Yellow Alert Issued In Punjab : ਨੌਤਪਾ ’ਚ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ, ਮੌਸਮ ਵਿਭਾਗ ਨੇ ਜਾਰੀ ਕੀਤੀ ਤਾਜ਼ਾ ਭਵਿੱਖਬਾਣੀ
Yellow Alert Issued In Punjab : ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਮੌਸਮ ’ਚ ਬਦਲਾਅ ਦੇਖਣ ਨੂੰ ਮਿਲਿਆ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ’ਚ ਪੰਜਾਬ ਮੀਂਹ ਪੈਣ ਦੀ ਸੰਭਾਵਨਾ ਹੈ। ਨੌਤਪਾ ਸ਼ੁਰੂ ਹੋਏ ਦੋ ਦਿਨ ਹੋ ਗਏ ਹਨ, ਫਿਰ ਵੀ ਸੂਬੇ ਵਿੱਚ ਨਾ ਤਾਂ ਗਰਮੀ ਦੀ ਲਹਿਰ ਦੀ ਚਿਤਾਵਨੀ ਹੈ ਅਤੇ ਨਾ ਹੀ ਗਰਮ ਹਵਾਵਾਂ ਦੀ ਕੋਈ ਚਿਤਾਵਨੀ ਹੈ। ਇਸ ਦੇ ਉਲਟ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਡਿੱਗ ਗਿਆ ਹੈ ਅਤੇ ਇਸ ਵੇਲੇ ਇੱਥੇ ਤਾਪਮਾਨ ਆਮ ਨਾਲੋਂ 5.4 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ 29 ਮਈ ਤੱਕ ਗਰਮੀ ਦੀ ਲਹਿਰ ਸਬੰਧੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਹੈ।
ਸ਼ਨੀਵਾਰ ਰਾਤ ਨੂੰ ਪੰਜਾਬ ਵਿੱਚ ਭਾਰੀ ਤੂਫਾਨ ਅਤੇ ਮੀਂਹ ਕਾਰਨ ਤਾਪਮਾਨ ਵਿੱਚ 3.6 ਡਿਗਰੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ। ਇਸ ਕਾਰਨ ਇਹ ਆਮ ਨਾਲੋਂ 5.4 ਡਿਗਰੀ ਘੱਟ ਪਹੁੰਚ ਗਿਆ ਹੈ। ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 36.9 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਅਗਲੇ ਛੇ ਦਿਨਾਂ ਲਈ ਪੰਜਾਬ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਵਿੱਚ ਕਈ ਥਾਵਾਂ 'ਤੇ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਧੂੜ ਭਰੀਆਂ ਹਵਾਵਾਂ ਚੱਲਣਗੀਆਂ ਅਤੇ ਮੀਂਹ ਵੀ ਪਵੇਗਾ। ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 4 ਤੋਂ 5 ਡਿਗਰੀ ਘੱਟ ਸਕਦਾ ਹੈ।
ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 34.7 ਡਿਗਰੀ, ਲੁਧਿਆਣਾ 35.2 ਡਿਗਰੀ, ਪਟਿਆਲਾ 33.0 ਡਿਗਰੀ, ਪਠਾਨਕੋਟ 34.3 ਡਿਗਰੀ, ਹੁਸ਼ਿਆਰਪੁਰ 34.1 ਡਿਗਰੀ, ਜਲੰਧਰ 34.6 ਡਿਗਰੀ ਰਿਹਾ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 21.2 ਡਿਗਰੀ, ਲੁਧਿਆਣਾ 23.4 ਡਿਗਰੀ, ਪਟਿਆਲਾ 22.0 ਡਿਗਰੀ, ਪਠਾਨਕੋਟ 22.5 ਡਿਗਰੀ, ਬਠਿੰਡਾ 20.6 ਡਿਗਰੀ, ਫਰੀਦਕੋਟ 21.8, ਫਿਰੋਜ਼ਪੁਰ 22.5 ਡਿਗਰੀ, ਜਲੰਧਰ 21.5 ਡਿਗਰੀ ਰਿਹਾ।
ਇਹ ਵੀ ਪੜ੍ਹੋ : Covid in India : ਦੇਸ਼ ਭਰ 'ਚ ਫਿਰ ਵਧਣ ਲੱਗੇ ਕੋਰੋਨਾ ਦੇ ਮਰੀਜ਼ ,ਜਾਣੋ ਮਹਾਰਾਸ਼ਟਰ, ਝਾਰਖੰਡ, ਰਾਜਸਥਾਨ ਅਤੇ ਕਰਨਾਟਕ ਵਿੱਚ ਕਿੰਨੇ ਮਾਮਲੇ
- PTC NEWS