Jalandhar ਹਾਈਵੇਅ 'ਤੇ ਸੜਕ ਪਾਰ ਕਰਦੇ ਨੌਜਵਾਨ ਨੂੰ ਕਾਰਨ ਨੇ ਦਰੜਿਆ, ਪਰਿਵਾਰਿਕ ਮੈਂਬਰਾਂ ਨੇ ਸੜਕ ਕੀਤੀ ਜਾਮ
Jalandhar Accident News : ਪਠਾਨਕੋਟ ਰਾਸ਼ਟਰੀ ਰਾਜਮਾਰਗ 'ਤੇ ਬੱਲਾਂ ਪਿੰਡ ਨੇੜੇ ਬੀਤੀ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ’ਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਸੜਕ ਪਾਰ ਕਰਦੇ ਸਮੇਂ ਇੱਕ ਤੇਜ਼ ਰਫ਼ਤਾਰ ਕਾਰ ਨੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।
ਦੱਸ ਦਈਏ ਕਿ ਮ੍ਰਿਤਕ ਦੀ ਪਛਾਣ ਦਿਨੇਸ਼ ਕੁਮਾਰ ਵਜੋਂ ਹੋਈ ਹੈ, ਜੋਕਿ ਬਿਹਾਰ ਦਾ ਰਹਿਣ ਵਾਲਾ ਸੀ ਅਤੇ ਇਸ ਸਮੇਂ ਕਿਸ਼ਨਗੜ੍ਹ ਵਿੱਚ ਇੱਕ ਪੀਜੀ ਵਿੱਚ ਰਹਿ ਰਿਹਾ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦਿਨੇਸ਼ ਕੁਮਾਰ ਕੰਮ ਤੋਂ ਵਾਪਸ ਆ ਕੇ ਸੜਕ ਪਾਰ ਕਰ ਰਿਹਾ ਸੀ। ਪਠਾਨਕੋਟ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ ਅਤੇ ਭੱਜ ਗਿਆ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਸੜਕ ਸੁਰੱਖਿਆ ਬਲ ਦੀ ਟੀਮ ਨੂੰ ਸਰਗਰਮ ਕਰ ਦਿੱਤਾ ਗਿਆ। ਏਐਸਆਈ ਰਣਜੀਤ ਸਿੰਘ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ, ਲਾਸ਼ ਦੀ ਪਛਾਣ ਕੀਤੀ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕੀਤਾ।
ਹਾਦਸੇ ਦੀ ਖ਼ਬਰ ਮਿਲਦੇ ਹੀ ਮ੍ਰਿਤਕ ਦੇ ਪਰਿਵਾਰ ਅਤੇ ਰਿਸ਼ਤੇਦਾਰ ਹਾਈਵੇਅ 'ਤੇ ਇਕੱਠੇ ਹੋ ਗਏ। ਪੁਲਿਸ ਦੀਆਂ ਕਾਰਵਾਈਆਂ ਅਤੇ ਅਣਪਛਾਤੇ ਡਰਾਈਵਰ ਦੇ ਭੱਜਣ ਤੋਂ ਗੁੱਸੇ ਵਿੱਚ ਲੋਕਾਂ ਨੇ ਹਾਈਵੇਅ 'ਤੇ ਧਰਨਾ ਦਿੱਤਾ, ਜਿਸ ਨਾਲ ਦੋ ਘੰਟੇ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ। ਹਾਈਵੇਅ ਜਾਮ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਯਾਤਰੀਆਂ ਨੂੰ ਕਾਫ਼ੀ ਪਰੇਸ਼ਾਨੀ ਹੋਈ।
ਸਥਿਤੀ ਦੀ ਗੰਭੀਰਤਾ ਨੂੰ ਸਮਝਦੇ ਹੋਏ, ਮਕਸੂਦਾਂ ਪੁਲਿਸ ਸਟੇਸ਼ਨ ਦੇ ਐਸਐਚਓ ਗੁਰਪ੍ਰੀਤ ਸਿੰਘ ਨੂੰ ਤੁਰੰਤ ਸੂਚਿਤ ਕੀਤਾ ਗਿਆ। ਥੋੜ੍ਹੇ ਸਮੇਂ ਵਿੱਚ ਹੀ, ਮਕਸੂਦਾਂ ਅਤੇ ਕਰਤਾਰਪੁਰ ਪੁਲਿਸ ਸਟੇਸ਼ਨ ਦੀਆਂ ਪੁਲਿਸ ਟੀਮਾਂ ਭਾਰੀ ਫੋਰਸ ਨਾਲ ਮੌਕੇ 'ਤੇ ਪਹੁੰਚ ਗਈਆਂ। ਉਨ੍ਹਾਂ ਨੇ ਕਾਰਵਾਈ ਦਾ ਭਰੋਸਾ ਦਿੱਤਾ ਅਤੇ ਸਥਿਤੀ ਨੂੰ ਸ਼ਾਂਤ ਕੀਤਾ। ਪੁਲਿਸ ਦੇ ਭਰੋਸੇ ਮਗਰੋਂ ਧਰਨਾਕਾਰੀਆਂ ਨੇ ਆਪਣਾ ਵਿਰੋਧ ਪ੍ਰਦਰਸ਼ਨ ਖਤਮ ਕੀਤਾ।
ਇਹ ਵੀ ਪੜ੍ਹੋ : Punjab Bus Strike : ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ ,ਪੰਜਾਬ ’ਚ ਅੱਜ ਹੋਵੇਗਾ ਬੱਸਾਂ ਦਾ ਚੱਕਾ ਜਾਮ
- PTC NEWS