Yellow Alert In Punjab : ਪੰਜਾਬ ’ਚ ਮੌਸਮ ਵਿਭਾਗ ਨੇ ਤੂਫਾਨ ਤੇ ਮੀਂਹ ਨੂੰ ਲੈ ਕੇ ਜਾਰੀ ਕੀਤਾ ਯੈਲੋ ਅਲਰਟ; ਜਾਣੋ ਹੋਲੀ ਵਾਲੇ ਦਿਨ ਕਿਹੋ ਜਿਹਾ ਰਹੇਗਾ ਮੌਸਮ
Yellow Alert In Punjab : ਪੰਜਾਬ ਅਤੇ ਚੰਡੀਗੜ੍ਹ 'ਚ ਅੱਜ 12 ਮਾਰਚ ਤੋਂ ਮੌਸਮ ਬਦਲੇਗਾ। ਮੌਸਮ ਵਿਭਾਗ ਅਨੁਸਾਰ 15 ਮਾਰਚ ਤੱਕ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ 13 ਅਤੇ 14 ਮਾਰਚ ਨੂੰ ਕੁਝ ਥਾਵਾਂ 'ਤੇ ਹਨ੍ਹੇਰੀ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਸਰਗਰਮ ਪੱਛਮ ਗੜਬੜੀ ਕਾਰਨ ਇਹ ਸਥਿਤੀ ਪੈਦਾ ਹੋ ਰਹੀ ਹੈ।
ਅੱਜ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਤਾਪਮਾਨ 'ਚ ਕੋਈ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ।
ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਨਵਾਂਸ਼ਹਿਰ, ਜਲੰਧਰ, ਤਰਨਤਾਰਨ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਜ਼ਿਲਿਆਂ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ, ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ 13-14 ਮਾਰਚ ਨੂੰ ਤੂਫ਼ਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਤੋਂ ਇਲਾਵਾ 13 ਮਾਰਚ ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਹੋਵੇਗਾ। ਜਦੋਂ ਕਿ 14 ਮਾਰਚ ਨੂੰ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : AAP ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਵਧੀਆਂ ਮੁਸ਼ਕਿਲਾਂ! ਦਿੱਲੀ ਪੁਲਿਸ ਨੂੰ FIR ਦਰਜ ਕਰਨ ਦੇ ਨਿਰਦੇਸ਼, ਜਾਣੋ ਕੀ ਹੈ ਪੂਰਾ ਮਾਮਲਾ
- PTC NEWS