Amritsar News : ਬਿਜਲੀ ਬੋਰਡ ਦੇ JE ਨੇ ਚਲਾਈਆਂ ਤਾਬੜਤੋੜ ਗੋਲੀਆਂ, 19 ਸਾਲਾਂ ਨੌਜਵਾਨ ਦੀ ਦਰਦਨਾਕ ਮੌਤ, 2 ਜ਼ਖਮੀ
Amritsar News : ਅੰਮ੍ਰਿਤਸਰ ਦੇ ਮਜੀਠਾ ਰੋਡ ਸਥਿਤ ਗੰਡਾ ਸਿੰਘ ਕਾਲੋਨੀ ਦੀ ਗਲੀ ਨੰਬਰ 2 'ਚ ਇੱਕ ਘਟਨਾ ਸਾਹਮਣੇ ਆਈ ਜਿੱਥੇ ਇਕ ਬਿਜਲੀ ਬੋਰਡ ਦੇ ਜੇਈ ਨੇ ਰਸਤੇ ਵਿਚੋਂ ਗੱਡੀ ਹਟਾਉਣ ਦੀ ਬਹਿਸ ਤੋਂ ਬਾਅਦ ਆਪਣੀ ਘਰ ਦੀ ਬਾਲਕਨੀ ਤੋਂ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਨ੍ਹਾਂ ਗੋਲੀਆਂ ਦੀ ਚਪੇਟ 'ਚ ਆ ਕੇ ਇੱਕ 19 ਸਾਲਾ ਨੌਜਵਾਨ ਦੀ ਮੌਤ ਹੋ ਗਈ ਜਦਕਿ ਹੋਰ ਦੋ ਵਿਅਕਤੀ ਜ਼ਖ਼ਮੀ ਹੋ ਗਏ।
ਦੱਸ ਦਈਏ ਕਿ ਮ੍ਰਿਤਕ ਦੀ ਪਛਾਣ ਵਿੱਕੀ ਵਜੋਂ ਹੋਈ ਹੈ ਜੋ ਗੰਡਾ ਸਿੰਘ ਕਾਲੋਨੀ ਦਾ ਰਹਿਣ ਵਾਲਾ ਸੀ। ਘਟਨਾ ਤੋਂ ਬਾਅਦ ਜੇਈ ਪਰਿਵਾਰ ਸਮੇਤ ਮੌਕੇ ਤੋਂ ਗੱਡੀ ਰਾਹੀਂ ਫਰਾਰ ਹੋ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਚਾਲੂ ਹੈ ਅਤੇ ਕਤਲ ਦੇ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਏਸੀਪੀ ਨਾਰਥ ਅਤੇ ਥਾਣਾ ਸਦਰ ਦੇ ਐਸਐਚਓ ਹਰਸੰਦੀਪ ਸਿੰਘ ਪੁਲਿਸ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਹਾਲਾਤਾਂ ਦਾ ਜਾਇਜ਼ਾ ਲਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਅਤੇ ਜ਼ਖ਼ਮੀਆਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਕਤਲ ਸਣੇ ਹੋਰ ਗੰਭੀਰ ਧਾਰਾਵਾਂ ਹੇਠ ਕੇਸ ਦਰਜ ਕਰ ਲਿਆ ਗਿਆ ਹੈ।
ਜੇਈ ਘਟਨਾ ਮਗਰੋਂ ਆਪਣੇ ਪਰਿਵਾਰ ਸਮੇਤ ਮੌਕੇ ਤੋਂ ਗੱਡੀ ਰਾਹੀਂ ਫਰਾਰ ਹੋ ਗਿਆ ਹੈ। ਪੁਲਿਸ ਵੱਲੋਂ ਉਸ ਦੀ ਗ੍ਰਿਫਤਾਰੀ ਲਈ ਵੱਖ-ਵੱਖ ਥਾਵਾਂ 'ਤੇ ਛਾਪੇ ਮਾਰੇ ਜਾ ਰਹੇ ਹਨ। ਇਸ ਘਟਨਾ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਅਤੇ ਲੋਕਾਂ ਨੇ ਨਿਆਂ ਦੀ ਮੰਗ ਕੀਤੀ ਹੈ।
- PTC NEWS