Sultanpur Lodhi News : ਦੁਬਈ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ, 2 ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ
Sultanpur Lodhi News : ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਦੁਬਈ ਵਿਚ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਨੌਜਵਾਨ ਨਵਜੋਤ ਸਿੰਘ, ਰੋਟਰੀ ਚੌਂਕ ਸੁਲਤਾਨਪੁਰ ਲੋਧੀ ਦੇ ਨੇੜੇ ਹੀ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਦਾ ਪਿਤਾ ਗੁਰੂਘਰ ਚ ਗ੍ਰੰਥੀ ਸਿੰਘ ਵਜੋਂ ਸੇਵਾ ਨਿਭਾ ਰਿਹਾ ਹੈ।
ਸੁਲਤਾਨਪੁਰ ਲੋਧੀ ਦੀ ਧਰਤੀ ਤੋਂ ਇੱਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਰੱਖੜੀ ਤੋਂ ਥੋੜ੍ਹੇ ਦਿਨ ਪਹਿਲਾਂ ਦੋ ਭੈਣਾਂ ਦਾ ਇੱਕਲੌਤਾ ਵੀਰ ਨਵਜੋਤ ਸਿੰਘ ਦੁਬਈ ਦੀਆਂ ਸੜਕਾਂ 'ਤੇ ਹੋਏ ਹਾਦਸੇ 'ਚ ਹਮੇਸ਼ਾ ਲਈ ਵਿਛੜ ਗਿਆ। ਇਸ ਦੁਖਦਾਈ ਘਟਨਾ ਤੋਂ ਬਾਅਦ ਭੈਣਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਦੋ ਭੈਣਾਂ ਦੀਆਂ ਅੱਖਾਂ ਦਾ ਤਾਰਾ ਸੀ। ਕਦੇ ਸੋਚਿਆ ਨਹੀਂ ਸੀ ਰੱਖੜੀ ਤੋਂ ਪਹਿਲਾਂ ਹੀ ਇਹ ਦੁੱਖ ਸਹਿਣਾ ਪਏਗਾ।
ਨਵਜੋਤ ਚੰਗੇ ਭਵਿੱਖ ਦੀ ਭਾਲ ਵਿਚ ਰੁਜ਼ਗਾਰ ਲਈ ਨਵੰਬਰ 2024 ਦੁਬਈ ਗਿਆ ਸੀ, ਜਿੱਥੇ ਉਹ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ। ਬੀਤੇ ਦਿਨ ਅਚਾਨਕ ਉਸ ਦੀ ਤੇਲ ਦਾ ਟੈਂਕਰ ਪਲਟ ਜਾਣ ਮਗਰੋਂ ਸੜਕ ਹਾਦਸੇ ਵਿਚ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਇਲਾਕੇ 'ਚ ਮਾਤਮ ਛਾ ਗਿਆ।
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਅਜੇ ਕੁਆਰਾ ਸੀ ਅਤੇ ਦੋ ਭੈਣਾ ਦਾ ਇੱਕਲੌਤਾ ਭਰਾ ਸੀ। ਜਿੱਥੇ ਰੱਖੜੀ ਦੀ ਤਿਆਰੀਆਂ ਹੋਣੀਆਂ ਚਾਹੀਦੀਆਂ ਸਨ ਤੇ ਨਵਜੋਤ ਦੇ ਵਿਆਹ ਦੀਆਂ ਘਰ ਵਿੱਚ ਸ਼ਹਿਨਾਈਆਂ ਵੱਜਣੀਆ ਸੀ, ਉੱਥੇ ਹੁਣ ਮਾਤਮ ਛਾ ਗਿਆ ਹੈ। ਇਸ ਮੰਦਭਾਗੀ ਘਟਨਾ ਤੋਂ ਬਾਅਦ ਉੱਥੇ ਸੱਥਰ ਵਿਛ ਗਏ ਹਨ।
- PTC NEWS