Tarn Taran 'ਚ ਨੌਜਵਾਨ ਨੇ ਇਕ ਵਿਅਕਤੀ ਨੂੰ ਗੋਲੀਆਂ ਮਾਰਨ ਮਗਰੋਂ ਖੁਦ ਨੂੰ ਗੋਲੀ ਮਾਰ ਕੇ ਕੀਤੀ ਆਤਮ ਹੱਤਿਆ
Tarn Taran News : ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਬਨਵਾਲੀਪੁਰ ਵਿਖੇ ਬੀਤੀ ਰਾਤ ਇੱਕ ਨੌਜਵਾਨ ਵੱਲੋਂ ਹਰਪਾਲ ਸਿੰਘ ਨਾਮਕ ਵਿਅਕਤੀ ਨੂੰ ਗੋਲੀਆਂ ਮਾਰਨ ਤੋਂ ਬਾਅਦ ਖੁਦ ਨੂੰ ਗੋਲੀ ਮਾਰਕੇ ਆਤਮ ਹੱਤਿਆ ਕਰ ਲਈ ਗਈ ਹੈ। ਮ੍ਰਿਤਕ ਦੀ ਪਹਿਚਾਣ ਪਿੰਡ ਝੰਡੇਰ ਮਹਾਂਪੁਰਖਾਂ ਨਿਵਾਸੀ ਸਿਮਰਨਜੀਤ ਸਿੰਘ ਵੱਜੋਂ ਹੋਈ ਹੈ।
ਉਧਰ ਜ਼ਖ਼ਮੀ ਹਰਪਾਲ ਸਿੰਘ ਨੂੰ ਇਲਾਜ ਲਈ ਅਮ੍ਰਿਤਸਰ ਦੇ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ ,ਜਿਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਉਧਰ ਥਾਣਾ ਸਰਹਾਲੀ ਪੁਲਿਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਜ਼ਖ਼ਮੀ ਹਰਪਾਲ ਸਿੰਘ ਦੀ ਪਤਨੀ ਸੰਦੀਪ ਕੌਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਰਪਾਲ ਸਿੰਘ ਅਤੇ ਸਿਮਰਨਜੀਤ ਸਿੰਘ ਦੋਵੇਂ ਆਪਸ ਵਿੱਚ ਦੋਸਤ ਸਨ। ਬੀਤੇ ਰਾਤ ਸਿਮਰਨਜੀਤ ਸਿੰਘ ਵੱਲੋਂ ਹਰਪਾਲ ਸਿੰਘ ਨੂੰ ਗੋਲੀਆਂ ਮਾਰਨ ਤੋਂ ਬਾਅਦ ਆਪਣੇ ਆਪ ਨੂੰ ਗੋਲੀ ਮਾਰਕੇ ਆਤਮ ਹੱਤਿਆ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਗੋਲੀ ਕਿਓਂ ਮਾਰੀ ਗਈ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
- PTC NEWS