Tarn Taran News : ਪਿੰਡ ਰੂੜੀਵਾਲਾ ਵਿਖੇ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿਆ
Tarn Taran News : ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਪੂਰੀ ਤਰ੍ਹਾਂ ਜਨਾਜ਼ਾ ਨਿਕਲ ਚੁੱਕਿਆ ਹੈ। ਸ਼ਰੇਆਮ ਦਿਨ ਦਿਹਾੜੇ ਗੋਲੀਆਂ ਚੱਲਣਾ , ਕੱਤਲ,ਲੁੱਟ ਖੋਹ ਜਿਹੀਆਂ ਵਾਰਦਾਤਾਂ ਹੋ ਰਹੀਆਂ ਹਨ। ਤਾਜ਼ਾ ਮਾਮਲਾ ਤਰਨਤਾਰਨ ਦੇ ਪਿੰਡ ਰੂੜੀਵਾਲਾ ਤੋਂ ਸਾਹਮਣੇ ਆਇਆ ਹੈ, ਜਿਥੇ ਦੁਪਹਿਰੇ ਕਰੀਬ 1.30 ਵਜੇ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਜਾਣਕਾਰੀ ਅਨੁਸਾਰ ਪਿੰਡ ਰੂੜੀਵਾਲਾ ਦਾ ਰਹਿਣ ਵਾਲਾ ਅਜੈਬ ਸਿੰਘ ਪੁੱਤਰ ਮੱਸਾ ਸਿੰਘ (ਉਮਰ ਕਰੀਬ 45 ਸਾਲ) ਆਪਣੇ ਘਰੋਂ ਪੈਦਲ ਹੀ ਨਿਕਲਿਆ ਸੀ। ਪਿੰਡ ਗੰਡੀਵਿੰਡ ਵਾਲੇ ਰਾਹ 'ਤੇ ਮੋਟਰਸਾਈਕਲ ਸਵਾਰ ਅਣਪਛਾਤੇ ਤਿੰਨ ਨੌਜਵਾਨ ਉਕਤ ਨੌਜਵਾਨ ਨੂੰ ਗੋਲੀਆਂ ਮਾਰ ਕੇ ਫਰਾਰ ਹੋ ਗਏ। ਅਜੈਬ ਸਿੰਘ ਦੇ 4 ਗੋਲੀਆਂ ਵੱਜੀਆਂ ਦੱਸੀਆਂ ਜਾ ਰਹੀਆਂ ਹਨ ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।
ਪੁਲਿਸ ਨੂੰ ਸੂਚਨਾ ਮਿਲਣ 'ਤੇ ਐਸਪੀ ਇਨਵੈਸਟੀਗੇਸ਼ਨ ਰਿਪੂਤਪਨ ਸਿੰਘ ਅਤੇ ਡੀਐਸਪੀਡੀ ਸੁਖਬੀਰ ਸਿੰਘ ਨੇ ਮੋਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਐਸਪੀ ਇਨਵੈਸਟੀਗੇਸ਼ਨ ਰਿਪੂਤਪਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਰੂੜੀਵਾਲਾ ਵਿਖੇ ਇੱਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ।
ਏਐਸਪੀ ਰਿਪੂਤਪਨ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਹਾਸਲ ਕੀਤੇ ਜਾ ਰਹੇ ਨੇ ਬਿਆਨਾਂ ਦੇ ਅਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਿਸ ਵੱਲੋਂ ਆਸਪਾਸ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਉਧਰ ਜਦੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਅਜੈਬ ਸਿੰਘ ਦੇ ਪਰਿਵਾਰਕ ਮੈਂਬਰਾਂ ਤਾਂ ਘਰ ਨਹੀਂ ਸਨ ਪਰ ਰਿਸ਼ਤੇਦਾਰਾਂ ਨੇ ਕੈਮਰੇ ਅੱਗੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
- PTC NEWS