Sun, Dec 14, 2025
Whatsapp

Amritsar News : ਪੁਲਿਸ ਹਿਰਾਸਤ ’ਚ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ, ਚਿੱਟੇ ਦੇ ਮਾਮਲੇ ’ਚ ਪੁਲਿਸ ਨੇ ਕੀਤਾ ਸੀ ਗ੍ਰਿਫਤਾਰ

ਇਸ ਸਬੰਧੀ ਗੱਲਬਾਤ ਕਰਦਿਆਂ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਕਿਸੇ ਵੀ ਚਿੱਟੇ ਦੇ ਕਾਰੋਬਾਰ ਵਿਚ ਸ਼ਾਮਲ ਨਹੀਂ ਸੀ। ਪਰ ਪੁਲਿਸ ਵਲੋ ਜਾਣਬੁਝ ਕੇ ਉਸ ਨੂੰ ਘਰੋਂ ਚੁੱਕ ਕੇ ਲੈ ਗਈ ਅਤੇ ਉਸਦੀ ਕੁੱਟਮਾਰ ਕੀਤੀ ਗਈ।

Reported by:  PTC News Desk  Edited by:  Aarti -- August 25th 2025 03:44 PM
Amritsar News : ਪੁਲਿਸ ਹਿਰਾਸਤ ’ਚ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ, ਚਿੱਟੇ ਦੇ ਮਾਮਲੇ ’ਚ ਪੁਲਿਸ ਨੇ ਕੀਤਾ ਸੀ ਗ੍ਰਿਫਤਾਰ

Amritsar News : ਪੁਲਿਸ ਹਿਰਾਸਤ ’ਚ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ, ਚਿੱਟੇ ਦੇ ਮਾਮਲੇ ’ਚ ਪੁਲਿਸ ਨੇ ਕੀਤਾ ਸੀ ਗ੍ਰਿਫਤਾਰ

Amritsar News :  ਮਾਮਲਾ ਅੰਮ੍ਰਿਤਸਰ ਦੇ ਪੁਲਿਸ ਚੌਂਕੀ ਫੈਜਪੁਰਾ ਤੋਂ ਸਾਹਮਣੇ ਆਇਆ ਹੈ ਜਿੱਥੇ ਚਿੱਟੇ ਦੇ ਕੇਸ ਵਿਚ ਫੜੇ ਨੌਜਵਾਨ ਦੀ ਪੁਲਿਸ ਚੌਂਕੀ ਵਿਚ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਇਸ ਮਗਰੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਧਰਨਾ ਲਾਇਆ ਗਿਆ। ਨਾਲ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਕਿ ਪੁਲਿਸ ਵੱਲੋਂ ਨੌਜਵਾਨ ਦੀ ਕੁੱਟਮਾਰ ਕਰਨ ਨਾਲ ਮੌਤ ਹੋਈ ਹੈ। 

ਇਸ ਸਬੰਧੀ ਗੱਲਬਾਤ ਕਰਦਿਆਂ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਕਿਸੇ ਵੀ ਚਿੱਟੇ ਦੇ ਕਾਰੋਬਾਰ ਵਿਚ ਸ਼ਾਮਲ ਨਹੀਂ ਸੀ। ਪਰ ਪੁਲਿਸ ਵਲੋ ਜਾਣਬੁਝ ਕੇ ਉਸ ਨੂੰ ਘਰੋਂ ਚੁੱਕ ਕੇ ਲੈ ਗਈ ਅਤੇ ਉਸਦੀ ਕੁੱਟਮਾਰ ਕੀਤੀ ਗਈ। ਜਿਸ ਨਾਲ ਉਸਦੀ ਮੌਤ ਹੋ ਗਈ ਅਤੇ ਸਾਡੇ ਵਲੋ ਰੋਸ਼ ਪ੍ਰਦਰਸ਼ਨ ਕਰਦਿਆਂ ਧਰਨਾ ਲਾ ਪੁਲਿਸ ਦੇ ਆਲਾ ਅਧਿਕਾਰੀਆ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ ਅਤੇ ਮੁਲਜ਼ਮ ਪੁਲਿਸ ਅਧਿਕਾਰੀ ਉਪਰ ਬਣਦੀ ਕਾਰਵਾਈ ਦੀ ਮੰਗ ਕੀਤੀ ਹੈ। 


ਇਸ ਸੰਬਧੀ ਗਲਬਾਤ ਕਰਦੀਆ ਏਸੀਪੀ ਰਿਸ਼ਭ ਭੋਲਾ ਨੇ ਦੱਸਿਆ ਕਿ ਇੱਕ ਨੌਜਵਾਨ ਜਿਸਦੀ ਪੁਲਿਸ ਚੌਂਕੀ ’ਚ ਤਬੀਅਤ ਖਰਾਬ ਹੋਣ ਦੇ ਮਾਮਲੇ ਦੇ ਚੱਲਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਸੀ, ਜਿਸਦੀ ਮੌਤ ਹੋ ਗਈ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਧਰਨਾ ਲਗਾਇਆ ਗਿਆ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਸਬੰਧੀ ਨਿਰਪੱਖ ਜਾਂਚ ਕੀਤੀ ਜਾਵੇਗੀ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਧਰਨਾ ਚੁੱਕ ਲਿਆ ਗਿਆ ਹੈ। 

ਇਹ ਵੀ ਪੜ੍ਹੋ : Punjab Floods High Alert Live Updates : ਹੜ੍ਹ ਦੀ ਮਾਰ ਹੇਠ ਪੰਜਾਬ ਦੇ ਦਰਜਨ ਤੋਂ ਵੱਧ ਪਿੰਡ; ਮੁੱਖ ਸੜਕ ਨਾਲੋਂ ਟੁੱਟਿਆਂ ਸੰਪਰਕ, ਲੋਕ ਪਰੇਸ਼ਾਨ

- PTC NEWS

Top News view more...

Latest News view more...

PTC NETWORK
PTC NETWORK