Sangrur News : ਹਾਦਸੇ ’ਚ ਜਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਹੋਈ ਮੌਤ ,ਪਰਿਵਾਰ ਨੇ ਇਨਸਾਫ ਲਈ ਪੁਲਿਸ ਚੌਂਕੀ ਅੱਗੇ ਲਗਾਇਆ ਧਰਨਾ
Sangrur News : ਸੰਗਰੂਰ ਦੇ ਲਹਿਰਾਗਾਗਾ 'ਚ 1 ਅਕਤੂਬਰ ਨੂੰ ਕਾਰ ਨਾਲ ਵਾਪਰੇ ਹਾਦਸੇ ਵਿਚ ਇੱਕ ਨੌਜਵਾਨ ਬੱਬੂ ਸਿੰਘ (32) ਪੁੱਤਰ ਕਾਲਾ ਸਿੰਘ ਦੇ ਗੰਭੀਰ ਜ਼ਖਮੀ ਹੋ ਜਾਣ ਕਾਰਨ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖਲ ਕਰਵਾਇਆ ਗਿਆ ਸੀ ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪੀ.ਜੀ.ਆਈ ਚੰਡੀਗੜ੍ਹ ਵਿਖੇ ਭੇਜ ਦਿੱਤਾ ਗਿਆ ਸੀ ,ਜਿਸ ਦੀ ਕੱਲ੍ਹ ਦੇਰ ਰਾਤ ਇਲਾਜ ਦੌਰਾਨ ਮੌਤ ਹੋ ਗਈ ਹੈ।
ਮ੍ਰਿਤਕ 2 ਨਾਬਾਲਗ ਬੱਚਿਆਂ ਦਾ ਪਿਤਾ ਸੀ। ਪਰਿਵਾਰ ਨੇ ਕਾਰ ਚਾਲਕ ਖਿਲਾਫ਼ ਕਾਰਵਾਈ ਕਰਵਾਉਣ ਲਈ ਅੱਜ ਜਥੇਬੰਦੀਆਂ ਦੇ ਸਹਿਯੋਗ ਨਾਲ ਪੁਲਿਸ ਚੌਂਕੀ ਅੱਗੇ ਧਰਨਾ ਲਗਾ ਕੇ ਇਨਸਾਫ ਦੀ ਮੰਗ ਕੀਤੀ।ਇਸ ਮੌਕੇ ਇਨਸਾਫ ਲਈ 8 ਮੈਂਬਰੀ ਐਕਸ਼ਨ ਕਮੇਟੀ ਦੇ ਗਠਨ ਕੀਤਾ ਗਿਆ।
ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਗੁਰੀ ਚਹਿਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਕਾਰ ਚਾਲਕ ਨੂੰ ਤੁਰੰਤ ਕਾਬੂ ਕਰਕੇ ਉਸ ਦੇ ਖਿਲਾਫ ਬਣਦੀ ਕਾਰਵਾਈ ਕਰੇ ਅਤੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ। ਮ੍ਰਿਤਕ ਦੇ ਪਿਤਾ ਗੁਰਮੇਲ ਸਿੰਘ ਅਤੇ ਮਾਤਾ ਰਾਣੀ ਕੌਰ ਨੇ ਕਿਹਾ ਕਿ ਨਸਾਫ ਮਿਲਣ ਤੋਂ ਬਾਅਦ ਹੀ ਉਹ ਆਪਣੇ ਪੁੱਤਰ ਦਾ ਸਸਕਾਰ ਕਰਨਗੇ।
- PTC NEWS