Mansa Drug Overdose Death : ਨਸ਼ੇ ਦੇ ਦੈਂਤ ਨੇ ਨਿਗਲਿਆ 30 ਸਾਲਾਂ ਨੌਜਵਾਨ; ਯੁੱਧ ਨਸ਼ੇ ਦੇ ਵਿਰੁੱਧ ਮੁਹਿੰਮ ਦੀ ਨਿਕਲੀ ਫੂਕ
Mansa Drug Overdose Death : ਪੰਜਾਬ ਸਰਕਾਰ ਦੇ ਯੁੱਧ ਨਸ਼ੇ ਦੇ ਵਿਰੁੱਧ ਮੁਹਿੰਮ ਦੀ ਉਸ ਸਮੇਂ ਫੂਕ ਨਿਕਲ ਗਈ ਜਦੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਵਿਖੇ 30 ਸਾਲਾਂ ਨੌਜਵਾਨ ਅੰਮ੍ਰਿਤ ਪਾਲ ਸਿੰਘ ਗੱਗੀ ਦੀ ਨਸ਼ੇ ਦੀ ਓਵਰਡੋਜ ਦੇ ਨਾਲ ਮੌਤ ਹੋ ਗਈ।
ਪਰਿਵਾਰ ਨੇ ਗੁਆਂਢੀ ’ਤੇ ਲਗਾਏ ਇਲਜ਼ਾਮ
ਇਸ ਸਬੰਧੀ ਪਰਿਵਾਰ ਅਤੇ ਪੰਚਾਇਤ ਨੇ ਇਲਜ਼ਾਮ ਲਗਾਇਆ ਹੈ ਕਿ ਗੁਆਂਢੀ ਮੂੰਗੀ ਸਿੰਘ ਵੱਲੋਂ ਨਸ਼ਾ ਵੇਚਿਆ ਜਾ ਰਿਹਾ ਜਿਸ ਨੂੰ ਪਹਿਲਾਂ ਵੀ ਕਈ ਵਾਰ ਵਾਰ ਚਿਤਾਵਨੀ ਦਿੱਤੀ ਗਈ ਅਤੇ ਇਸ ਵਿਅਕਤੀ ਨੇ ਪੂਰੀ ਪੰਚਾਇਤ ਕੋਲੋਂ ਮੁਆਫੀ ਵੀ ਮੰਗੀ ਸੀ ਕਿ ਉਹ ਅੱਗੇ ਤੋਂ ਨਸ਼ਾ ਨਹੀਂ ਵੇਚੇਗਾ ਪਰ ਫਿਰ ਵੀ ਨਸ਼ਾ ਵੇਚਣ ਦਾ ਕੰਮ ਜਾਰੀ ਹੈ ਜਿਸ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਗਈ ਸੀ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਦੇ ਲਈ ਸਿੱਧੇ ਤੌਰ ਤੇ ਪੰਜਾਬ ਪੁਲਿਸ ਇਸ ਦੀ ਜਿੰਮੇਵਾਰ ਹੈ।
ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ’ਤੇ ਵੀ ਚੁੱਕੇ ਸਵਾਲ
ਮ੍ਰਿਤਕ ਨੌਜਵਾਨ ਦੇ ਭਰਾ ਸੇਵਕ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਅੰਮ੍ਰਿਤਪਾਲ ਸਿੰਘ ਗੱਗੀ ਜੋ ਸ਼ਾਦੀਸ਼ੁਦਾ ਸੀ ਅਤੇ ਇੱਕ ਬੇਟੀ ਵੀ ਹੈ ਪਿਛਲੇ ਸਮੇਂ ਤੋਂ ਨਸ਼ਾ ਕਰਦਾ ਸੀ ਅਤੇ ਉਨਾਂ ਦੇ ਘਰ ਨਾਲ ਗੁਆਂਢੀ ਹੀ ਨਸ਼ਾ ਵੇਚਣ ਦਾ ਕੰਮ ਕਰ ਰਿਹਾ ਹੈ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਉਸ ਦੇ ਭਰਾ ਦੀ ਮੌਤ ਹੋ ਗਈ ਹੈ। ਉਹਨਾਂ ਤੁਰੰਤ ਪੁਲਿਸ ਤੋਂ ਨਸ਼ਾ ਤਸਕਰ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਪਿੰਡ ਦੇ ਸਰਪੰਚ ਨੇ ਵੀ ਚੁੱਕੇ ਸਵਾਲ
ਪਿੰਡ ਦੀ ਪੰਚਾਇਤ ਸਰਪੰਚ ਰੇਸ਼ਮ ਸਿੰਘ ਜਿੰਦਾ ਨੇ ਕਿਹਾ ਕਿ ਪਿੰਡ ਨੰਗਲ ਕਲਾਂ ਦੇ ਵਿੱਚ ਪਿਛਲੇ ਲੰਬੇ ਸਮੇਂ ਤੋਂ ਮੂੰਗੀ ਸਿੰਘ ਅਤੇ ਇਸਦਾ ਪਰਿਵਾਰ ਨਸ਼ਾ ਵੇਚਣ ਦਾ ਕੰਮ ਕਰ ਰਿਹਾ ਹੈ ਜਿਸ ਸਬੰਧੀ ਪੁਲਿਸ ਨੂੰ ਪਹਿਲਾਂ ਵੀ ਕਈ ਵਾਰ ਸੂਚਨਾ ਦਿੱਤੀ ਗਈ ਅਤੇ ਇਸ ਵਿਅਕਤੀ ਵੱਲੋਂ ਪਿੰਡ ਦੇ ਇਕੱਠ ਵਿੱਚ ਆ ਕੇ ਮੁਆਫੀ ਵੀ ਮੰਗੀ ਗਈ ਸੀ ਕਿ ਉਹ ਨਸ਼ਾ ਅੱਗੇ ਤੋਂ ਨਹੀਂ ਵੇਚੇਗਾ ਪਰ ਨਸ਼ਾ ਵੇਚਣ ਦਾ ਕੰਮ ਨਹੀਂ ਛੱਡ ਰਿਹਾ ਅਤੇ ਪੁਲਿਸ ਵੱਲੋਂ ਵੀ ਇਸ ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।
ਪਹਿਲਾਂ ਵੀ ਨਸ਼ੇ ਕਾਰਨ ਨੌਜਵਾਨ ਦੀ ਹੋ ਚੁੱਕੀ ਹੈ ਮੌਤ
ਉਨ੍ਹਾਂ ਕਿਹਾ ਕਿ ਪਹਿਲਾਂ ਵੀ ਇਸ ਘਰ ਦੇ ਵਿੱਚ ਹੀ ਇੱਕ ਨੌਜਵਾਨ ਦੀ ਨਸ਼ੇ ਦੇ ਕਾਰਨ ਮੌਤ ਹੋ ਗਈ ਸੀ ਅਤੇ ਅੱਜ ਫਿਰ ਇੱਕ ਨੌਜਵਾਨ ਦੀ ਮੌਤ ਹੋਈ ਹੈ ਅਤੇ ਬਿਲਕੁਲ ਨਸ਼ਾ ਤਸਕਰ ਦੇ ਘਰ ਦੇ ਨਾਲ ਘਰ ਦੇ ਵਿੱਚ ਮੌਤ ਹੋਣ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਇਸ ਵਿਅਕਤੀ ਤੇ ਤੁਰੰਤ ਕਾਰਵਾਈ ਕੀਤੀ ਜਾਵੇ ਜਿੱਥੇ ਪੰਜਾਬ ਪੁਲਿਸ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਨਸ਼ਾ ਤਸਕਰਾਂ ਦੇ ਘਰਾਂ ’ਤੇ ਪੀਲਾ ਪੰਜਾ ਚਲਾਉਣ ਦੇ ਦਾਅਵੇ ਕਰ ਰਹੀ ਹੈ ਤਾਂ ਇਸ ਵਿਅਕਤੀ ਵੱਲੋਂ ਨਸ਼ੇ ਦੀ ਤਸਕਰੀ ਨਾਲ ਬਣਾਏ ਗਏ ਘਰ ਤੇ ਪੀਲਾ ਪੰਜਾ ਕਿਉਂ ਨਹੀਂ ਚਲਾਇਆ ਜਾ ਰਿਹਾ।
ਇਹ ਵੀ ਪੜ੍ਹੋ : Punjab Weather Update : ਪੰਜਾਬ ’ਚ ਮੁੜ ਬਦਲਿਆ ਮੌਸਮ ਦਾ ਮਿਜਾਜ਼, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
- PTC NEWS