ਨਿਹੰਗਾਂ ਦੇ ਬਾਣੇ ਨੂੰ ਨੌਜਵਾਨਾਂ ਨੇ ਕੀਤਾ ਬਦਨਾਮ; ਸੀ.ਸੀ.ਟੀ.ਵੀ 'ਚ ਕੈਦ ਹੋਈ ਤਸਵੀਰਾਂ
ਲੁਧਿਆਣਾ: ਨਿਹੰਗ ਸਿੰਘਾਂ ਦੇ ਬਾਣੇ ਨੂੰ 2 ਨੌਜਵਾਨਾਂ ਵੱਲੋਂ ਬਦਨਾਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਤਾਜਪੁਰ ਰੋਡ 'ਤੇ ਇੱਕ ਮੀਟ ਦੀ ਦੁਕਾਨ 'ਤੇ 2 ਨੌਜਵਾਨਾਂ ਵੱਲੋਂ ਕੁੱਟਮਾਰ ਕਰਨ ਅਤੇ ਪੈਸੇ ਖੋਹਣ ਦੇ ਇਲਜ਼ਾਮ ਲੱਗੇ ਹਨ।
ਜਾਣਕਾਰੀ ਅਨੁਸਾਰ 2 ਮੁੰਡੇ ਨਿਹੰਗ ਬਾਣੇ 'ਚ ਇੱਕ ਮੀਟ ਦੀ ਦੁਕਾਨ ਦੇ ਅੰਦਰ ਆਏ ਅਤੇ ਗੱਲੇ ਵਿੱਚੋਂ ਪੈਸੇ ਕੱਢ ਕੇ ਲੈ ਲਏ ਅਤੇ ਇਸ ਦੌਰਾਨ ਉਨ੍ਹਾਂ ਦੁਕਾਨਦਾਰ ਦੀ ਕੁੱਟਮਾਰ ਵੀ ਕੀਤੀ। ਜਿਸਦੀਆਂ ਸਾਰੀਆਂ ਤਸਵੀਰਾਂ ਸੀ.ਸੀ.ਟੀ.ਵੀ ਕੈਮਰੇ 'ਚ ਕੈਦ ਹੋ ਗਈ ਹੈ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ।
ਇਸ ਦੌਰਾਨ ਅਸਲ ਨਿਹੰਗ ਸਿੰਘ ਪੀੜਤ ਦੁਕਾਨਦਾਰ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ਦਾ ਕਹਿਣਾ ਕਿ ਇਹ ਨਿਹੰਗ ਬਾਣੇ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ ਅਤੇ ਦੋਸ਼ੀਆਂ ਨੂੰ ਉਨ੍ਹਾਂ ਵੱਲੋਂ ਬਖਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਪੀੜਤ ਅਤੇ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਉਕਤ ਨੌਜਵਾਨ ਨਿਹੰਗ ਬਾਣੇ 'ਚ ਲੁੱਟ-ਖੋਹਾਂ ਦੀ ਵਾਰਦਾਤਾਂ ਕਰਦੇ ਹਨ। ਪੀੜਤ ਨੇ ਦੱਸਿਆ ਕਿ ਜਦੋਂ ਉਸ ਨੇ ਉਨ੍ਹਾਂ ਨੂੰ ਗੱਲੇ 'ਚੋਂ ਪੈਸੇ ਚੋਰੀ ਕਰਨ ਤੋਂ ਰੋਕਿਆ ਤਾਂ ਮੁਲਜ਼ਮਾਂ ਨੇ ਉਸ ਨੂੰ ਬਚਾਉਣ ਆਏ ਲੋਕਾਂ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪੁਲਿਸ ਨੇ ਉਕਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: SYL ਨਹਿਰ ਵਿਵਾਦ ਮਾਮਲੇ 'ਤੇ SC ਨੇ ਪੰਜਾਬ ਸਰਕਾਰ ਨੂੰ ਪਾਈ ਝਾੜ, ਕਿਹਾ- 'ਰਾਜਨੀਤੀ ਨਾ ਕਰੋ'
- PTC NEWS