀਭੁਗਤ ਹੋਣ ਦੀ ਸ਼ੰਕਾ ਜਤਾਈ

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ।

Reported by:  PTC News Desk  Edited by:  Amritpal Singh -- December 05th 2024 06:37 PM
ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਨੇ ਸੁਖਬੀਰ ਬਾਦਲ 'ਤੇ ਹਮਲੇ ਪਿੱਛੇ 'ਆਪ' ਸਰਕਾਰ, ਏਜੰਸੀਆਂ ਅਤੇ ਅੱਤਵਾਦੀਆਂ ਦੀ ਮਿਲੀਭੁਗਤ ਹੋਣ ਦੀ ਸ਼ੰਕਾ ਜਤਾਈ

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਨੇ ਸੁਖਬੀਰ ਬਾਦਲ 'ਤੇ ਹਮਲੇ ਪਿੱਛੇ 'ਆਪ' ਸਰਕਾਰ, ਏਜੰਸੀਆਂ ਅਤੇ ਅੱਤਵਾਦੀਆਂ ਦੀ ਮਿਲੀਭੁਗਤ ਹੋਣ ਦੀ ਸ਼ੰਕਾ ਜਤਾਈ

ਚੰਡੀਗੜ੍ਹ: ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ।

ਝਿੰਜਰ ਨੇ ਸ਼ੱਕ ਜਤਾਇਆ ਕਿ ਇਹ ਹਮਲਾ ਆਮ ਆਦਮੀ ਪਾਰਟੀ (ਆਪ) ਸਰਕਾਰ, ਏਜੰਸੀਆਂ ਅਤੇ ਅੱਤਵਾਦੀਆਂ ਵਿਚਕਾਰ ਮਿਲੀਭੁਗਤ ਦਾ ਮਾਮਲਾ ਜਾਪਦਾ ਹੈ। “ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਇੱਕ ਜਾਣੇ-ਪਛਾਣੇ ਅੱਤਵਾਦੀ, ਨਰਾਇਣ ਸਿੰਘ ਚੌੜਾ, ਜਿਸਦਾ ISI ਨਾਲ ਸਬੰਧ ਹੈ ਅਤੇ ਅੱਤਵਾਦੀ ਗਤੀਵਿਧੀਆਂ ਦਾ ਇਤਿਹਾਸ ਹੈ, ਨੂੰ ਪੁਲਿਸ ਵੱਲੋਂ ਇਹ ਮੰਨਣ ਦੇ ਬਾਵਜੂਦ ਕਿ ਸੁਖਬੀਰ ਬਾਦਲ ਨੂੰ ਪਿਛਲੇ 11-12 ਸਾਲਾਂ ਤੋਂ ਉਸ ਤੋਂ ਖਤਰੇ ਦੀ ਧਾਰਨਾ ਸੀ, ਨੂੰ ਸੁਖਬੀਰ ਬਾਦਲ ਦੇ ਆਸ ਪਾਸ ਹਥੀਆਰ ਦੇ ਨਾਲ ਆਜ਼ਾਦ ਘੁੰਮਣ ਦੀ ਇਜਾਜ਼ਤ ਦਿੱਤੀ ਗਈ।”


"ਪੁਲਿਸ ਨੇ ਇਹ ਵੀ ਮੰਨਿਆ ਹੈ ਕਿ ਉਨ੍ਹਾਂ ਨੂੰ ਪਤਾ ਸੀ ਕਿ ਚੌੜਾ ਹਮਲੇ ਤੋਂ ਇੱਕ ਦਿਨ ਪਹਿਲਾਂ ਵੀ ਸ੍ਰੀ ਦਰਬਾਰ ਸਾਹਿਬ ਗਿਆ ਸੀ। ਅਸਲ ਵਿੱਚ ਸੀਸੀਟੀਵੀ ਫੁਟੇਜ ਵਿੱਚ ਸਾਫ ਤੌਰ 'ਤੇ ਚੌੜਾ ਨੂੰ ਹਮਲੇ ਤੋਂ ਇੱਕ ਦਿਨ ਪਹਿਲਾਂ ਸੁਖਬੀਰ ਬਾਦਲ ਦੇ ਨੇੜੇ ਦਰਬਾਰ ਸਾਹਿਬ ਦੇ ਅੰਦਰ ਖੁੱਲ੍ਹਾ ਘੁੰਮਦਾ ਦੇਖਿਆ ਜਾ ਸਕਦਾ ਹੈ। ਇਨ੍ਹਾਂ ਹੀ ਨਹੀਂ, ਚੌੜਾ ਨੇ ਪੰਜਾਬ ਪੁਲਿਸ ਦੇ ਇੱਕ ਐਸ.ਪੀ ਨਾਲ ਮੁਲਾਕਾਤ ਕੀਤੀ, ਗੱਲਬਾਤ ਕੀਤੀ ਅਤੇ ਹੱਥ ਵੀ ਮਿਲਾਇਆ, ਸਵਾਲ ਇਹ ਹੈ ਕਿ ਉਨ੍ਹਾਂ ਨੇ ਕਿਸ ਮੁੱਦੇ 'ਤੇ ਗੱਲਬਾਤ ਕੀਤੀ ਸੀ? ਇਹ ਸਭ ਪੁਲਿਸ ਦੇ ਇਰਾਦੇ ਅਤੇ ਹਮਲੇ ਵਿੱਚ ਉਨ੍ਹਾਂ ਦੀ ਸੰਭਾਵੀ ਸ਼ਮੂਲੀਅਤ ਦੇ ਸਵਾਲ ਖੜੇ ਕਰਦਾ ਹੈ,” ਝਿੰਜਰ ਨੇ ਕਿਹਾ।

ਝਿੰਜਰ ਨੇ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜਵਾਬ ਮੰਗਦੇ ਹਨ। 'ਆਪ' ਸਰਕਾਰ ਨੂੰ ਪਿੱਠ ਥਪਥਪਾਉਣ ਦੀ ਬਜਾਏ ਇਸ ਘਟਨਾ 'ਚ ਆਪਣੀ ਭੂਮਿਕਾ 'ਤੇ ਸਫਾਈ ਦੇਣੀ ਚਾਹੀਦੀ ਹੈ।

ਸੁਰੱਖਿਆ ਵਿੱਚ ਕੁਤਾਹੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਝਿੰਜਰ ਨੇ ਸੁਪਰੀਮ ਕੋਰਟ ਤੋਂ ਨਿਆਂਇਕ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ, "ਅਸੀਂ ਇਸ ਘਟਨਾ ਦੀ ਨਿਰਪੱਖ ਜਾਂਚ ਕਰਨ ਲਈ ਪੰਜਾਬ ਪੁਲਿਸ ਅਤੇ ਸਰਕਾਰ 'ਤੇ ਭਰੋਸਾ ਨਹੀਂ ਕਰ ਸਕਦੇ। ਮਾਨਯੋਗ ਸੁਪਰੀਮ ਕੋਰਟ ਦੁਆਰਾ ਇੱਕ ਨਿਆਂਇਕ ਜਾਂਚ ਜ਼ਰੂਰੀ ਹੈ ਤਾਂ ਜੋ ਸੱਚਾਈ ਦਾ ਪਰਦਾਫਾਸ਼ ਕੀਤਾ ਜਾ ਸਕੇ ਅਤੇ ਇਹ ਯਕੀਨੀ ਬਣਾਇਆ ਜਾ ਸਕੇ ਕਿ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾਵੇ।"

ਝਿੰਝਰ ਨੇ ਇਹ ਵੀ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਸੁਖਬੀਰ ਬਾਦਲ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੀ ਹੈ, ਜਿਸ ਕਾਰਨ ਖੌਫਨਾਕ ਗੈਂਗਸਟਰ ਨੂੰ ਉਸ 'ਤੇ ਹਮਲਾ ਕਰਨ ਦੀ ਇਜਾਜ਼ਤ ਦਿੱਤੀ ਗਈ ਅਤੇ ਪੁਲਿਸ ਨੇ ਕੁਝ ਵੀ ਨਹੀਂ ਕੀਤਾ। ਉਨ੍ਹਾਂ ਕਿਹਾ, "ਇਹ ਹਮਲੇ ਵਿੱਚ ਸਰਕਾਰ ਦੀ ਮਿਲੀਭੁਗਤ ਦਾ ਸਪੱਸ਼ਟ ਮਾਮਲਾ ਹੈ। ਪੰਜਾਬ ਦੇ ਲੋਕ ਜਵਾਬ ਮੰਗਦੇ ਹਨ ਅਤੇ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦੇ ਹਨ।"

ਝਿੰਜਰ ਨੇ ਪੰਜਾਬ ਦੇ ਲੋਕਾਂ ਨੂੰ ਵੀ ਸੁਚੇਤ ਰਹਿਣ ਦੀ ਅਤੇ ਅਜਿਹੀਆਂ ਘਟਨਾਵਾਂ ਨੂੰ ਸੂਬੇ ਦੀ ਸ਼ਾਂਤੀ ਭੰਗ ਨਾ ਕਰਨ ਦੇਣ ਦੀ ਅਪੀਲ ਕੀਤੀ।

- PTC NEWS

Top News view more...

Latest News view more...

PTC NETWORK