Sat, Feb 7, 2026
Whatsapp

Sri Muktsar Sahib : ਬਠਿੰਡਾ ਰੋਡ 'ਤੇ ਛੋਟੇ ਹਾਥੀ ਤੇ ਮੋਟਰਸਾਈਕਲ ਦੀ ਟੱਕਰ, ਇੱਕ ਨੌਜਵਾਨ ਦੀ ਮੌਤ, 2 ਜ਼ਖ਼ਮੀ

Sri Muktsar Sahib News : ਡਾਕਟਰਾਂ ਮੁਤਾਬਕ, ਇੱਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ, ਜਦਕਿ ਦੋ ਗੰਭੀਰ ਜ਼ਖਮੀ ਸਨ। ਗੰਭੀਰ ਹਾਲਤ ਦੇ ਮੱਦੇਨਜ਼ਰ ਇੱਕ ਜ਼ਖਮੀ ਨੌਜਵਾਨ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ ਅਤੇ ਦੂਜੇ ਦਾ ਇਲਾਜ ਮੁਕਤਸਰ ਸਿਵਲ ਹਸਪਤਾਲ ਵਿੱਚ ਜਾਰੀ ਹੈ।

Reported by:  PTC News Desk  Edited by:  KRISHAN KUMAR SHARMA -- February 07th 2026 06:43 PM -- Updated: February 07th 2026 06:45 PM
Sri Muktsar Sahib : ਬਠਿੰਡਾ ਰੋਡ 'ਤੇ ਛੋਟੇ ਹਾਥੀ ਤੇ ਮੋਟਰਸਾਈਕਲ ਦੀ ਟੱਕਰ, ਇੱਕ ਨੌਜਵਾਨ ਦੀ ਮੌਤ, 2 ਜ਼ਖ਼ਮੀ

Sri Muktsar Sahib : ਬਠਿੰਡਾ ਰੋਡ 'ਤੇ ਛੋਟੇ ਹਾਥੀ ਤੇ ਮੋਟਰਸਾਈਕਲ ਦੀ ਟੱਕਰ, ਇੱਕ ਨੌਜਵਾਨ ਦੀ ਮੌਤ, 2 ਜ਼ਖ਼ਮੀ

Sri Muktsar Sahib News : ਸ੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਰੋਡ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਮੋਟਰਸਾਈਕਲ ਅਤੇ ਛੋਟੇ ਹਾਥੀ ਵਿਚਕਾਰ ਟੱਕਰ (Truck Bike Collision) 'ਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ, ਇਸ ਹਾਦਸੇ ਵਿੱਚ ਦੋ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਜਾਰੀ ਹੈ। ਹਾਦਸੇ ਤੋਂ ਬਾਅਦ ਛੋਟਾ ਹਾਥੀ ਚਾਲਕ ਵਾਹਨ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਮੁਕਤਸਰ-ਬਠਿੰਡਾ ਰੋਡ ‘ਤੇ ਉਸ ਵੇਲੇ ਵਾਪਰਿਆ, ਜਦੋਂ ਤਿੰਨ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਬਠਿੰਡਾ ਵੱਲ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨੋਂ ਨੌਜਵਾਨ ਪੱਥਰ ਦਾ ਕੰਮ ਕਰਦੇ ਸਨ ਅਤੇ ਆਪਣੀ ਰੋਜ਼ੀ-ਰੋਟੀ ਲਈ ਜਾ ਰਹੇ ਸਨ। ਜਿਵੇਂ ਹੀ ਉਹ ਬਠਿੰਡਾ ਰੋਡ ‘ਤੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਇੱਕ ਛੋਟੇ ਹਾਥੀ ਨਾਲ ਉਨ੍ਹਾਂ ਦੀ ਆਹਮੋਂ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ।


18 ਤੋਂ 30 ਸਾਲ ਦੇ ਤਿੰਨੇ ਨੌਜਵਾਨ

ਘਟਨਾ ਦੀ ਸੂਚਨਾ ਮਿਲਦੇ ਹੀ ਐਸਐਸਐਫ਼ ਟੀਮ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ। ਸਿਵਲ ਹਸਪਤਾਲ ਦੇ ਡਾਕਟਰ ਸ਼ੁਧਾਂਸ਼ੂ ਨੇ ਦੱਸਿਆ ਕਿ ਹਸਪਤਾਲ ਵਿੱਚ ਤਿੰਨ ਨੌਜਵਾਨ ਲਿਆਂਦੇ ਗਏ ਸਨ, ਜਿਨ੍ਹਾਂ ਦੀ ਉਮਰ ਲਗਭਗ 18 ਤੋਂ 30 ਸਾਲ ਦੇ ਦਰਮਿਆਨ ਸੀ।

ਡਾਕਟਰਾਂ ਮੁਤਾਬਕ, ਇੱਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ, ਜਦਕਿ ਦੋ ਗੰਭੀਰ ਜ਼ਖਮੀ ਸਨ। ਗੰਭੀਰ ਹਾਲਤ ਦੇ ਮੱਦੇਨਜ਼ਰ ਇੱਕ ਜ਼ਖਮੀ ਨੌਜਵਾਨ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ ਅਤੇ ਦੂਜੇ ਦਾ ਇਲਾਜ ਮੁਕਤਸਰ ਸਿਵਲ ਹਸਪਤਾਲ ਵਿੱਚ ਜਾਰੀ ਹੈ।

ਮ੍ਰਿਤਕ ਨੌਜਵਾਨ ਦਾ ਨਾਮ ਵਿੱਕੀ ਦੱਸਿਆ ਜਾ ਰਿਹਾ ਹੈ, ਜਿਸ ਦੀ ਉਮਰ ਕਰੀਬ 30 ਸਾਲ ਸੀ। ਬਠਿੰਡਾ ਰੈਫਰ ਕੀਤੇ ਗਏ ਨੌਜਵਾਨ ਦਾ ਨਾਮ ਨਿਤੀਸ਼ ਦੱਸਿਆ ਜਾ ਰਿਹਾ ਹੈ ਜਿਸ ਦੀ ਉਮਰ ਲਗਭਗ 18 ਸਾਲ ਹੈ, ਜਦਕਿ ਤੀਸਰੇ ਜ਼ਖਮੀ ਨੌਜਵਾਨ ਦਾ ਨਾਮ ਜੈ ਕਾਂਤ ਦੱਸਿਆ ਗਿਆ ਹੈ, ਜਿਸ ਦੀ ਉਮਰ ਕਰੀਬ 30 ਸਾਲ ਹੈ ਅਤੇ ਉਹ ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਹੈ। ਡਾਕਟਰਾਂ ਨੇ ਇਹ ਵੀ ਦੱਸਿਆ ਕਿ ਤਿੰਨਾਂ ਕੋਲ ਕੋਈ ਪਹਿਚਾਣ ਪੱਤਰ ਨਹੀਂ ਮਿਲਿਆ ਅਤੇ ਉਨ੍ਹਾਂ ਦੀ ਪੂਰੀ ਪਛਾਣ ਹਾਲੇ ਤੱਕ ਪੁਸ਼ਟੀ ਅਧੀਨ ਹੈ।

ਮੌਕੇ 'ਤੇ ਪੁਲਿਸ ਵੱਲੋਂ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

- PTC NEWS

Top News view more...

Latest News view more...

PTC NETWORK
PTC NETWORK