Barnala News : ਸਹੁਰੇ ਪਰਿਵਾਰ ਤੋਂ ਤੰਗ ਨੌਜਵਾਨ ਨੇ ਜੀਵਨਲੀਲ੍ਹਾ ਕੀਤੀ ਸਮਾਪਤ, ਜਾਨ ਦੇਣ ਤੋਂ ਪਹਿਲਾਂ ਬਣਾਈ ਵੀਡੀਓ
ਬਰਨਾਲਾ 'ਚ ਸਹੁਰੇ ਪਰਿਵਾਰ ਤੋਂ ਪ੍ਰੇਸ਼ਾਨ ਇੱਕ ਨੌਜਵਾਨ ਵੱਲੋਂ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਲਈ ਗਈ ਹੈ। 30 ਸਾਲਾ ਨੌਜਵਾਨ ਪਿੰਡ ਫਤਿਹਗੜ੍ਹ ਛੰਨਾ ਦਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਨੌਜਵਾਨ ਸਹੁਰੇ ਪਰਿਵਾਰ ਤੋਂ ਪ੍ਰੇਸ਼ਾਨ ਸੀ, ਜਿਸ ਕਾਰਨ ਗੁਰਦਾਸ ਸਿੰਘ ਨੇ ਸਪਰੇਅ ਪੀ ਕੇ ਖੁਦਕੁਸ਼ੀ ਕਰ ਲਈ, ਮ੍ਰਿਤਕ ਨੌਜਵਾਨ ਨੇ ਖੁਦਕੁਸ਼ੀ ਕਰਨ ਦੌਰਾਨ ਇੱਕ ਵੀਡੀਓ ਵੀ ਬਣਾਈ, ਜਿਸ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ ਹੈ।
ਵਾਇਰਲ ਵੀਡੀਓ 'ਚ ਸਾਹਮਣੇ ਆਇਆ ਹੈ ਕਿ ਨੌਜਵਾਨ ਕਹਿ ਰਿਹਾ ਸੀ ਕਿ ਉਸ ਦੀ ਪਤਨੀ ਅਤੇ ਸੱਸ ਪਿਛਲੇ ਕਈ ਸਾਲਾਂ ਤੋਂ ਉਸ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰ ਰਹੇ ਸਨ, ਜਿਸ ਕਾਰਨ ਉਹ ਸਪਰੇਅ ਪੀ ਕੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਰਿਹਾ ਹੈ। ਵੀਡੀਓ ਵਿੱਚ ਉਸ ਨੇ ਆਪਣੀ ਮੌਤ ਲਈ ਪਤਨੀ ਅਤੇ ਸੱਸ ਨੂੰ ਜ਼ਿੰਮੇਵਾਰ ਦੱਸਿਆ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਗੁਰਦਾਸ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦਾ ਇੱਕ ਪੁੱਤਰ ਵੀ ਹੈ, ਜਿਸ ਦੀ ਉਮਰ ਲਗਭਗ 9 ਸਾਲ ਹੈ।
ਪੁਲਿਸ ਨੇ ਮ੍ਰਿਤਕ ਦੀ ਪਤਨੀ ਅਤੇ ਸੱਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਜਲਦ ਹੀ ਛਾਪੇਮਾਰੀ ਕਰਕੇ ਗ੍ਰਿਫਤਾਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
- PTC NEWS