Sun, Jun 11, 2023
Whatsapp

Batala Youth killed: 200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਇੱਕ ਨੌਜਵਾਨ ਨੇ ਦੂਜੇ ਨੌਜਵਾਨ ’ਤੇ ਕੀਤਾ ਹਮਲਾ, ਹੋਈ ਮੌਤ

ਬਟਾਲਾ ਅਧੀਨ ਪੈਂਦੇ ਪਿੰਡ ਸਲਾਹਪੁਰ ਵਿਖੇ ਕੇਵਲ 200 ਰੁਪਏ ਦੇ ਲੈਣ ਦੇਣ ਨੂੰ ਲੈਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਦੋ ਨੌਜਵਾਨ ਦਿਹਾੜੀਦਾਰ ਸਨ ਮਹਿਜ 200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਇਨ੍ਹਾਂ ਦੋਨਾਂ ਨੌਜਵਾਨਾਂ ਵਿੱਚ ਬਹਿਸਬਾਜੀ ਹੋ ਗਈ ਸ਼ਾਮ ਵੇਲੇ ਜਦੋਂ ਪਿਓ-ਪੁੱਤ ਆਪਣੇ ਘਰ ਦੇ ਬਾਹਰ ਖੜ੍ਹੇ ਸਨ ਤਾਂ ਦੂਸਰੇ ਨੌਜਵਾਨ ਨੇ ਆ ਕੇ ਬੇਸਬਾਲ ਦੇ ਨਾਲ ਇਹਨਾਂ ’ਤੇ ਹਮਲਾ ਕਰ ਦਿੱਤਾ।

Written by  Aarti -- March 21st 2023 06:31 PM
Batala Youth killed: 200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਇੱਕ ਨੌਜਵਾਨ ਨੇ ਦੂਜੇ ਨੌਜਵਾਨ ’ਤੇ ਕੀਤਾ ਹਮਲਾ, ਹੋਈ ਮੌਤ

Batala Youth killed: 200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਇੱਕ ਨੌਜਵਾਨ ਨੇ ਦੂਜੇ ਨੌਜਵਾਨ ’ਤੇ ਕੀਤਾ ਹਮਲਾ, ਹੋਈ ਮੌਤ

ਰਵੀਬਖਸ਼ ਸਿੰਘ ਅਰਸ਼ੀ (ਗੁਰਦਾਸਪੁਰ, 21 ਮਾਰਚ): ਬਟਾਲਾ ਅਧੀਨ ਪੈਂਦੇ ਪਿੰਡ ਸਲਾਹਪੁਰ ਵਿਖੇ ਕੇਵਲ 200 ਰੁਪਏ ਦੇ ਲੈਣ ਦੇਣ ਨੂੰ ਲੈਕੇ ਇਕ ਨੌਜਵਾਨ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ। ਮਿਲੀ ਜਾਣਕਾਰੀ ਮੁਤਾਬਿਕ ਦੋ ਨੌਜਵਾਨ ਦਿਹਾੜੀਦਾਰ ਸਨ ਮਹਿਜ 200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਇਨ੍ਹਾਂ ਦੋਨਾਂ ਨੌਜਵਾਨਾਂ ਵਿੱਚ ਬਹਿਸਬਾਜੀ ਹੋ ਗਈ ਸ਼ਾਮ ਵੇਲੇ ਜਦੋਂ ਪਿਓ-ਪੁੱਤ ਆਪਣੇ ਘਰ ਦੇ ਬਾਹਰ ਖੜ੍ਹੇ ਸਨ ਤਾਂ ਦੂਸਰੇ ਨੌਜਵਾਨ ਨੇ ਆ ਕੇ ਬੇਸਬਾਲ ਦੇ ਨਾਲ ਇਹਨਾਂ ’ਤੇ ਹਮਲਾ ਕਰ ਦਿੱਤਾ ਜਿਸ ਕਾਰਨ ਨੌਜਵਾਨ ਸਾਜਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦਾ ਪਿਤਾ ਮੰਗਲ ਸਿੰਘ ਗੰਭੀਰ ਜ਼ਖਮੀ ਹੋ ਗਿਆ। ਫਿਲਹਾਲ ਪੁਲਿਸ ਇਸ ਮਾਮਲੇ ਦੇ ਜਾਂਚ ਵਿੱਚ ਜੁਟੀ ਹੈ। 

ਇਸ ਘਟਨਾ ਨਾਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਉੱਥੇ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਇਸ ਤਰ੍ਹਾਂ 200 ਰੁਪਏ ਪਿੱਛੇ ਇਕ ਨੌਜਵਾਨ ਦਾ ਕਤਲ ਹੋ ਜਾਣਾ ਬਹੁਤ ਹੀ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਹੋਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਮੁਲਜ਼ਮ ਨੌਜਵਾਨ ਦੇ ਖਿਲਾਫ਼ ਸਖ਼ਤ ਤੋਂ ਸਖਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। 


ਮਾਮਲੇ ਸਬੰਧਿਤ ਐਸਐਚਓ ਸੁਖਰਾਜ ਸਿੰਘ ਨੇ ਦੱਸਿਆ ਕਿ ਮਹਿਜ਼ 200 ਰੁਪਏ ਦੇ ਲੈਣ ਦੇਣ ਨੂੰ ਲੈਕੇ ਹੋਏ ਝਗੜੇ ਦੌਰਾਨ ਮ੍ਰਿਤਕ ਸਾਜਨ ਸਿੰਘ ਅਤੇ ਉਸਦੇ ਬਾਪ ਮੰਗਲ ਸਿੰਘ ਤੇ ਤਿੰਨ ਲੋਕਾਂ ਨੇ ਬੇਸਬਾਲ ਨਾਲ ਹਮਲਾ ਕਰ ਦਿੱਤਾ ਜਿਸ ਵਿੱਚ ਸਾਜਨ ਸਿੰਘ ਅਤੇ ਉਸਦਾ ਪਿਤਾ ਮੰਗਲ ਸਿੰਘ ਜ਼ਖਮੀ ਹੋ ਗਿਆ ਅਤੇ ਇਲਾਜ ਦੌਰਾਨ ਸਾਜਨ ਸਿੰਘ ਦੀ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਜ਼ਖਮੀ ਪਿਤਾ ਮੰਗਲ ਸਿੰਘ ਦੇ ਬਿਆਨਾਂ ਦੇ ਅਧਾਰ ਤੇ ਕੇਸ ਦਰਜ ਕਰਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਤਿੰਨੋ ਮੁਲਜ਼ਮ ਫਰਾਰ ਹਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: Operation Amritpal: IG ਸੁਖਚੈਨ ਸਿੰਘ ਨੇ ਆਪਰੇਸ਼ਨ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕੀਤੇ ਵੱਡੇ ਖੁਲਾਸੇ ! 

- PTC NEWS

adv-img

Top News view more...

Latest News view more...