ਵੈਬ ਸੀਰੀਜ਼ 'ਲੁੱਖੇ' ਵਿਵਾਦ ਮਾਮਲਾ; ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਯੋਗਰਾਜ ਸਿੰਘ ਦੀ ਅਗਾਊਂ ਜ਼ਮਾਨਤ ਕੀਤੀ ਖ਼ਾਰਜ;
ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਨੂੰ ਔਰਤਾਂ ਖਿਲਾਫ ਕਥਿਤ ਅਪਮਾਨਜਨਕ ਟਿੱਪਣੀਆਂ ਦੇ ਮਾਮਲੇ ਵਿੱਚ ਵੱਡਾ ਝਟਕਾ ਲੱਗਾ ਹੈ। ਦੱਸ ਦਈਏ ਕਿ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।
ਦੱਸ ਦਈਏ ਕਿ ਇਹ ਮਾਮਲਾ ਵੈੱਬ ਸੀਰੀਜ਼ ਲੁੱਖੇ ਦੇ ਇੱਕ ਵਾਇਰਲ ਵੀਡੀਓ ਕਲਿੱਪ ਨਾਲ ਸਬੰਧਤ ਹੈ, ਜਿਸ ਵਿੱਚ ਯੋਗਰਾਜ ਸਿੰਘ ਦੇ ਕਿਰਦਾਰ ਨੇ ਔਰਤਾਂ ਖਿਲਾਫ ਕਥਿਤ ਤੌਰ 'ਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਹੈ।
ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆਸੀ ਵੀਡੀਓ
ਚੰਡੀਗੜ੍ਹ ਦੇ ਦੋ ਵਕੀਲਾਂ, ਉੱਜਵਲ ਭਸੀਨ ਅਤੇ ਜਤਿਨ ਵਰਮਾ ਨੇ ਇਸ ਮਾਮਲੇ ਸਬੰਧੀ ਐਸਐਸਪੀ ਕੋਲ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ 17 ਸਕਿੰਟ ਦੀ ਇੱਕ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ, ਜਿਸ ਵਿੱਚ ਔਰਤਾਂ ਵਿਰੁੱਧ ਅਸ਼ਲੀਲ ਅਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ।
ਇਹ ਵੀਡੀਓ 8 ਮਈ, 2026 ਨੂੰ ਐਮਾਜ਼ਾਨ ਪ੍ਰਾਈਮ ਵੀਡੀਓ 'ਤੇ ਰਿਲੀਜ਼ ਹੋਈ ਹਿੰਦੀ ਵੈੱਬ ਸੀਰੀਜ਼ ਲੁੱਖੇ ਦੇ ਇੱਕ ਐਪੀਸੋਡ ਦਾ ਹਿੱਸਾ ਦੱਸਿਆ ਜਾ ਰਿਹਾ ਹੈ। ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਅਜਿਹੀ ਭਾਸ਼ਾ ਔਰਤਾਂ ਦੀ ਸ਼ਾਨ ਅਤੇ ਸਤਿਕਾਰ 'ਤੇ ਸਿੱਧਾ ਹਮਲਾ ਹੈ।
ਇਹ ਵੀ ਪੜ੍ਹੋ : Punjab MC Polls ਦੌਰਾਨ ਰਾਏਕੋਟ, ਖੰਨਾ, ਮੋਗਾ ਅਤੇ ਫਰੀਦਕੋਟ ’ਚ ਹੋਈਆਂ ਝੜਪਾਂ, ਮਾਹੌਲ ਤਣਾਅਪੂਰਨ
- PTC NEWS