Tue, Mar 10, 2026
Whatsapp

Ropar News : ਕਾਂਗਰਸ ਨੂੰ ਵੱਡਾ ਝਟਕਾ, ਯੂਥ ਕਾਂਗਰਸੀ ਆਗੂ ਤਰਨੀ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਲ

Shiromani Akali Dal Ropar : ਡਾਕਟਰ ਚੀਮਾ ਨੇ ਤਰਨੀ ਨੂੰ 'ਜੀ ਆਇਆਂ ਆਖਦੇ ਹੋਏ ਐਲਾਨ ਕੀਤਾ ਕਿ ਤਰਨੀ ਯੂਥ ਕਾਂਗਰਸ ਵਿਚ ਜਨਰਲ ਸਕੱਤਰ ਸੀ ਹੁਣ ਯੂਥ ਅਕਾਲੀ ਦਲ ਵਿਚ ਉਹ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਹੋਣਗੇ। ਉਨ੍ਹਾਂ ਨੇ ਕਿਹਾ ਕਿ ਤਰਨੀ ਦੇ ਆਉਣ ਨਾਲ ਰੋਪੜ ਹਲਕੇ ਵਿੱਚ ਪਾਰਟੀ ਨੂੰ ਵੱਡਾ ਹੁਲਾਰਾ ਮਿਲੇਗਾ।

Reported by:  PTC News Desk  Edited by:  KRISHAN KUMAR SHARMA -- March 10th 2026 07:40 PM -- Updated: March 10th 2026 07:43 PM
Ropar News : ਕਾਂਗਰਸ ਨੂੰ ਵੱਡਾ ਝਟਕਾ, ਯੂਥ ਕਾਂਗਰਸੀ ਆਗੂ ਤਰਨੀ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਲ

Ropar News : ਕਾਂਗਰਸ ਨੂੰ ਵੱਡਾ ਝਟਕਾ, ਯੂਥ ਕਾਂਗਰਸੀ ਆਗੂ ਤਰਨੀ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਲ

Shiromani Akali Dal Ropar : ਰੋਪੜ ਸ਼ਹਿਰ ਵਿੱਚ ਕਾਂਗਰਸ ਪਾਰਟੀ (Punjab Congress) ਨੂੰ ਵੱਡਾ ਝਟਕਾ ਲੱਗਿਆ, ਜਦੋਂ ਯੂਥ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਨੌਜਵਾਨ ਆਗੂ ਤਰਨਜੀਤ ਸਿੰਘ ਤਰਨੀ ਨੇ ਸੈਂਕੜੇ ਸਾਥੀਆਂ ਸਮੇਤ ਸਾਬਕਾ ਕੈਬਨਿਟ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਦੀ ਅਗਵਾਈ ਕਬੂਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਲਈ।

ਡਾਕਟਰ ਚੀਮਾ ਨੇ ਤਰਨੀ ਨੂੰ 'ਜੀ ਆਇਆਂ ਆਖਦੇ ਹੋਏ ਐਲਾਨ ਕੀਤਾ ਕਿ ਤਰਨੀ ਯੂਥ ਕਾਂਗਰਸ ਵਿਚ ਜਨਰਲ ਸਕੱਤਰ ਸੀ ਹੁਣ ਯੂਥ ਅਕਾਲੀ ਦਲ ਵਿਚ ਉਹ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਹੋਣਗੇ। ਉਨ੍ਹਾਂ ਨੇ ਕਿਹਾ ਕਿ ਤਰਨੀ ਦੇ ਆਉਣ ਨਾਲ ਰੋਪੜ ਹਲਕੇ ਵਿੱਚ ਪਾਰਟੀ ਨੂੰ ਵੱਡਾ ਹੁਲਾਰਾ ਮਿਲੇਗਾ।


ਇਸ ਮੌਕੇ ਬੋਲਦਿਆਂ ਤਰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਆਮ ਘਰਾਂ ਤੋਂ ਉੱਠ ਕੇ ਆਏ ਨੌਜਵਾਨਾਂ ਦੀ ਕੋਈ ਕਦਰ ਨਹੀਂ ਹੈ। ਓਹਨਾ ਕਿਹਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਆਪਣੇ ਸਮੇ ਵਿੱਚ ਜੋ ਵਿਕਾਸ ਕਰਵਾਇਆ ਉਸ ਤੋਂ ਬਾਅਦ ਰੋਪੜ ਸ਼ਹਿਰ ਵਿੱਚ ਕੋਈ ਕੰਮ ਨਹੀਂ ਹੋਇਆ। ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।

- PTC NEWS

Top News view more...

Latest News view more...

PTC NETWORK
PTC NETWORK