Tue, Feb 17, 2026
Whatsapp

Ludhiana ‘ਚ ਨੌਜਵਾਨ ਨੇ ਮਜ਼ਦੂਰ ਔਰਤ ‘ਤੇ ਸੁੱਟਿਆ ਤੇਜ਼ਾਬ, ਅੱਖਾਂ ਤੇ ਚਿਹਰਾ ਬੁਰੀ ਤਰ੍ਹਾਂ ਝੁਲਸਿਆ, ਦੋਸ਼ੀ ਫਰਾਰ

Ludhiana News : ਲੁਧਿਆਣਾ ਦੇ ਦੁੱਗਰੀ ਇਲਾਕੇ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇੱਕ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ 40 ਸਾਲਾ ਮਜ਼ਦੂਰ ਔਰਤ ‘ਤੇ ਇੱਕ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨ ਨੇ ਤੇਜ਼ਾਬ ਸੁੱਟ ਦਿੱਤਾ ਹੈ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਿਆ

Reported by:  PTC News Desk  Edited by:  Shanker Badra -- February 17th 2026 12:11 PM
Ludhiana ‘ਚ ਨੌਜਵਾਨ ਨੇ ਮਜ਼ਦੂਰ ਔਰਤ ‘ਤੇ ਸੁੱਟਿਆ ਤੇਜ਼ਾਬ, ਅੱਖਾਂ ਤੇ ਚਿਹਰਾ ਬੁਰੀ ਤਰ੍ਹਾਂ ਝੁਲਸਿਆ, ਦੋਸ਼ੀ ਫਰਾਰ

Ludhiana ‘ਚ ਨੌਜਵਾਨ ਨੇ ਮਜ਼ਦੂਰ ਔਰਤ ‘ਤੇ ਸੁੱਟਿਆ ਤੇਜ਼ਾਬ, ਅੱਖਾਂ ਤੇ ਚਿਹਰਾ ਬੁਰੀ ਤਰ੍ਹਾਂ ਝੁਲਸਿਆ, ਦੋਸ਼ੀ ਫਰਾਰ

Ludhiana News : ਲੁਧਿਆਣਾ ਦੇ ਦੁੱਗਰੀ ਇਲਾਕੇ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇੱਕ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ 40 ਸਾਲਾ ਮਜ਼ਦੂਰ ਔਰਤ ‘ਤੇ ਇੱਕ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨ ਨੇ ਤੇਜ਼ਾਬ ਸੁੱਟ ਦਿੱਤਾ ਹੈ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਤੇਜ਼ਾਬ ਕਾਰਨ ਔਰਤ ਦਾ ਚਿਹਰਾ ਅਤੇ ਅੱਖਾਂ ਬੁਰੀ ਤਰ੍ਹਾਂ ਝੁਲਸ ਗਈਆਂ ਹਨ। ਉਸਨੂੰ ਗੰਭੀਰ ਹਾਲਤ ਕਾਰਨ ਚੰਡੀਗੜ੍ਹ ਦੇ ਪੀਜੀਆਈ ਰੈਫਰ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਪੀੜਤਾ ਦੀ ਪਛਾਣ ਸਾਵਿਤਰੀ (40) ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਹਰਦੋਈ ਦੀ ਰਹਿਣ ਵਾਲੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਲੁਧਿਆਣਾ ਵਿੱਚ ਰਹਿ ਕੇ ਮਜ਼ਦੂਰੀ ਕਰ ਰਹੀ ਹੈ। ਇਹ ਘਟਨਾ ਦੁੱਗਰੀ ਦੇ ਗੁਰੂ ਗਿਆਨ ਵਿਹਾਰ ਇਲਾਕੇ ਵਿੱਚ ਉਸ ਸਮੇਂ ਵਾਪਰੀ ਜਦੋਂ ਸਾਵਿਤਰੀ ਦੁਪਹਿਰ ਵੇਲੇ ਖਾਣਾ ਖਾਣ ਦੀ ਤਿਆਰੀ ਕਰ ਰਹੀ ਸੀ। ਇਹ ਘਟਨਾ 16 ਫਰਵਰੀ ਨੂੰ ਦੁਪਹਿਰ 2 ਵਜੇ ਦੇ ਕਰੀਬ ਵਾਪਰੀ ਹੈ। 


ਚਸ਼ਮਦੀਦਾਂ ਮੁਤਾਬਕ ਇੱਕ ਵਿਅਕਤੀ ਮੋਟਰਸਾਈਕਲ ‘ਤੇ ਆਇਆ, ਜਿਸ ਨੇ ਸਿਰ ‘ਤੇ ਪੱਗ ਬੰਨ੍ਹੀ ਹੋਈ ਸੀ ਅਤੇ ਉੱਪਰੋਂ ਹੈਲਮੇਟ ਪਾਇਆ ਹੋਇਆ ਸੀ ਤਾਂ ਜੋ ਉਸਦੀ ਪਛਾਣ ਨਾ ਹੋ ਸਕੇ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮੁਲਜ਼ਮ ਨੇ ਪਹਿਲਾਂ ਸਾਵਿਤਰੀ ਨੂੰ ਆਵਾਜ਼ ਮਾਰ ਕੇ ਆਪਣੇ ਕੋਲ ਬੁਲਾਇਆ। ਜਿਵੇਂ ਹੀ ਸਾਵਿਤਰੀ ਉਸ ਦੇ ਨੇੜੇ ਪਹੁੰਚੀ ਤਾਂ ਨੌਜਵਾਨ ਨੇ ਬੋਤਲ ਵਿੱਚ ਰੱਖਿਆ ਤੇਜ਼ਾਬ ਸਿੱਧਾ ਉਸ ਦੇ ਚਿਹਰੇ ‘ਤੇ ਸੁੱਟ ਦਿੱਤਾ ਅਤੇ ਤੇਜ਼ ਰਫ਼ਤਾਰ ਨਾਲ ਫ਼ਰਾਰ ਹੋ ਗਿਆ। 

ਹਮਲਾ ਇੰਨਾ ਅਚਾਨਕ ਸੀ ਕਿ ਪੀੜਤਾ ਨੂੰ ਸੰਭਲਣ ਦਾ ਮੌਕਾ ਵੀ ਨਹੀਂ ਮਿਲਿਆ। ਘਟਨਾ ਤੋਂ ਤੁਰੰਤ ਬਾਅਦ ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ। ਹਸਪਤਾਲ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਸਬੰਧਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਮੁਲਜ਼ਮ ਦਾ ਪਤਾ ਲਗਾਇਆ ਜਾ ਸਕੇ।

ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

ਪੀੜਤਾ ਦੀ ਰਿਸ਼ਤੇਦਾਰ ਲਜਾਵਤੀ ਨੇ ਦੱਸਿਆ ਕਿ ਉਹ ਸਾਰੇ ਦਿਹਾੜੀਦਾਰ ਮਜ਼ਦੂਰ ਹਨ। ਸਾਵਿਤਰੀ ਦੇ ਤਿੰਨ ਬੱਚੇ ਹਨ। ਪੀੜਤਾ ਦੀ ਭਤੀਜੀ ਨੀਸ਼ਾ ਨੇ ਦੱਸਿਆ ਕਿ ਜਿਸ ਸਮੇਂ ਇਹ ਹਮਲਾ ਹੋਇਆ, ਉਹ ਦੋਵੇਂ ਕੰਮ ਕਰ ਰਹੀਆਂ ਸਨ ਅਤੇ ਮਿਕਸਰ ਮਸ਼ੀਨ ਵਿੱਚ ਮਸਾਲਾ ਤਿਆਰ ਕੀਤਾ ਜਾ ਰਿਹਾ ਸੀ। ਉਹ ਦੋਵੇਂ ਆਪਸ ਵਿੱਚ ਖਾਣਾ ਖਾਣ ਬਾਰੇ ਗੱਲ ਹੀ ਕਰ ਰਹੀਆਂ ਸਨ ਕਿ ਅਚਾਨਕ ਇਹ ਭਾਣਾ ਵਰਤ ਗਿਆ।

- PTC NEWS

Top News view more...

Latest News view more...

PTC NETWORK
PTC NETWORK