Kapurthala ’ਚ ਨੌਜਵਾਨ ਦਾ ਸਰਕਾਰੀ ਹਸਪਤਾਲ ’ਚ ਬੇਰਹਿਮੀ ਨਾਲ ਕਤਲ
Kapurthala Murder News: ਪੰਜਾਬ ’ਚ ਲਗਾਤਾਰ ਲੁੱਟਖੋਹ ਅਤੇ ਕਤਲ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਇਸੇ ਤਰ੍ਹਾਂ ਦਾ ਮਾਮਲਾ ਕਪੂਰਥਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਾਮਲੇ ’ਚ ਪੁਲਿਸ ਨੇ ਪਿੰਡ ਦੇ ਸਰਪੰਚ ਜਸਵੰਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਨੌਜਵਾਨ ਦਾ ਸਰਕਾਰੀ ਹਸਪਤਾਲ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਵੱਲੋਂ ਸਰਪੰਚ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਲਾਂਕਿ ਕਤਲ ਪੁਰਾਣੀ ਰੰਜਿਸ਼ ਦੇ ਚਲਦਿਆਂ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਹਰ ਇੱਕ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: PM ਸੂਰਜ ਘਰ ਮੁਫ਼ਤ ਬਿਜਲੀ ਯੋਜਨਾ ਲਈ ਅਰਜ਼ੀ ਦੇਣ ਦਾ ਆਸਾਨ ਤਰੀਕਾ
ਮਾਮਲੇ ਸਬੰਧੀ ਐਸਐਚਓ ਮਨਜੀਤ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਮਾਮਲੇ ’ਚ ਪਿੰਡ ਦੇ ਸਰਪੰਚ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਕਈ ਇਲਾਕਿਆਂ ’ਚ ਪਿਆ ਮੀਂਹ ਡਿੱਗਿਆ ਤਾਪਮਾਨ, ਜਾਣੋ ਅੱਜ ਦੇ ਮੌਸਮ ਦਾ ਹਾਲ
-