Thu, Feb 19, 2026
Whatsapp

Pathankot News : ਪੰਜਾਬ 'ਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ, ਇੱਕ ਹਸਪਤਾਲ

Pathankot : ਇਸ ਘਟਨਾ ਦੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਇੱਕ ਨੌਜਵਾਨ ਜ਼ਮੀਨ 'ਤੇ ਪਿਆ ਦਿਖਾਈ ਦੇ ਰਿਹਾ ਹੈ, ਜਦੋਂ ਕਿ ਦੂਜਾ ਉੱਠਣ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਉਹ ਮੁੜ ਜ਼ਮੀਨ 'ਤੇ ਹੀ ਡਿੱਗ ਗਿਆ।

Reported by:  PTC News Desk  Edited by:  KRISHAN KUMAR SHARMA -- February 19th 2026 05:26 PM -- Updated: February 19th 2026 05:28 PM
Pathankot News : ਪੰਜਾਬ 'ਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ, ਇੱਕ ਹਸਪਤਾਲ

Pathankot News : ਪੰਜਾਬ 'ਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ, ਇੱਕ ਹਸਪਤਾਲ

Pathankot News : ਪੰਜਾਬ ਸਰਕਾਰ ਭਾਵੇਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਲੱਖ ਦਾਅਵੇ ਕਰਦੀ ਰਹੇ, ਪਰ ਇਨ੍ਹਾਂ ਦਾਅਵਿਆਂ ਦੀ ਪੋਲ ਉਦੋਂ ਖੁੱਲ੍ਹ ਜਾਂਦੀ ਹੈ, ਜਦੋਂ ਕੋਈ ਨਾ ਕੋਈ ਨੌਜਵਾਨ ਸੂਬੇ 'ਚ ਨਸ਼ੇ ਦੀ ਭੇਂਟ ਚੜ (Drug Overdose Death) ਜਾਂਦਾ ਹੈ। ਤਾਜ਼ਾ ਮਾਮਲਾ, ਭਾਰਤ-ਪਾਕਿਸਤਾਨ ਸਰਹੱਦ (India Pak Border) ਨਾਲ ਲੱਗਦੇ ਬਮਿਆਲ ਸੈਕਟਰ ਵਿੱਚ ਸਾਹਮਣੇ ਆਇਆ ਹੈ, ਜਿੱਥੇ ਦੋ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਪਾਏ ਗਏ।

ਇਸ ਘਟਨਾ ਦੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਇੱਕ ਨੌਜਵਾਨ ਜ਼ਮੀਨ 'ਤੇ ਪਿਆ ਦਿਖਾਈ ਦੇ ਰਿਹਾ ਹੈ, ਜਦੋਂ ਕਿ ਦੂਜਾ ਉੱਠਣ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਉਹ ਮੁੜ ਜ਼ਮੀਨ 'ਤੇ ਹੀ ਡਿੱਗ ਗਿਆ। ਇਸ ਦੌਰਾਨ ਸ਼ੱਕੀ ਹਾਲਾਤਾਂ ਵਿੱਚ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੂਜੇ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ।


ਪਠਾਨਕੋਟ ਵਿੱਚ ਦੋ ਨੌਜਵਾਨਾਂ ਦੀ ਨਸ਼ੇ ਦੀ ਹਾਲਤ ਦੀ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਪੁਲਿਸ (Pathankot Police) ਘਟਨਾ ਵਾਲੀ ਥਾਂ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ ਪਰ ਕੁੱਝ ਵੀ ਦੱਸਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ।

ਐਸਐਮਓ ਸੁਨੀਲ ਚੰਦ ਨੇ ਦੱਸਿਆ ਕਿ ਬਮਿਆਲ ਸੈਕਟਰ ਦਾ ਰਹਿਣ ਵਾਲਾ ਇੱਕ ਨੌਜਵਾਨ ਗੰਭੀਰ ਹਾਲਤ ਵਿੱਚ ਪਠਾਨਕੋਟ ਸਰਕਾਰੀ ਹਸਪਤਾਲ ਪਹੁੰਚਿਆ ਅਤੇ ਉਸਦਾ ਇਲਾਜ ਚੱਲ ਰਿਹਾ ਹੈ, ਜਦਕਿ ਦੂਜੇ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ, ਜਿਸ ਦੀ ਰਿਪੋਰਟ ਤੋਂ ਹੀ ਅਸਲ ਪਤਾ ਲੱਗੇਗਾ ਕਿ ਕੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ ?

- PTC NEWS

Top News view more...

Latest News view more...

PTC NETWORK
PTC NETWORK