Punjab Weather Update : ਪੰਜਾਬ ਵਿੱਚ ਮੀਂਹ ਕਾਰਨ ਯੈਲੋ ਅਲਰਟ; ਜਾਣੋ ਆਉਣ ਵਾਲੇ ਦਿਨਾਂ ’ਚ ਮੌਸਮ ਦਾ ਹਾਲ
Punjab Weather Update : ਅੱਜ ਪੰਜਾਬ ਵਿੱਚ ਵੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਤਿੰਨ ਜ਼ਿਲ੍ਹਿਆਂ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਲਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਉਮੀਦ ਹੈ। 19 ਅਗਸਤ ਤੱਕ ਮੌਸਮ ਇਸੇ ਤਰ੍ਹਾਂ ਰਹਿਣ ਦੀ ਉਮੀਦ ਹੈ। ਜਦਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਵਾਂਗ ਰਹੇਗਾ।
ਇਸ ਤੋਂ ਇਲਾਵਾ ਮੌਸਮ ਵਿਗਿਆਨ ਕੇਂਦਰ ਅਨੁਸਾਰ, ਰਾਜ ਦੇ ਕੁਝ ਜ਼ਿਲ੍ਹਿਆਂ ਵਿੱਚ ਕੱਲ੍ਹ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ 4 ਡਿਗਰੀ ਦਾ ਵਾਧਾ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ’ਚ ਮੀਹ ਕਾਰਨ ਕਈ ਥਾਵਾਂ ’ਤੇ ਹੜ੍ਹ ਵਰਗਾ ਮਾਹੌਲ ਬਣਿਆ ਹੋਇਆ ਹੈ।
ਬਿਆਸ ਦਰਿਆ ਦੇ ਤੇਜ਼ ਵਹਾਅ ਕਾਰਨ ਮੁਕੇਰੀਆਂ ਨੂੰ ਗੁਰਦਾਸਪੁਰ ਨਾਲ ਜੋੜਨ ਵਾਲੇ ਧਨੋਆ ਪੁਲ ਵਿੱਚ ਦਰਾਰ ਆ ਗਈ ਹੈ। ਪ੍ਰਸ਼ਾਸਨ ਨੇ ਸੁਰੱਖਿਆ ਲਈ ਪੁਲ 'ਤੇ ਪੁਲਿਸ ਤਾਇਨਾਤ ਕੀਤੀ ਹੈ ਅਤੇ ਭਾਰੀ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਲਗਾ ਦਿੱਤੀ ਹੈ।
ਪੌਂਗ ਡੈਮ ਵਿੱਚ ਰਾਤ ਤੱਕ 2 ਲੱਖ ਕਿਊਸਿਕ ਪਾਣੀ ਆਉਣ ਦੀ ਉਮੀਦ ਹੈ, ਜਿਸ ਕਾਰਨ ਪਾਣੀ ਦਾ ਪੱਧਰ ਹੋਰ ਵੱਧ ਸਕਦਾ ਹੈ। ਇਹ ਪੁਲ 2016 ਵਿੱਚ ਬਾਦਲ ਸਰਕਾਰ ਦੌਰਾਨ ਬਣਾਇਆ ਗਿਆ ਸੀ।
ਇਹ ਵੀ ਪੜ੍ਹੋ : Kangra News : ਹਿਮਾਚਲ 'ਚ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਪਿਕਅਪ ਖੱਡ 'ਚ ਡਿੱਗੀ, 4 ਜਣਿਆਂ ਦੀ ਮੌਤ, 15 ਬੱਚਿਆਂ ਸਮੇਤ 23 ਜ਼ਖ਼ਮੀ
- PTC NEWS