Mon, Jul 6, 2026
Whatsapp

Jalandhar : ਆਦਮਪੁਰ 'ਚ ਚਿੱਟੇ ਦਿਨ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੁਲਿਸ ਨੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

Jalandhar News : ਘਟਨਾ ਅੱਜ ਸਵੇਰ ਕਰੀਬ 11 ਵਜੇ ਦੀ ਹੈ, ਜਦੋਂ ਦਵਿੰਦਰ ਬਾਜਾ ਵਾਸੀ ਡਮੁੰਡਾ ਮਨਪਰੀਤ ਉਰਫ ਗੰਗੂ ਵਾਸੀ ਡਰੌਲੀ ਕਲਾਂ ਦੇ ਘਰ ਪੁੱਜਾ, ਜਿੱਥੇ ਕੁੱਝ ਸਮੇਂ ਬਾਅਦ ਹੀ ਗੋਲੀਆਂ ਮਾਰ ਕੇ ਬਾਜੇ ਦਾ ਕਤਲ ਕਰ ਦਿੱਤਾ ਗਿਆ।

Reported by:  PTC News Desk  Edited by:  KRISHAN KUMAR SHARMA -- July 06th 2026 07:58 PM -- Updated: July 06th 2026 08:03 PM
Jalandhar : ਆਦਮਪੁਰ 'ਚ ਚਿੱਟੇ ਦਿਨ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੁਲਿਸ ਨੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

Jalandhar : ਆਦਮਪੁਰ 'ਚ ਚਿੱਟੇ ਦਿਨ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੁਲਿਸ ਨੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

Jalandhar News : ਆਦਮਪੁਰ ਦੇ ਪਿੰਡ ਡਰੋਲੀ ਕਲਾਂ ਵਿਖੇ ਅੱਜ ਉਸ ਸਮੇਂ ਸਨਸਨੀ ਫ਼ਾਇਲ ਗਈ, ਜਦ ਇੱਕ ਨੌਜਵਾਨ ਦੀ ਮੁਲਜ਼ਮ ਵੱਲੋਂ ਆਪਣੇ ਘਰ ਅੰਦਰ ਹੀ ਸਾਥੀਆਂ ਨਾਲ ਮਿਲ ਗੋਲੀਆਂ ਮਾਰ ਹੱਤਿਆ ਕਰ ਦਿੱਤੀ ਗਈ। ਘਟਨਾ ਅੱਜ ਸਵੇਰ ਕਰੀਬ 11 ਵਜੇ ਦੀ ਹੈ, ਜਦੋਂ ਦਵਿੰਦਰ ਬਾਜਾ ਵਾਸੀ ਡਮੁੰਡਾ ਮਨਪਰੀਤ ਉਰਫ ਗੰਗੂ ਵਾਸੀ ਡਰੌਲੀ ਕਲਾਂ ਦੇ ਘਰ ਪੁੱਜਾ, ਜਿੱਥੇ ਕੁੱਝ ਸਮੇਂ ਬਾਅਦ ਹੀ ਗੋਲੀਆਂ ਮਾਰ ਕੇ ਬਾਜੇ ਦਾ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਆਦਮਪੁਰ ਪੁਲਿਸ ਉੱਚ ਅਧਿਕਾਰੀਆਂ ਸਮੇਤ ਮੌਕੇ 'ਤੇ ਪੁੱਜੇ ਅਤੇ ਕੁਝ ਹੀ ਸਮੇਂ ਅੰਦਰ ਪੁਲਿਸ ਨੇ ਮੁਲਜ਼ਮ ਮਨਪ੍ਰੀਤ ਗੰਗੂ ਨੂੰ ਗ੍ਰਿਫਤਾਰ ਕਰ ਲਿਆ ਹੈ। (Youth Murder in Jalandhar)

ਪੁਲਿਸ ਨੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ


ਜ਼ਿਲ੍ਹਾ ਪੁਲਸ ਮੁਖੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ  ਮੁੱਢਲੀ ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਵਾਰਦਾਤ ਸਮੇਂ ਮਨਪ੍ਰੀਤ ਸਿੰਘ ਉਰਫ਼ ਗੰਗੂ ਦੇ ਘਰ ਦੇ ਅੰਦਰ ਕੁੱਲ ਪੰਜ ਵਿਅਕਤੀ ਮੌਜੂਦ ਸਨ। ਹੁਣ ਤੱਕ ਮਨਪ੍ਰੀਤ ਸਿੰਘ ਉਰਫ਼ ਗੰਗੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਹਰਮਨ, ਵਰੁਣ ਅਤੇ ਆਕਾਸ਼ ਦੀ ਪਛਾਣ ਕਰ ਲਈ ਗਈ ਹੈ। ਬਾਕੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ... ਕਾਂਗਰਸ 'ਚ ਵਧੇਗੀ ਫੁੱਟ ! ਚਰਨਜੀਤ ਚੰਨੀ ਧੜੇ ਦੇ ਸਾਬਕਾ ਵਿਧਾਇਕ ਨੂੰ 'ਕਾਰਨ ਦੱਸੋ' ਨੋਟਿਸ

ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇਹ ਘਟਨਾ ਘਰ ਦੇ ਇੱਕ ਕਮਰੇ ਅੰਦਰ ਵਾਪਰੀ, ਜਿੱਥੇ ਕਥਿਤ ਤੌਰ 'ਤੇ ਗਲੌਕ 9 ਐੱਮ.ਐੱਮ. ਪਿਸਤੌਲ ਨਾਲ ਕਰੀਬ 10 ਤੋਂ 12 ਰਾਊਂਡ ਫਾਇਰ ਕੀਤੇ ਗਏ। ਵਾਰਦਾਤ ਵਿੱਚ ਵਰਤਿਆ ਗਿਆ ਗਲੌਕ 9 ਐੱਮ.ਐੱਮ. ਪਿਸਤੌਲ ਪੁਲਿਸ ਵੱਲੋਂ ਬਰਾਮਦ ਕਰ ਲਿਆ ਗਿਆ ਹੈ। ਮੌਕੇ ਦੀ ਜਾਂਚ ਦੌਰਾਨ ਕਮਰੇ ਨੂੰ ਗੋਲੀਬਾਰੀ ਕਾਰਨ ਕਾਫ਼ੀ ਨੁਕਸਾਨ ਪਹੁੰਚਿਆ ਹੋਇਆ ਪਾਇਆ ਗਿਆ।

ਜ਼ਮਾਨਤ 'ਤੇ ਬਾਹਰ ਆਇਆ ਹੋਇਆ ਸੀ ਮ੍ਰਿਤਕ ਦਵਿੰਦਰ ਸਿੰਘ

ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦਵਿੰਦਰ ਸਿੰਘ ਉਰਫ਼ ਬਾਜਾ ਇੱਕ ਹਾਰਡਕੋਰ ਅਪਰਾਧੀ ਸੀ, ਜੋ ਹਾਲ ਹੀ ਵਿੱਚ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਉਸ ਖ਼ਿਲਾਫ਼ ਤਿੰਨ ਗੰਭੀਰ ਅਪਰਾਧਿਕ ਮੁਕੱਦਮੇ ਦਰਜ ਸਨ ਅਤੇ ਉਹ ਪਹਿਲਾਂ ਇੱਕ ਪੁਲਿਸ ਮੁਕਾਬਲੇ ਦੌਰਾਨ ਵੀ ਗ੍ਰਿਫ਼ਤਾਰ ਹੋ ਚੁੱਕਾ ਸੀ।

ਮੁੱਢਲੀ ਤਫ਼ਤੀਸ਼ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਕਤਲ ਪੁਰਾਣੀ ਨਿੱਜੀ ਰੰਜਿਸ਼ ਕਾਰਨ ਕੀਤਾ ਗਿਆ ਜਾਪਦਾ ਹੈ। ਇਸ ਸਬੰਧੀ ਥਾਣਾ ਆਦਮਪੁਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੌਕੇ 'ਤੇ ਮੌਜੂਦ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਾਕੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ।

ਇਹ ਵੀ ਪੜ੍ਹੋ...ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਨੈਟਵਰਕਾਂ ਦਾ ਪਰਦਾਫਾਸ਼, 13 ਕਿੱਲੋ ਹੈਰੋਇਨ ਸਮੇਤ 3 ਗ੍ਰਿਫ਼ਤਾਰ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK