Ielts ’ਚ ਘੱਟ ਬੈੱਡ ਆਉਣ ਤੋਂ ਨਿਰਾਸ਼ ਨੌਜਵਾਨ ਨੇ ਚੁੱਕਿਆ ਇਹ ਖੌਫਨਾਕ ਕਦਮ
ਬਠਿੰਡਾ: ਕਸਬਾ ਤਲਵੰਡੀ ਸਾਬੋ ਦੇ ਪਿੰਡ ਗਾਟਵਾਲੀ ਵਿੱਚ ਨੌਜਵਾਨ ਵੱਲੋਂ ਘਰ ਦੀ ਆਰਥਿਕ ਤੰਗੀ ’ਤੇ ਚਲਦਿਆਂ ਫਾਹਾ ਲੈ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਤੋਂ ਬਾਅਦ ਪੂਰੇ ਪਿੰਡ ’ਚ ਸੋਗ ਦੀ ਲਹਿਰ ਛਾ ਗਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਨੌਜਵਾਨ ਘਰ ਦੀ ਆਰਥਿਕ ਤੰਗੀ ਨੂੰ ਦੂਰ ਕਰਨ ਦੇ ਲਈ ਵਿਦੇਸ਼ ਜਾਣ ਲਈ ਆਈਲੈਟਸ ਕਰ ਰਿਹਾ ਸੀ ਪਰ ਦੋ ਵਾਰ ਆਈਲੈਟਸ ਚੋਂ ਬੈੱਡ ਘੱਟ ਹੋਣ ਕਾਰਨ ਕਾਫੀ ਸਮੇਂ ਤੋਂ ਨਿਰਾਸ਼ ਸੀ। ਦੱਸ ਦਈਏ ਕਿ 23 ਸਾਲਾਂ ਨੌਜਵਾਨ ਆਪਣੇ ਮਾਪਿਆਂ ਦਾ ਸਹਾਰਾ ਸੀ। ਪਰਿਵਾਰ ਕੋਲ ਸਿਰਫ ਇੱਕ ਏਕੜ ਜ਼ਮੀਨ ਸੀ ਜਿਸ ਨਾਲ ਘਰ ਦਾ ਗੁਜਾਰਾ ਚਲ ਰਿਹਾ ਸੀ।
ਇਸ ਮਾਮਲੇ ਤੋਂ ਬਾਅਦ ਪਿੰਡ ਦੇ ਮੋਹਤਵਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਕੋਲੋਂ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ। ਜਾਂਛ ਅਧਿਕਾਰੀ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।
-ਰਿਪੋਰਟਰ ਮੁਨੀਸ਼ ਗਰਗ ਦੇ ਸਹਿਯੋਗ ਨਾਲ
ਇਹ ਵੀ ਪੜ੍ਹੋ: ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ 10 ਲੱਖ ਤੋਂ ਵੱਧ ਮਰੀਜ਼ਾਂ ਨੇ ਕਰਵਾਇਆ ਇਲਾਜ
- PTC NEWS