Operation Amritpal: ਅੰਮ੍ਰਿਤਪਾਲ ਦੇ ਗੰਨਮੈਨ ਗੋਰਖਾ ਬਾਬਾ ਨੂੰ ਪਨਾਹ ਦੇਣ ਵਾਲਾ ਪੁਲਿਸ ਅੜਿੱਕੇ
Operation Amritpal: ਪੁਲਿਸ ਪ੍ਰਸ਼ਾਸਨ ਵੱਲੋਂ 9ਵੇਂ ਦਿਨ ਵੀ ਵਾਰਿਸ ਪੰਜਾਬ ਦੇ ਜਥੰਬੇਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ। ਆਏ ਦਿਨ ਸਾਹਮਣੇ ਆ ਰਹੀਆਂ ਸੀਸੀਟੀਵੀ ਦੀ ਫੁਟੇਜ ਵੱਡੇ-ਵੱਡੇ ਖੁਲਾਸੇ ਹੋ ਰਹੇ ਹਨ। ਪੁਲਿਸ ਵੱਲੋਂ ਸਾਹਮਣੇ ਆ ਰਹੀਆਂ ਸੀਸੀਟੀਵੀ ਫੁਟੇਜ ’ਚ ਅੰਮ੍ਰਿਤਪਾਲ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ। ਉੱਥੇ ਹੀ ਦੂਜੇ ਪਾਸੇ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਗੰਨਮੈਨ ਗੋਰਖਾ ਬਾਬਾ ਨੂੰ ਪਨਾਹ ਦੇਣ ਵਾਲੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਬਲਵੰਤ ਸਿੰਘ ਨਾਂ ਦੇ ਨੌਜਵਾਨ ਨੂੰ ਕਾਬੂ ਕੀਤਾ ਹੈ। ਗ੍ਰਿਫਤਾਰ ਕੀਤਾ ਗਿਆ ਨੌਜਵਾਨ ਖੰਨਾ ਦੇ ਪਿੰਡ ਕੁੱਲ੍ਹੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਬਲਵੰਤ ਸਿੰਘ ਦੇ ਅੰਮ੍ਰਿਤਪਾਲ ਨਾਲ ਕੁਨੈਕਸ਼ਨ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਨੇਪਾਲ ਬਾਰਡਰ ’ਤੇ ਸਖ਼ਤੀ
ਕਾਬਿਲੇਗੌਰ ਹੈ ਕਿ ਪੰਜਾਬ ਪੁਲਿਸ ਵੱਲੋਂ 18 ਮਾਰਚ ਤੋਂ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਮੁਹਿੰਮ ਸ਼ੁਰੂ ਕੀਤੀ ਸੀ। ਸੂਤਰਾਂ ਦੀ ਮੰਨੀਏ ਤਾਂ ਅੰਮ੍ਰਿਤਪਾਲ ਦੇ ਉਤਰਾਖੰਡ ਦੇ ਰਸਤੇ ਤੋਂ ਨੇਪਾਲ ਭੱਜਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਜਿਸ ਦੇ ਚੱਲਦੇ ਅੰਮ੍ਰਿਤਪਾਲ ਦੇ ਨੇਪਾਲ ਫਰਾਰ ਹੋਣ ਦੇ ਖਦਸ਼ੇ ਦਰਮਿਆਨ ਅਰਲਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਸਰਹੱਦੀ ਖੇਤਰਾਂ ’ਚ ਸਰਚ ਅਭਿਆਨ ਵੀ ਚਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Operation Amritpal: ਸਿੱਖ ਆਗੂ ਭਾਈ ਦਵਿੰਦਰ ਸਿੰਘ ਖਾਲਸਾ ਨੂੰ ਪੁਲਿਸ ਨੇ ਕੀਤਾ ਰਿਹਾਅ
- PTC NEWS