Mon, Dec 8, 2025
Whatsapp

Samrala News : ਮੋਟਰਸਾਈਕਲ ਦੀ ਬੱਸ ਨਾਲ ਭਿਆਨਕ ਟੱਕਰ, ਮੋਟਰਸਾਈਕਲ ਚਾਲਕ ਦੀ ਮੌਤ

Samrala News : ਮ੍ਰਿਤਕ ਦੀ ਪਛਾਣ ਅਮਰੀਕ ਸਿੰਘ ਉਰਫ ਅੰਗਰੇਜ (37) ਵਾਸੀ ਲੋਪੋਂ ਥਾਣਾ ਸਮਰਾਲਾ ਹੋਈ। ਟੱਕਰ ਇਨੀ ਭਿਆਨਕ ਸੀ ਕਿ ਟੱਕਰ ਦੀ ਆਵਾਜ਼ ਦੂਰ ਦੂਰ ਤੱਕ ਲੋਕਾਂ ਨੂੰ ਸੁਣਾਈ ਦਿੱਤੀ।

Reported by:  PTC News Desk  Edited by:  KRISHAN KUMAR SHARMA -- November 19th 2025 01:02 PM -- Updated: November 19th 2025 01:13 PM
Samrala News : ਮੋਟਰਸਾਈਕਲ ਦੀ ਬੱਸ ਨਾਲ ਭਿਆਨਕ ਟੱਕਰ, ਮੋਟਰਸਾਈਕਲ ਚਾਲਕ ਦੀ ਮੌਤ

Samrala News : ਮੋਟਰਸਾਈਕਲ ਦੀ ਬੱਸ ਨਾਲ ਭਿਆਨਕ ਟੱਕਰ, ਮੋਟਰਸਾਈਕਲ ਚਾਲਕ ਦੀ ਮੌਤ

Samrala News : ਅੱਜ ਸਵੇਰੇ ਕਰੀਬ 10 ਵਜੇ ਨੇੜੇ ਆਈ ਟੀ ਆਈ ਸੂਆ ਪੁਲੀ ਕੋਲ ਇੱਕ ਮੋਟਰਸਾਈਕਲ ਚਾਲਕ ਦੀ ਬੱਸ ਨਾਲ  ਆਮੋ ਸਾਹਮਣੇ ਭਿਆਨਕ ਟੱਕਰ ਹੋ ਗਈ ਜਿਸ ਵਿੱਚ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਰੀਕ ਸਿੰਘ ਉਰਫ ਅੰਗਰੇਜ (37) ਵਾਸੀ ਲੋਪੋਂ ਥਾਣਾ ਸਮਰਾਲਾ ਹੋਈ। ਟੱਕਰ ਇਨੀ ਭਿਆਨਕ ਸੀ ਕਿ ਟੱਕਰ ਦੀ ਆਵਾਜ਼ ਦੂਰ ਦੂਰ ਤੱਕ ਲੋਕਾਂ ਨੂੰ ਸੁਣਾਈ ਦਿੱਤੀ। ਘਟਨਾ ਦੀ ਸੂਚਨਾ ਸਮਰਾਲਾ ਪੁਲਿਸ ਨੂੰ ਮਿਲੀ ਤੇ ਪੁਲਿਸ ਜਾਂਚ ਵਿੱਚ ਜੁੱਟ ਗਈ। 

ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਕਰੀਬ 10 ਵਜੇ ਚੰਡੀਗੜ੍ਹ ਰੋਡ ਨੇੜੇ ਆਈਟੀਆਈ ਸੂਆ ਪੁਲੀ ਕੋਲ ਇੱਕ ਹਾਰਲੇ ਡੇਵਿਡਸਨ ਮੋਟਰਸਾਈਕਲ 'ਤੇ ਸਵਾਰ ਨੌਜਵਾਨ ਅਮਰੀਕ ਸਿੰਘ ਲੁਧਿਆਣਾ ਦੇ ਵੱਲ ਜਾ ਰਿਹਾ ਸੀ ਕਿ ਜਦੋਂ ਸੂਆ ਪੁਲੀ ਕੋਲ ਪਹੁੰਚਿਆ ਤਾਂ ਸਾਹਮਣੇ ਸਾਈਡ ਤੋਂ ਆ ਰਹੀ ਬੱਸ ਨਾਲ ਆਮੋ ਸਾਹਮਣੇ ਟੱਕਰ ਹੋ ਗਈ।


ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਬੁਰੀ ਤਰ੍ਹਾਂ  ਜ਼ਖਮੀ ਹੋ ਗਿਆ ਅਤੇ ਜ਼ਖਮੀ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ। ਜ਼ਖਮੀ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਜਖਮੀ ਨੂੰ ਚੰਡੀਗੜ੍ਹ ਦੇ 32 ਸੈਕਟਰ ਦੇ ਵਿੱਚ ਰੈਫਰ ਕਰ ਦਿੱਤਾ ਗਿਆ। ਜਿੱਥੇ ਘਟਨਾ ਤੋਂ ਕਰੀਬ ਚਾਰ ਘੰਟੇ ਬਾਅਦ ਨੌਜਵਾਨ ਦੀ ਮੌਤ ਹੋ ਗਈ। ਟੱਕਰ ਇਨੀ ਭਿਆਨਕ ਸੀ ਕਿ ਟੱਕਰ ਦੀ ਆਵਾਜ਼ ਦੂਰ ਦੂਰ ਤੱਕ ਲੋਕਾਂ ਨੂੰ ਸੁਣਾਈ ਦਿੱਤੀ। ਇਸ ਘਟਨਾ ਦੀ ਸੂਚਨਾ ਸਮਰਾਲਾ ਪੁਲਿਸ ਨੂੰ ਮਿਲੀ ਤੇ ਸਮਰਾਲਾ ਪੁਲਿਸ ਜਾਂਚ ਵਿੱਚ ਜੁਟ ਗਈ।

- PTC NEWS

Top News view more...

Latest News view more...

PTC NETWORK
PTC NETWORK