Yellow Alert In Punjab : ਪੰਜਾਬ ’ਚ ਮੀਂਹ ਤੇ ਤੂਫਾਨ ਜਾਂ ਵਧੇਗੀ ਗਰਮੀ ? ਜਾਣੋ ਮੌਸਮ ਵਿਭਾਗ ਦੀ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ
Yellow Alert In Punjab : ਪੰਜਾਬ ’ਚ ਇੱਕ ਵਾਰ ਫਿਰ ਤੋਂ ਤਾਪਮਾਨ ਵੱਧਣ ਕਾਰਨ ਗਰਮੀ ਪੈ ਰਹੀ ਹੈ। ਪਰ ਆਉਣ ਵਾਲੇ ਦਿਨਾਂ ’ਚ ਮੁੜ ਤੋਂ ਕੁਝ ਰਾਹਤ ਮਿਲ ਸਕਦੀ ਹੈ। ਦਰਅਸਲ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕੁਝ ਹਿੱਸਿਆਂ ’ਚ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਮਈ ਦੇ ਮਹੀਨੇ ’ਚ ਆਮ ਨਾਲੋਂ 50 ਫੀਸਦੀ ਤੱਕ ਮੀਂਹ ਪਿਆ ਹੈ। ਜਿਸ ਨਾਲ ਕਿਸਾਨਾਂ ਨੂੰ ਰਾਹਤ ਮਿਲੀ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਨੂੰ ਲੈ ਕੇ ਹੁਣ ਕਿਸਾਨਾਂ ਨੂੰ ਪਾਣੀ ਦੀ ਬੇਹੱਦ ਲੋੜ ਹੈ। ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਬੀਤੇ ਤਿੰਨ ਚਾਰ ਦਿਨ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਨਾਲ ਪਾਣੀ ਦੀ ਪੂਰਤੀ ਹੋ ਰਹੀ ਹੈ।
ਉੱਥੇ ਹੀ ਜੇਕਰ ਮਈ ਮਹੀਨੇ ਦੀ ਗੱਲ ਕੀਤੀ ਜਾਵੇ ਤਾਂ 50 ਫੀਸਦੀ ਤੱਕ ਬਾਰਿਸ਼ ਹੁਣ ਤੱਕ ਹੋ ਚੁੱਕੀ ਹੈ। ਮੌਸਮ ਵਿਗਿਆਨੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਡਾਕਟਰ ਕਿੰਗਰਾ ਨੇ ਦੱਸਿਆ ਕਿ ਆਉਂਦੇ ਦਿਨਾਂ ਚ ਪੰਜਾਬ ਦੇ ਕੁਝ ਹਿੱਸਿਆਂ ਦੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਹਲਕਾ ਮੀਂਹ ਅਤੇ ਤੇਜ਼ ਹਵਾਵਾਂ ਗਰਜ ਛਿੱਟੇ ਆਦਿ ਪੈ ਸਕਦੇ ਹਨ। ਮੌਜੂਦਾ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਦਰਜ ਕੀਤਾ ਗਿਆ ਹੈ ਜਦਕਿ ਘੱਟ ਤੋਂ ਘੱਟ ਤਾਪਮਾਨ 21 ਡਿਗਰੀ ਦੇ ਨੇੜੇ ਹੈ। ਦੋਵੇਂ ਹੀ ਤਾਪਮਾਨ ਲਗਭਗ ਇੱਕ ਤੋਂ ਦੋ ਡਿਗਰੀ ਆਮ ਨਾਲੋਂ ਜਿਆਦਾ ਚੱਲ ਰਹੇ ਹਨ।
ਇਹ ਵੀ ਪੜ੍ਹੋ : Majitha Poisonous Liquor Updates : ਮਜੀਠਾ ਹਲਕੇ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ; 3 ਪਿੰਡਾਂ ਦੇ 15 ਨੌਜਵਾਨਾਂ ਦੀ ਹੋਈ ਮੌਤ
- PTC NEWS