Sat, Nov 15, 2025
Whatsapp

Amritsar News : ਅੰਮ੍ਰਿਤਸਰ ਦੇ ਨਿੱਜੀ ਹਸਪਤਾਲ 'ਚ ਨੌਜਵਾਨ ਦੀ ਰਹੱਸਮਈ ਮੌਤ, ਪਰਿਵਾਰ ਵੱਲੋਂ ਹਸਪਤਾਲ ਅੱਗੇ ਲਾਸ਼ ਰੱਖ ਕੇ ਮੰਗਿਆ ਇਨਸਾਫ਼

Amritsar News : ਮ੍ਰਿਤਕ ਗੁਰਨੇਕ ਸਿੰਘ (ਉਮਰ ਲਗਭਗ 32 ਸਾਲ) ਜੋ ਕਿ ਪੀ.ਆਰ.ਟੀ.ਸੀ. ਅੰਮ੍ਰਿਤਸਰ ਵਨ ਦਾ ਕੰਡਕਟਰ ਸੀ, ਜੋ ਬੀਤੇ ਕੱਲ ਦੁਪਹਿਰ ਅਪ੍ਰੇਸ਼ਨ ਕਰਾਉਣ ਲਈ ਹਸਪਤਾਲ ਪਹੁੰਚਿਆ ਸੀ ਪਰ ਅਪ੍ਰੇਸ਼ਨ ਹੋਣ ਤੋਂ ਪਹਿਲਾਂ ਹੀ ਉਸਦੀ ਮੌਤ ਹੋ ਗਈ।

Reported by:  PTC News Desk  Edited by:  KRISHAN KUMAR SHARMA -- October 29th 2025 03:37 PM -- Updated: October 29th 2025 03:39 PM
Amritsar News : ਅੰਮ੍ਰਿਤਸਰ ਦੇ ਨਿੱਜੀ ਹਸਪਤਾਲ 'ਚ ਨੌਜਵਾਨ ਦੀ ਰਹੱਸਮਈ ਮੌਤ, ਪਰਿਵਾਰ ਵੱਲੋਂ ਹਸਪਤਾਲ ਅੱਗੇ ਲਾਸ਼ ਰੱਖ ਕੇ ਮੰਗਿਆ ਇਨਸਾਫ਼

Amritsar News : ਅੰਮ੍ਰਿਤਸਰ ਦੇ ਨਿੱਜੀ ਹਸਪਤਾਲ 'ਚ ਨੌਜਵਾਨ ਦੀ ਰਹੱਸਮਈ ਮੌਤ, ਪਰਿਵਾਰ ਵੱਲੋਂ ਹਸਪਤਾਲ ਅੱਗੇ ਲਾਸ਼ ਰੱਖ ਕੇ ਮੰਗਿਆ ਇਨਸਾਫ਼

Amritsar News : ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਕਰਾਉਣ ਗਏ ਨੌਜਵਾਨ ਦੀ ਰਹਸਮਈ ਹਾਲਾਤਾਂ ‘ਚ ਮੌਤ ਹੋ ਜਾਣ ਤੋਂ ਬਾਅਦ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਮ੍ਰਿਤਕ ਗੁਰਨੇਕ ਸਿੰਘ (ਉਮਰ ਲਗਭਗ 32 ਸਾਲ) ਜੋ ਕਿ ਪੀ.ਆਰ.ਟੀ.ਸੀ. ਅੰਮ੍ਰਿਤਸਰ ਵਨ ਦਾ ਕੰਡਕਟਰ ਸੀ, ਜੋ ਬੀਤੇ ਕੱਲ ਦੁਪਹਿਰ ਅਪ੍ਰੇਸ਼ਨ ਕਰਾਉਣ ਲਈ ਹਸਪਤਾਲ ਪਹੁੰਚਿਆ ਸੀ ਪਰ ਅਪ੍ਰੇਸ਼ਨ ਹੋਣ ਤੋਂ ਪਹਿਲਾਂ ਹੀ ਉਸਦੀ ਮੌਤ ਹੋ ਗਈ। ਪਰਿਵਾਰ ਦਾ ਆਰੋਪ ਹੈ ਕਿ ਹਸਪਤਾਲ ਪ੍ਰਸ਼ਾਸਨ ਵੱਲੋਂ ਉਸ ਨੂੰ ਗਲਤ ਇੰਜੈਕਸ਼ਨ ਲਗਾਇਆ ਗਿਆ, ਜਿਸ ਕਾਰਨ ਉਸਦੀ ਓਵਰਡੋਜ਼ ਨਾਲ ਮੌਤ ਹੋ ਗਈ।

ਪਰਿਵਾਰ ਨੇ ਲਾਏ ਇਲਜ਼ਾਮ


ਪਿਤਾ ਰਸ਼ਪਾਲ ਸਿੰਘ ਨੇ ਦੱਸਿਆ ਕਿ ਮੇਰਾ ਪੁੱਤ ਸਿਹਤਮੰਦ ਸੀ। ਇਲਾਜ ਕਰਾਉਣ ਗਿਆ ਸੀ ਪਰ ਹਸਪਤਾਲ ਨੇ ਪਤਾ ਨਹੀਂ ਕਿਹੜਾ ਟੀਕਾ ਲਗਾ ਦਿੱਤਾ, ਜਿਸ ਨਾਲ ਉਥੇ ਹੀ ਉਸਦੀ ਮੌਤ ਹੋ ਗਈ। ਹਸਪਤਾਲ ਨੇ ਉਸਨੂੰ ਵੈਂਟੀਲੇਟਰ 'ਤੇ ਵੀ ਨਹੀਂ ਰੱਖਿਆ ਤੇ ਖੁਦ ਹੀ ਮ੍ਰਿਤਕ ਘੋਸ਼ਿਤ ਕਰਕੇ ਲਾਸ਼ ਸਿੱਧੀ ਘਰ ਭੇਜ ਦਿੱਤੀ। ਇਸ ਘਟਨਾ ਤੋਂ ਗੁੱਸੇ ਵਿੱਚ ਆਏ ਰੋਡਵੇਜ਼ ਮੁਲਾਜ਼ਮਾਂ ਵੱਲੋਂ ਹਸਪਤਾਲ ਦੇ ਬਾਹਰ ਧਰਨਾ ਲਗਾ ਕੇ ਇਨਸਾਫ਼ ਦੀ ਮੰਗ ਕੀਤੀ ਗਈ।

ਹੀਰਾ ਸਿੰਘ, ਪੰਜਾਬ ਰੋਡਵੇਜ਼ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਇੱਕ 32-33 ਸਾਲ ਦਾ ਨੌਜਵਾਨ, ਜੋ ਇਲਾਜ ਲਈ ਹਸਪਤਾਲ ਪਹੁੰਚਿਆ ਸੀ, ਉਸਨੂੰ ਜ਼ਿੰਦਾ ਦੀ ਥਾਂ ਲਾਸ਼ ਬਣਾ ਕੇ ਘਰ ਭੇਜ ਦਿੱਤਾ ਗਿਆ। ਅਸੀਂ ਇੱਥੇ ਸਿਰਫ਼ ਇਨਸਾਫ਼ ਦੀ ਮੰਗ ਕਰ ਰਹੇ ਹਾਂ। ਜੇ ਇਨਸਾਫ਼ ਨਾ ਮਿਲਿਆ ਤਾਂ ਇਸ ਤੋਂ ਵੀ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਪੁਲਿਸ ਤੇ ਹਸਪਤਾਲ ਦਾ ਕੀ ਹੈ ਕਹਿਣਾ ?

ਉਧਰ, ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਕਿਰਨਦੀਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਾਨੂੰ ਜਾਣਕਾਰੀ ਮਿਲੀ ਸੀ ਕਿ ਗੁਰਨੇਕ ਸਿੰਘ ਨਾਮ ਦਾ ਵਿਅਕਤੀ ਹਸਪਤਾਲ ਵਿੱਚ ਸਰਜਰੀ ਲਈ ਆਇਆ ਸੀ, ਜਿੱਥੇ ਉਸਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਹਸਪਤਾਲ ਸਟਾਫ਼ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਪਰਿਵਾਰ ਵਲੋਂ ਮਿਲਣ ਵਾਲੀ ਸਟੇਟਮੈਂਟ ਦੇ ਅਧਾਰ 'ਤੇ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਪੂਰਾ ਇਨਸਾਫ਼ ਦਿੱਤਾ ਜਾਵੇਗਾ।

ਹਾਲਾਂਕਿ, ਹਸਪਤਾਲ ਪ੍ਰਸ਼ਾਸਨ ਵੱਲੋਂ ਇਸ ਮਾਮਲੇ 'ਤੇ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ। ਮ੍ਰਿਤਕ ਦੇ ਸਾਥੀਆਂ ਨੇ ਕਿਹਾ ਹੈ ਕਿ ਜੇ ਕਾਰਵਾਈ ਨਾ ਹੋਈ ਤਾਂ ਉਹ ਅੱਗੇ ਹੋਰ ਵੱਡਾ ਪ੍ਰਦਰਸ਼ਨ ਕਰਨਗੇ।

- PTC NEWS

Top News view more...

Latest News view more...

PTC NETWORK
PTC NETWORK