Punjab Weather Today : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਧੁੰਦ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
Punjab Weather News : ਪੰਜਾਬ 'ਚ ਆਗਾਮੀ ਦਿਨਾਂ ਵਿੱਚ ਮੌਸਮ 'ਚ ਵੱਡੀ ਤਬਦੀਲੀ ਵੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਅਨੁਸਾਰ, 20 ਨਵੰਬਰ ਤੱਕ ਪੰਜਾਬ, ਹਰਿਆਣਾ ਤੇ ਚੰਡੀਗੜ੍ਹ (Chandigarh Weather) 'ਚ ਸੰਘਣੀ ਧੁੰਦ ਪਵੇਗੀ। ਵਿਭਾਗ ਵੱਲੋਂ 17 ਨਵੰਬਰ ਤੋਂ 20 ਨਵਬੰਰ ਤੱਕ ਧੁੰਦ ਦਾ ਯੈਲੋ ਅਲਰਟ (Fog Alert) ਵੀ ਜਾਰੀ ਕੀਤਾ ਗਿਆ ਹੈ।
ਪਹਾੜਾਂ 'ਚ ਬਰਫ਼ਵਾਰੀ ਨੇ ਪੰਜਾਬ 'ਚ ਵਧਾਈ ਠੰਢ
ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਤਾਜ਼ਾ ਬਰਫ਼ਬਾਰੀ ਤੋਂ ਬਾਅਦ, ਪੰਜਾਬ ਵਿੱਚ ਵੀ ਤਾਪਮਾਨ ਡਿੱਗ ਰਿਹਾ ਹੈ। ਸੋਮਵਾਰ ਨੂੰ ਦਿਨ ਦੇ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਆਈ। ਜਿੱਥੇ ਹਵਾ ਦੇ ਵਹਾਅ ਵਿੱਚ ਵਾਧਾ ਹੋਇਆ ਹੈ ਅਤੇ ਪਹਾੜਾਂ ਤੋਂ ਹੇਠਾਂ ਵੱਲ ਚੱਲ ਰਹੀਆਂ ਹਵਾਵਾਂ ਨੇ ਠੰਢ ਵਧਾ ਦਿੱਤੀ ਹੈ, ਉੱਥੇ ਹੀ ਪੰਜਾਬ ਦੇ ਲੋਕਾਂ ਨੂੰ ਕੁਝ ਰਾਹਤ ਵੀ ਦਿੱਤੀ ਹੈ। ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਵਾ ਦੀ ਗਤੀ 4 ਤੋਂ 7 ਕਿਲੋਮੀਟਰ ਪ੍ਰਤੀ ਘੰਟਾ ਤੱਕ ਸੀ।
ਕਿਹੜੇ-ਕਿਹੜੇ ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ ?
ਮੌਸਮ ਕੇਂਦਰ ਚੰਡੀਗੜ੍ਹ ਵਿਖੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਹਾਲਾਂਕਿ ਇਹ ਪੂਰੇ ਸੂਬੇ ਵਿੱਚ ਆਮ ਦੇ ਨੇੜੇ ਰਿਹਾ। ਸੂਬੇ ਭਰ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿਖੇ 31.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਤਾਪਮਾਨ 27.8 ਡਿਗਰੀ ਸੈਲਸੀਅਸ (2.7 ਡਿਗਰੀ ਦੀ ਗਿਰਾਵਟ), ਅੰਮ੍ਰਿਤਸਰ ਵਿੱਚ 26.9 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 27.8 ਡਿਗਰੀ ਸੈਲਸੀਅਸ (1.6 ਡਿਗਰੀ ਦੀ ਗਿਰਾਵਟ) ਅਤੇ ਪਟਿਆਲਾ ਵਿੱਚ 27.3 ਡਿਗਰੀ ਸੈਲਸੀਅਸ (2.9 ਡਿਗਰੀ ਦੀ ਗਿਰਾਵਟ) ਦਰਜ ਕੀਤਾ ਗਿਆ।
ਇਹ ਵੀ ਪੜ੍ਹੋ...ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਸਦਮਾ ! ਰੰਗਕਰਮੀ ਅਤੇ ਨਿਰਦੇਸ਼ਕ ਬਲਬੀਰ ਬੱਲੀ ਦਾ ਹੋਇਆ ਦੇਹਾਂਤ
- PTC NEWS