Raikot News : ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਵੱਲੋਂ ਗ੍ਰੰਥੀ ਸਿੰਘਾਂ ਨੂੰ ਕੰਬਲ ,ਰਾਸ਼ਨ ਤੇ ਮਾਲੀ ਸਹਾਇਤਾ ਕੀਤੀ ਭੇਂਟ
Raikot News : ਰਾਏਕੋਟ ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਨੇ ਅੱਜ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸੰਬੰਧਤ ਗੁਰਦੁਆਰਾ ਸਾਹਿਬ ਗੁਰੂਸਰ ਸੁਧਾਰ ਵਿਖੇ ਇਲਾਕੇ ਦੇ ਗ੍ਰੰਥੀ ਸਿੰਘਾਂ ਨੂੰ ਪਵਿੱਤਰ ਮਾਘ ਮਹੀਨੇ ਦੇ ਮੱਦੇਨਜ਼ਰ ਵਿਸ਼ੇਸ਼ ਸਹਾਇਤਾ ਭੇਟ ਕੀਤੀ। ਇਸ ਮੌਕੇ ਗ੍ਰੰਥੀ ਸਿੰਘਾਂ ਨੂੰ ਕੰਬਲ, ਰਾਸ਼ਨ ਅਤੇ ਹੋਰ ਮਾਲੀ ਸਹਾਇਤਾ ਦਿੱਤੀ ਗਈ। ਇਹ ਸੇਵਾ ਕਾਰਜ ਪੰਜਾਬ ਦੇ ਠੰਢੇ ਮੌਸਮ ਵਿੱਚ ਗੁਰਦੁਆਰਾ ਸਾਹਿਬਾਨ ਦੀ ਸੇਵਾ ਨਿਭਾਉਣ ਵਾਲੇ ਗ੍ਰੰਥੀ ਸਿੰਘਾਂ ਦੀ ਭਲਾਈ ਲਈ ਕੀਤਾ ਗਿਆ।
ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ 'ਤੇ ਸ੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਦੇ ਜਿਲ੍ਹਾ ਇੰਚਾਰਜ ਚੰਦ ਸਿੰਘ ਡੱਲਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੱਥੇਦਾਰ ਜਗਜੀਤ ਸਿੰਘ ਤਲਵੰਡੀ ਅਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਸਮੇਤ ਹੋਰ ਸ਼ਖਸੀਅਤਾਂ ਹਾਜ਼ਰ ਰਹੀਆਂ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਭਜੋਤ ਸਿੰਘ ਧਾਲੀਵਾਲ ਨੇ ਕਿਹਾ ਕਿ ਗ੍ਰੰਥੀ ਸਿੰਘ ਸਾਡੇ ਧਰਮ ਦੇ ਸੱਚੇ ਪ੍ਰਚਾਰਕ ਅਤੇ ਗੁਰੂ ਘਰ ਦੀ ਸੇਵਾ ਦੇ ਪ੍ਰਤੀਕ ਹਨ।
ਮਾਘ ਦੇ ਇਸ ਪਵਿੱਤਰ ਮਹੀਨੇ ਵਿੱਚ ਉਨ੍ਹਾਂ ਨੂੰ ਇਹ ਛੋਟੀ ਜਿਹੀ ਸਹਾਇਤਾ ਦੇ ਕੇ ਸੰਗਤ ਵੱਲੋਂ ਉਨ੍ਹਾਂ ਦੇ ਤਪ ਅਤੇ ਸੇਵਾ ਪ੍ਰਤੀ ਸਤਿਕਾਰ ਪ੍ਰਗਟ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਆਸ ਜ਼ਾਹਰ ਕੀਤੀ ਕਿ ਅਜਿਹੇ ਸੇਵਾ ਕਾਰਜ ਜਾਰੀ ਰਹਿਣਗੇ ਅਤੇ ਪੰਥਕ ਸੰਸਥਾਵਾਂ ਵੱਲੋਂ ਗੁਰੂ ਘਰ ਨਾਲ ਜੁੜੇ ਸੇਵਾਦਾਰਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲ੍ਹਾ, ਹਲਕਾ ਰਾਏਕੋਟ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਤੇ ਐਸਜੀਪੀਸੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਵੱਲੋਂ ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਦੇ ਉਪਰਾਲੇ ਦੀ ਕੀਤੀ ਸ਼ਲਾਘਾ।
- PTC NEWS