Fri, Feb 20, 2026
Whatsapp

Bathinda News : ਪੰਜਾਬ 'ਚ ਨਸ਼ੇ ਨੇ ਇੱਕ ਹੋਰ ਨੌਜਵਾਨ ਦੀ ਲਈ ਜਾਨ, ਦੋ ਭੈਣਾਂ ਦਾ ਇਕਲੌਤਾ ਭਰਾ ਸੀ ਗੁਰਸੇਵਕ ਸਿੰਘ

Drug Overdose Death : ਜਾਣਕਾਰੀ ਅਨੁਸਾਰ, ਪਿੰਡ ਸ਼ੇਖਪੁਰਾ ਦੇ ਦੋ ਭੈਣਾਂ ਦੇ ਇਕਲੌਤੇ ਭਰਾ ਅਤੇ ਮਾਤਾ-ਪਿਤਾ ਦੇ ਇਕਲੌਤੇ ਪੁੱਤਰ ਗੁਰਸੇਵਕ ਸਿੰਘ ਦੀ ਲਾਸ਼ ਬੀਤੇ ਦਿਨ ਤਲਵੰਡੀ ਸਾਬੋ ਦੀ ਅਨਾਜ ਮੰਡੀ ਵਿੱਚ ਭੇਤਭਰੀ ਹਾਲਤ ਵਿੱਚ ਮਿਲੀ ਸੀ, ਲਾਸ਼ ਕੋਲੋਂ ਟੀਕੇ ਦੇ ਰੈਪਰ ਵੀ ਮਿਲੇ ਸਨ।

Reported by:  PTC News Desk  Edited by:  KRISHAN KUMAR SHARMA -- February 20th 2026 06:23 PM -- Updated: February 20th 2026 06:28 PM
Bathinda News : ਪੰਜਾਬ 'ਚ ਨਸ਼ੇ ਨੇ ਇੱਕ ਹੋਰ ਨੌਜਵਾਨ ਦੀ ਲਈ ਜਾਨ, ਦੋ ਭੈਣਾਂ ਦਾ ਇਕਲੌਤਾ ਭਰਾ ਸੀ ਗੁਰਸੇਵਕ ਸਿੰਘ

Bathinda News : ਪੰਜਾਬ 'ਚ ਨਸ਼ੇ ਨੇ ਇੱਕ ਹੋਰ ਨੌਜਵਾਨ ਦੀ ਲਈ ਜਾਨ, ਦੋ ਭੈਣਾਂ ਦਾ ਇਕਲੌਤਾ ਭਰਾ ਸੀ ਗੁਰਸੇਵਕ ਸਿੰਘ

Bathinda News : ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਇੱਕ ਪਾਸੇ ਜਿੱਥੇ ਯੁੱਧ ਨਸ਼ੇ ਵਿਰੁੱਧ ਚਲਾਇਆ ਜਾ ਰਿਹਾ ਹੈ। ਉੱਥੇ ਹੀ ਸਬ ਡਿਵੀਜ਼ਨ ਤਲਵੰਡੀ ਸਾਬੋ (Talwandi Sabo) ਦੇ ਪਿੰਡ ਸ਼ੇਖਪੁਰਾ ਵਿਖੇ ਇੱਕ ਨੌਜਵਾਨ ਦੀ ਚਿੱਟੇ ਦੇ ਨਸ਼ੇ ਨਾਲ ਮੌਤ (Drug Overdose Death) ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬੇਸ਼ੱਕ ਪਰਿਵਾਰ ਉੱਪਰ ਪੁਲਿਸ ਦਾ ਕਥਿਤ ਤੌਰ 'ਤੇ ਦਬਾਅ ਪੈਣ ਕਾਰਨ ਬੀਤੇ ਦਿਨ ਪਰਿਵਾਰ ਵੱਲੋਂ ਆਪਣੇ ਇਕਲੌਤੇ ਪੁੱਤਰ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਪਰ ਅੱਜ ਪਰਿਵਾਰ ਨੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦੀ ਹਾਜ਼ਰੀ ਵਿੱਚ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ 'ਤੇ ਸਵਾਲ ਚੁੱਕੇ। ਪਰਿਵਾਰ ਨੇ ਆਪਣੇ ਨੌਜਵਾਨ ਪੁੱਤ ਦੀ ਮੌਤ 'ਤੇ ਇਨਸਾਫ ਦੀ ਗੁਹਾਰ ਲਗਾਈ ਹੈ।

ਦੋ ਭੈਣਾਂ ਦਾ ਇਕਲੌਤਾ ਭਰਾ ਸੀ ਗੁਰਸੇਵਕ, ਲਾਸ਼ ਕੋਲੋਂ ਰੈਪਰ ਤੇ ਟੀਕੇ ਮਿਲੇ


ਜਾਣਕਾਰੀ ਅਨੁਸਾਰ, ਪਿੰਡ ਸ਼ੇਖਪੁਰਾ ਦੇ ਦੋ ਭੈਣਾਂ ਦੇ ਇਕਲੌਤੇ ਭਰਾ ਅਤੇ ਮਾਤਾ-ਪਿਤਾ ਦੇ ਇਕਲੌਤੇ ਪੁੱਤਰ ਗੁਰਸੇਵਕ ਸਿੰਘ ਦੀ ਲਾਸ਼ ਬੀਤੇ ਦਿਨ ਤਲਵੰਡੀ ਸਾਬੋ ਦੀ ਅਨਾਜ ਮੰਡੀ ਵਿੱਚ ਭੇਤਭਰੀ ਹਾਲਤ ਵਿੱਚ ਮਿਲੀ ਸੀ, ਲਾਸ਼ ਕੋਲੋਂ ਟੀਕੇ ਦੇ ਰੈਪਰ ਵੀ ਮਿਲੇ ਸਨ ਅਤੇ ਇਹ ਨੌਜਵਾਨ ਗੁਰਸੇਵਕ ਸਿੰਘ ਨਸ਼ੇ ਦਾ ਪਿਛਲੇ ਲੰਬੇ ਸਮੇਂ ਤੋਂ ਆਦੀ ਸੀ। ਭਾਵੇਂ ਕਿ ਪੁਲਿਸ ਅਤੇ ਪ੍ਰਸ਼ਾਸਨ ਨੇ ਪਰਿਵਾਰ ਦੀ ਸਹਿਮਤੀ ਨਾਲ ਬੀਤੇ ਦਿਨ ਉਸਦਾ ਸੰਸਕਾਰ ਕਰਵਾ ਦਿੱਤਾ, ਪਰ ਅੱਜ ਜਦੋਂ ਉਹਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਕਾਂਗਰਸ ਦੇ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਪੁੱਜੇ ਤਾਂ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ 'ਤੇ ਸਵਾਲ ਖੜੇ ਕਰਦੇ ਹੋਏ ਉਹਨਾਂ ਦੇ ਪੁੱਤਰ ਨੂੰ ਨਸ਼ੇ ਨਾਲ ਮਾਰਨ ਦੇ ਦੋਸ਼ ਲਗਾਏ ਅਤੇ ਪਰਿਵਾਰ ਨੇ ਉਹਨਾਂ ਦੇ ਪੁੱਤਰ ਦੇ ਮੁਲਜ਼ਮਾਂ ਨੂੰ ਫੜਨ ਦੀ ਮੰਗ ਕੀਤੀ।

ਨੌਜਵਾਨ ਦੀ ਮਾਤਾ ਨੇ ਪੁਲਿਸ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ

ਮ੍ਰਿਤਕ ਨੌਜਵਾਨ ਦੀ ਮਾਤਾ ਸੁਖਪਾਲ ਕੌਰ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ 'ਤੇ ਸਵਾਲ ਚੁੱਕਦੇ ਕਿਹਾ ਕਿ ਉਹਨਾਂ ਦੇ ਇੱਕਲੌਤੇ ਪੁੱਤ ਨੂੰ ਨਸ਼ਾ ਵੱਧ ਦੇ ਕੇ ਮਾਰ ਕੇ ਸੁੱਟ ਦਿੱਤਾ ਗਿਆ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਪੁਲਿਸ ਨੇ ਉਹਨਾਂ ਨੂੰ ਗੁਮਰਾਹ ਕਰਕੇ ਉਹਨਾਂ ਦੇ ਪੁੱਤਰ ਦਾ ਸੰਸਕਾਰ ਕਰਵਾ ਦਿੱਤਾ। ਮ੍ਰਿਤਕ ਦੀ ਮਾਤਾ ਉਸਦੇ ਪੁੱਤਰ ਦੀ ਮੌਤ ਦੇ ਜਿੰਮੇਵਾਰ ਲੋਕਾਂ ਖਿਲਾਫ ਬਣਦੀ ਕਾਰਵਾਈ ਦੀ ਮੰਗ ਉਠਾਈ ਹੈ।

- PTC NEWS

Top News view more...

Latest News view more...

PTC NETWORK
PTC NETWORK