Sun, Nov 1, 2026
Whatsapp

Jagraon News : ਜਗਰਾਓਂ 'ਚ ਖੜੀ ਟਰਾਲੀ 'ਚ ਵੱਜਿਆ ਮੋਟਰਸਾਈਕਲ, ਇੱਕ ਬੱਚੇ ਦੀ ਮੌਤ, ਦੋ ਗੰਭੀਰ

Jagraon News : ਇੱਕ ਮੋਟਰਸਾਈਕਲ ਦੇ ਖੜੀ ਟਰੈਕਟਰ-ਟਰਾਲੀ ਵਿੱਚ ਵੱਜਣ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ ਹੈ, ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ ਹਨ। ਘਟਨਾ ਕਾਰਨ ਮ੍ਰਿਤਕ ਬੱਚਿਆਂ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।

Reported by:  PTC News Desk  Edited by:  KRISHAN KUMAR SHARMA -- November 01st 2026 08:48 PM -- Updated: November 01st 2026 08:52 PM
Jagraon News : ਜਗਰਾਓਂ 'ਚ ਖੜੀ ਟਰਾਲੀ 'ਚ ਵੱਜਿਆ ਮੋਟਰਸਾਈਕਲ, ਇੱਕ ਬੱਚੇ ਦੀ ਮੌਤ, ਦੋ ਗੰਭੀਰ

Jagraon News : ਜਗਰਾਓਂ 'ਚ ਖੜੀ ਟਰਾਲੀ 'ਚ ਵੱਜਿਆ ਮੋਟਰਸਾਈਕਲ, ਇੱਕ ਬੱਚੇ ਦੀ ਮੌਤ, ਦੋ ਗੰਭੀਰ

Jagraon News : ਲੁਧਿਆਣਾ ਜ਼ਿਲ੍ਹੇ ਦੇ ਜਗਰਾਓਂ ਤੋਂ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਕ ਮੋਟਰਸਾਈਕਲ ਦੇ ਖੜੀ ਟਰੈਕਟਰ-ਟਰਾਲੀ ਵਿੱਚ ਵੱਜਣ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ ਹੈ, ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ ਹਨ। ਘਟਨਾ ਕਾਰਨ ਮ੍ਰਿਤਕ ਬੱਚਿਆਂ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।

ਘਟਨਾ ਪਿੰਡ ਮੱਲ੍ਹਾ ਅਤੇ ਚਕਰ ਵਿਚਕਾਰ ਵਾਪਰੀ। ਜਾਣਕਾਰੀ ਅਨੁਸਾਰ, ਇਹ ਤਿੰਨੇ ਬੱਚੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਰਸਤੇ ਵਿੱਚ ਖੜੀ ਟਰੈਕਟਰ-ਟਰਾਲੀ ਨਾਲ ਜ਼ਬਰਦਸਤ ਟੱਕਰ ਹੋ ਗਈ। ਘਟਨਾ ਦੌਰਾਨ ਮੋਟਰਸਾਈਕਲ ਸਿੱਧਾ ਟਰੈਕਟਰ-ਟਰਾਲੀ ਦੇ ਪਿੱਛੇ ਹੇਠਾਂ ਜਾ ਕੇ ਵੜ ਗਿਆ।

ਇਹ ਵੀ ਪੜ੍ਹੋ...'Kuldeep Singh Dhaliwal ਵੀ...'; ਹਰਮੀਤ ਸਿੰਘ ਪਠਾਨਮਾਜਰਾ ਤੇ ਚੇਤਨ ਸਿੰਘ ਜੋੜਾਮਾਜਰਾ ਨੇ AAP 'ਤੇ ਲਾਏ ਗੰਭੀਰ ਇਲਜ਼ਾਮ

ਹਾਦਸੇ ਵਿੱਚ ਮੌਕੇ 'ਤੇ ਤਿੰਨੇ ਬੱਚੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਲੋਕਾਂ ਨੇ ਤੁਰੰਤ ਹਸਪਤਾਲ ਦਾਖਲ ਕਰਵਾਇਆ, ਪਰੰਤੂ ਇਥੇ ਇੱਕ ਬੱਚੇ ਅਨਮੋਲ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।

ਦੂਜੇ ਦੋਵੇਂ ਬੱਚੇ ਸਾਹਿਲਪ੍ਰੀਤ ਸਿੰਘ ਪੁੱਤਰ ਬਿੱਟੂ ਸਿੰਘ ਅਤੇ ਅਭਿਸ਼ੇਕ ਪੁੱਤਰ ਇਕਬਾਲ ਸਿੰਘ ਜ਼ਖ਼ਮੀ ਹਨ।

ਹਾਦਸੇ ਦਾ ਸ਼ਿਕਾਰ ਹੋਏ ਤਿੰਨੇ ਬੱਚਿਆਂ ਦੀ ਉਮਰ 15 ਸਾਲ ਤੋਂ ਵੀ ਘੱਟ ਦੱਸੀ ਜਾ ਰਹੀ ਹੈ। ਪਿੰਡ ਡੱਲਾ ਦੇ ਸਾਬਕਾ ਸਰਪੰਚ ਨਿਰਮਲ ਸਿੰਘ ਧੀਰਾ ਨੇ ਹਾਦਸੇ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਇੱਕ ਮਾਸੂਮ ਦੀ ਮੌਤ ਅਤੇ ਦੋ ਬੱਚਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਾਲ ਪਿੰਡ ਡੱਲਾ ਸਮੇਤ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ...ਹਰਮੀਤ ਸਿੰਘ ਪਠਾਨਮਾਜਰਾ ਦਾ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਵੱਡਾ ਦਾਅਵਾ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK