Advertisment

ਜ਼ੀਰਾ ਸ਼ਰਾਬ ਫੈਕਟਰੀ ਮਾਮਲਾ : ਪੁਲਿਸ ਵੱਲੋਂ ਲਾਠੀਚਾਰਜ, ਹਿਰਾਸਤ 'ਚ ਪ੍ਰਦਰਸ਼ਨਕਾਰੀ

author-image
Pardeep Singh
Updated On
New Update
ਜ਼ੀਰਾ 'ਚ ਸ਼ਰਾਬ ਫੈਕਟਰੀ ਦੇ ਬਾਹਰ ਪੁਲਿਸ ਦਾ ਐਕਸ਼ਨ,  ਹਿਰਾਸਤ 'ਚ ਪ੍ਰਦਰਸ਼ਨਕਾਰੀ
Advertisment

ਫਿਰੋਜ਼ਪੁਰ: ਜ਼ੀਰਾ ਦੇ ਪਿੰਡ ਰਟੋਲ ਰੋਹੀ ਵਿੱਚ ਬਣੀ ਮਾਲਬ੍ਰੋਜ਼ ਸ਼ਰਾਬ ਫੈਕਟਰੀ ਦੇ ਬਾਹਰ ਪਿਛਲੇ ਮਹੀਨਿਆਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪੁਲਿਸ ਫੋਰਸ ਵੱਡੀ ਗਿਣਤੀ ਵਿੱਚ ਤਾਇਨਾਤ ਹੈ। ਪੁਲਿਸ ਵੱਲੋਂ 14 ਨਾਮਜ਼ਦ ਅਤੇ 125 ਅਣਪਛਾਤਿਆ ਉੱਤੇ ਮਾਮਲਾ ਦਰਜ ਕੀਤਾ ਕਰਕੇ ਕਈ ਗ੍ਰਿਫ਼ਤਾਰ ਕੀਤੇ ਹਨ।

Advertisment

ਪੁਲਿਸ ਵੱਲੋਂ ਵੱਡਾ ਐਕਸ਼ਨ

ਧਰਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਵੱਲੋਂ ਧਰਨੇ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਵੱਲੋ ਂਉਥੇ ਪਿਆ ਬਾਕੀ ਸਾਮਾਨ ਵੀ ਕਬਜ਼ੇ ਵਿੱਚ ਲਿਆ ਜਾ ਰਿਹਾ ਹੈ। ਉਧਰ ਮਹਿਲਾ ਪੁਲਿਸ ਵੱਲੋਂ ਮਹਿਲਾਵਾਂ ਨੂੰ ਰੋਕਿਆ ਜਾ ਰਿਹਾ ਹੈ।

ਇਸ ਮੌਕੇ ਮਹਿਲਾਵਾਂ ਦੱਸਿਆ ਜਾ ਰਿਹਾ ਹੈ ਕਿ ਸਾਫ ਪਾਣੀ ਦੀ ਮੰਗ ਕਰਨੀ ਸਾਡਾ ਅਧਿਕਾਰ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਪਿੰਡਾਂ ਦੇ 100 ਤੋਂ ਵਧੇਰੇ ਵਿਅਕਤੀ ਗ੍ਰਿਫ਼ਤਾਰ ਕੀਤੇ ਹਨ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਅਸੀਂ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਲੜਾਈ ਲੜਾਂਗੇ।

Advertisment

ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਪੁਲਿਸ ਨੇ ਧਰਨੇ ਨੂੰ ਖਤਮ ਕਰਵਾਉਣ ਲਈ ਲਾਠੀਚਾਰਜ ਦਾ ਸਹਾਰਾ ਲਿਆ ਗਿਆ ਹੈ। ਪੁਲਿਸ ਵੱਲੋਂ ਹਾਈਵੇਅ ਖਾਲੀ ਕਰਵਾ ਕੇ ਰਾਹਗੀਰਾਂ ਦੀ ਆਵਾਜਾਈ ਸ਼ੁਰੂ ਕਰਵਾ ਦਿੱਤੀ ਹੈ।

ਪੁਲਿਸ ਦੇ ਐਕਸ਼ਨ ਤੋਂ ਬਾਅਦ ਧਰਨਾਕਾਰੀਆਂ ਨੇ ਹਾਈਵੇਅ ਜਾਮ ਕੀਤਾ ਗਿਆ ਸੀ ਪੁਲਿਸ ਨੇ ਬਲ ਦਾ ਪ੍ਰਯੋਗ ਕਰਦੇ ਹੋਏ ਹਾਈਵੇਅ ਖਾਲੀ ਕਰਵਾਇਆ ਗਿਆ ਹੈ। ਇਸ ਮੌਕੇ ਜਿਹੜੀਆਂ ਮਹਿਲਾਵਾਂ ਨੇ ਹਿੰਸਾ ਕਰਨ ਦੀ ਕੋਸ਼ਿਸ਼ ਕੀਤੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਐਸਐਸਪੀ ਕੰਵਰਦੀਪ ਕੌਰ ਦਾ ਕਾਰਵਾਈ ਨੂੰ ਲੈ ਕੇ ਬਿਆਨ 

Advertisment

ਫਿਰੋਜ਼ਪੁਰ ਦੀ ਐਸਐਸਪੀ ਕੰਵਰਦੀਪ ਕੌਰ ਦੇ ਵੱਲੋਂ ਸਪੱਸ਼ਟ ਕੀਤਾ ਕਿ ਹਾਈਕੋਰਟ ਦੇ ਹੁਕਮਾਂ ਤਹਿਤ ਅੱਜ ਕਾਰਵਾਈ ਕੀਤੀ ਗਈ ਹੈ ਅਤੇ ਪ੍ਰਦਰਸ਼ਨਕਾਰੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਈਵੇਅ ਰੋਕਣ ਦੀ ਕੋਸਿਸ਼ ਕਰ ਰਹੇ ਲੋਕਾਂ ਨੂੰ ਹੀ ਹਟਾਇਆ ਗਿਆ ਹੈ ਅਤੇ ਕੁੱਝ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਾਈਕੋਰਟ ਦਾ ਆਦੇਸ਼ ਹੈ ਕਿ ਜ਼ੀਰਾ ਸ਼ਰਾਬ ਫ਼ੈਕਟਰੀ ਤੋਂ ਕਰੀਬ 300 ਮੀਟਰ ਦੂਰ ਧਰਨਾ ਲੱਗੇ ਅਤੇ ਫ਼ੈਕਟਰੀ ਨੂੰ ਜਾਂਦਾ ਰਸਤਾ ਖੁੱਲ੍ਹਵਾਇਆ ਜਾਵੇ। ਐਸਐਸਪੀ ਨੇ ਕਿਹਾ ਕਿ ਸਿਰਫ਼ ਫ਼ੈਕਟਰੀ ਨੂੰ ਜਾਂਦਾ ਰਸਤਾ ਹੀ ਖੁੱਲ੍ਹਵਾਇਆ ਗਿਆ ਹੈ ਜਦੋਂਕਿ ਦੂਜਾ ਧਰਨਾ ਜਾਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਵੱਲੋਂ ਵੀਡੀਓ ਗ੍ਰਾਫ਼ੀ ਕੀਤੀ ਜਾ ਰਹੀ ਹੈ ਅਤੇ ਮਾਹੌਲ ਤੇ ਪੂਰੀ ਤਰ੍ਹਾਂ ਨਾਲ ਕਾਬੂ ਪਾ ਲਿਆ ਗਿਆ ਹੈ। 

ਪੁਲਿਸ ਦੀ ਕਾਰਵਾਈ ਨੂੰ ਲੈ ਕੇ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕਹਿਣਾ ਹੈ ਕਿ ਜ਼ੀਰਾ ਮੋਰਚੇ ਵਿੱਚ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ। ਉਨ੍ਹਾਂਦਾ ਕਹਿਣਾ ਹੈ ਕਿ ਗੱਲਬਾਤ ਵਾਰ-ਵਾਰ ਹੁੰਦੀ ਹੈ ਪਰ ਆਮ ਆਦਮੀ ਪਾਰਟੀ ਨੇ ਗੱਲਬਾਤ ਦਾ ਬਹਾਨਾ ਬਣਾ ਕੇ ਮੋਰਚੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੀਐਮ ਨੇ ਸਿਰਫ ਇਕ ਮੀਟਿੰਗ ਤੋਂ ਬਾਅਦ ਧੱਕੇਸ਼ਾਹੀ ਕੀਤੀ ਹੈ। ਕਿਸਾਨ ਆਗੂ ਦਾ ਕਹਿਣਾ ਹੈ ਕਿ ਬਦਲਾਅ ਵਾਲੀ ਸਰਕਾਰ ਦਾ ਬਾਹਰ ਤੋਂ ਦਿਖਾਉਂਣ ਦਾ ਚਿਹਰੇ ਹੋਰ, ਅੰਦਰੋ ਹੋਰ, ਸਾਡੀ ਸਰਕਾਰ ਨੂੰ ਚਿਤਾਵਨੀ ਹੈ ਯਾਦ ਰੱਖਣਾ ਵੋਟਾਂ 5 ਸਾਲ ਬਾਅਦ ਫਿਰ ਆਉਣੀਆਂ ਹਨ। ਕਿਸਾਨ ਆਗੂ ਦਾ ਕਹਿਣਾ ਹੈ ਕਿ ਇਹ ਅੰਦੋਲਨ ਖਤਮ ਨਹੀਂ ਹੋਵੇਗਾ। ਉਨ੍ਹਾਂਦਾ ਕਹਿਣਾ ਹੈ ਕਿ ਸਰਕਾਰ ਦਾ ਫਰਜ਼ ਹੈ ਕਿ ਲੋਕਾਂ ਨੂੰ ਇਨਸਾਫ਼ ਦੇਣਾ। ਉਨ੍ਹਾਂ ਦਾ ਕਹਿਣਾ ਹੈ ਕਿ ਅੰਦੋਲਨ ਚੱਲੇਗਾ ਅਤੇ ਫੈਕਟਰੀ ਵੀ ਹਰ ਹਾਲਤ ਵਿੱਚ ਬੰਦ ਹੋਵੇਗੀ।

Advertisment

ਘਰਾਂ ਤੋਂ ਗ੍ਰਿਫ਼ਤਾਰੀਆਂ ਦੇ ਦਾਅਵੇ

ਕਿਸਾਨਾਂ ਦੇ ਘਰਾਂ ਤੋਂ  ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆ ਹਨ ਜਿਸ ਤੋਂ ਬਾਅਦ  ਕਿਸਾਨ ਆਗੂ ਹਰਮੀਤ ਕਾਦੀਆਂ ਅਨੁਸਾਰ ਅੱਜ ਦੁਪਹਿਰ ਬਾਅਦ ਫਿਰੋਜ਼ਪੁਰ ਵਿੱਚ ਮੀਟਿੰਗ ਕਰਕੇ ਅਗਲੇ ਫੈਸਲੇ ਦਾ ਐਲਾਨ ਹੋਵੇਗਾ।

Advertisment

ਤੜਕਸਾਰ ਬਲਰਾਜ ਸਿੰਘ ਕੀਤਾ ਸੀ ਗ੍ਰਿਫ਼ਤਾਰ

ਮਿਲੀ ਜਾਣਕਾਰੀ ਮੁਤਾਬਿਕ ਸਾਂਝਾ ਮੋਰਚਾ ਦੇ ਆਗੂ ਬਲਰਾਜ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨੂੰ ਲੈ ਕੇ ਸਾਂਝਾ ਮੋਰਚਾ ਦੇ ਆਗੂਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮਨਸੂਰਵਾਲ ਕਲਾਂ ਦੇ ਫੇਸਬੁੱਕ ਪੇਜ ਉੱਤੇ ਦਿੱਤੀ ਗਈ ਹੈ।



Advertisment

ਸਾਂਝੇ ਮੋਰਚਾ ਵੱਲੋਂ ਲੋਕਾਂ ਨੂੰ ਅਪੀਲ 

ਮਨਸੂਰਵਾਲ ਕਲਾਂ ਦੇ ਸਾਂਝੇ ਮੋਰਚੇ ਵੱਲੋਂ ਸੋਸ਼ਲ ਮੀਡੀਆ  ਉੱਤੇ ਲਾਈਵ ਹੋ ਕੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਆਗੂ ਗੁਰਮੇਲ ਸਿੰਘ ਦੇ ਪੁੱਤਰ ਨੂੰ ਗ੍ਰਿਫ਼ਤਾਰ ਕਰਨ ਆਈ ਸੀ ਪਰ ਸਾਰਾ ਪਿੰਡ ਉਸ ਦੇ ਘਰ ਹੀ ਸੁੱਤਾ ਹੁੰਦੀ ਹੈ। ਉਨ੍ਹਾਂ ਦਾ ਪੰਜਾਬ ਸਰਕਾਰ ਨੂੰ ਅਪੀਲ ਹੈ ਕਿ ਕੋਈ ਵੀ ਧੱਕੇਸ਼ਾਹੀ ਨਾ ਕੀਤੀ ਜਾਵੇ। 

ਹੱਥ ਵਿੱਚ ਝੰਡੇ ਲੈ ਕੇ ਆਉਣ ਦੀ ਅਪੀਲ

Advertisment

ਸਾਂਝੇ ਮੋਰਚੇ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਅੱਜ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਇਸ ਮੌਕੇ ਸੰਗਤਾਂ ਵਹੀਰਾ ਘੱਤ ਕੇ ਪਹੁੰਚਣ। ਉਨ੍ਹਾਂ ਵੱਲੋਂ ਇਹ ਵੀ ਅਪੀਲ ਹੈ ਕਿ ਹੱਥ ਵਿੱਚ ਝੰਡੇ ਲੈ ਕੇ ਵੱਡੀ ਗਿਣਤੀ ਸੰਗਤ ਪਹੁੰਚੇ।

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਸੋਸ਼ਲ ਮੀਡੀਆ ਉੱਤੇ ਇਕ ਪੋਸਟ ਪਾ ਕੇ ਕਿਹਾ ਹੈ ਕਿ ਸ਼ਰਾਬ ਫੈਕਟਰੀ ਵਿਰੋਧੀ ਸਾਂਝਾ ਮੋਰਚੇ ਦੇ ਆਗੂਆਂ ਖਿਲਾਫ ਮਾਮਲਾ ਦਰਜ ਕਰਕੇ ਮੋਰਚੇ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਬਲਦੇਵ ਸਿੰਘ, ਜੁਗਰਾਜ ਸਿੰਘ ਫੇਰੋਕੇ ਦੇ ਘਰ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ।

ਪੁਲਿਸ ਫੋਰਸ ਤਾਇਨਾਤ 

ਦੱਸ ਦਈਏ ਕਿ ਪੁਲਿਸ ਪ੍ਰਸ਼ਾਸਨ ਦੀ ਤਰਫੋਂ ਸ਼ਰਾਬ ਫੈਕਟਰੀ ਅੱਗੇ ਧਰਨੇ ਵਾਲੀ ਥਾਂ ਉੱਤੇ 2 ਹਜ਼ਾਰ ਪੁਲਿਸ ਮੁਲਾਜ਼ਮਾਂ ਸਮੇਤ 42 ਅਧਿਕਾਰੀ ਨਾਕੇ ਵਾਲੀ ਥਾਂ ਨੇੜੇ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਧਰਨੇ ਨੂੰ ਸ਼ਾਂਤਮਈ ਢੰਗ ਨਾਲ ਚੁੱਕਣ ਲਈ ਪੰਜਾਬ ਪੁਲਿਸ ਦੇ ਐਸਐਸਪੀ, ਐਸਪੀ ਅਤੇ ਡੀਐਸਪੀ ਪੱਧਰ ਦੇ ਅਧਿਕਾਰੀਆਂ ਦੀ ਤਾਇਨਾਤੀ ਤੋਂ ਇਲਾਵਾ 7 ਥਾਵਾਂ ’ਤੇ ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਦੰਗਾ ਰੋਕੋ ਵਾਹਨ ਮੌਜੂਦ 

 ਪੁਲਿਸ ਵੱਲੋਂ ਧਰਨੇ ਵਾਲੀ ਥਾਂ ਉੱਤੇ ਦੰਗਾ ਰੋਕੋ ਵਾਹਨ ਵੀ ਲਿਆਂਦੇ ਗਏ ਹਨ। ਪੁਲਿਸ ਵੱਲੋਂ ਜੇਸੀਬੀ ਮਸ਼ੀਨ ਅਤੇ ਹੋਰ ਕਈ ਵਾਹਨ ਖੜ੍ਹੇ ਕੀਤੇ ਗਏ ਹਨ। 

ਸਰਕਾਰ ਧਰਨਾ ਖ਼ਤਮ ਕਰਵਾਉਣ 'ਚ ਨਾਕਾਮ

ਜ਼ਿਕਰਯੋਗ ਹੈ ਕਿ ਹਾਈਕੋਰਟ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਧਰਨਾ ਖ਼ਤਮ ਕਰਵਾਉਣ ਵਿੱਚ ਨਾਕਾਮ ਰਹੀ ਹੈ। ਇਸ ਲਈ ਹਾਈਕੋਰਟ ਨੇ ਸਰਕਾਰ ਨੂੰ 15 ਕਰੋੜ ਰੁਪਏ ਜ਼ੁਰਮਾਨਾ ਲਗਾਇਆ ਹੈ ਅਤੇ ਇਕ ਹਫ਼ਤੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਸਨ। ਦੱਸ ਦੇਈਏ ਕਿ ਪਹਿਲਾਂ ਵੀ ਸਰਕਾਰ ਨੂੰ 5 ਕਰੋੜ ਰੁਪਏ ਜੁਰਮਾਨਾ ਲੱਗ ਚੁੱਕਾ ਹੈ। 

ਅਪਡ਼ੇਟ ਜਾਰੀ .....

- PTC NEWS
latest-news punjabi-news
Advertisment

Stay updated with the latest news headlines.

Follow us:
Advertisment