Fri, Dec 19, 2025
Whatsapp

ਲੁਧਿਆਣਾ 'ਚ ਨੌਜਵਾਨ ਨੇ ਨਹਿਰ 'ਚ ਮਾਰੀ ਛਾਲ, ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

Ludhiana News : ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਸਵੇਰੇ 5 ਵਜੇ ਉਹ ਘਰੋਂ ਨਿਕਲਿਆ ਸੀ ਅਤੇ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਸਨੀ ਇਹ ਕਦਮ ਚੁੱਕ ਲਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨ ਹਾਲੇ ਕੁਆਰਾ ਸੀ ਅਤੇ 20 ਸਾਲ ਦੇ ਕਰੀਬ ਉਸਦੀ ਉਮਰ ਸੀ।

Reported by:  PTC News Desk  Edited by:  KRISHAN KUMAR SHARMA -- July 07th 2025 05:38 PM -- Updated: July 07th 2025 05:40 PM
ਲੁਧਿਆਣਾ 'ਚ ਨੌਜਵਾਨ ਨੇ ਨਹਿਰ 'ਚ ਮਾਰੀ ਛਾਲ, ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

ਲੁਧਿਆਣਾ 'ਚ ਨੌਜਵਾਨ ਨੇ ਨਹਿਰ 'ਚ ਮਾਰੀ ਛਾਲ, ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

Ludhiana Crime News : ਲੁਧਿਆਣਾ ਦੇ ਪੱਖੋਵਾਲ ਨਹਿਰ ਨੇੜੇ ਅੱਜ ਸਵੇਰੇ ਸਨੀ ਨਾਂਅ ਦੇ ਇੱਕ ਨੌਜਵਾਨ ਨੇ ਨਹਿਰ ਦੇ ਵਿੱਚ ਛਾਲ ਮਾਰ ਦਿੱਤੀ, ਨਤੀਜੇ ਵੱਜੋਂ ਉਹ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ। ਬਾਰਿਸ਼ ਪੈਣ ਕਰਕੇ ਨਹਿਰ ਦੇ ਵਿੱਚ ਪਾਣੀ ਦਾ ਵਹਾਅ ਕਾਫੀ ਤੇਜ਼ ਹੈ ਜਿਸ ਕਰਕੇ ਕੋਈ ਵੀ ਉਸਨੂੰ ਬਚਾ ਨਹੀਂ ਸਕਿਆ।

ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਨੌਜਵਾਨ ਜੋਮੈਟੋ ਡਿਲੀਵਰੀ ਦਾ ਕੰਮ ਕਰਦਾ ਸੀ ਅਤੇ ਆਪਣਾ ਮੋਟਰਸਾਈਕਲ ਖੜਾ ਕਰਕੇ ਉਸ ਨੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਲਈ। ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਸਵੇਰੇ 5 ਵਜੇ ਉਹ ਘਰੋਂ ਨਿਕਲਿਆ ਸੀ ਅਤੇ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਸਨੀ ਇਹ ਕਦਮ ਚੁੱਕ ਲਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨ ਹਾਲੇ ਕੁਆਰਾ ਸੀ ਅਤੇ 20 ਸਾਲ ਦੇ ਕਰੀਬ ਉਸਦੀ ਉਮਰ ਸੀ। ਜਾਣਕਾਰੀ ਦੇ ਮੁਤਾਬਕ ਨੌਜਵਾਨ ਸ਼ਿਮਲਾਪੁਰੀ ਇਲਾਕੇ ਦਾ ਰਹਿਣ ਵਾਲਾ ਸੀ।


ਲੋਕਾਂ ਨੇ ਦੱਸਿਆ ਕਿ ਨੌਜਵਾਨ ਨੇ ਮੋਟਰਸਾਈਕਲ ਖੜਾ ਕਰਕੇ ਆਪਣਾ ਸਮਾਨ ਜੋਮੈਟੋ ਡਿਲੀਵਰੀ ਬੈਗ ਦੇ ਵਿੱਚ ਪਾ ਕੇ ਛਾਲ ਮਾਰ ਦਿੱਤੀ। ਉਸਦਾ ਮੋਬਾਇਲ ਉਸ ਦਾ ਪਰਸ ਬੈਗ ਦੇ ਵਿੱਚ ਹੀ ਸੀ, ਜਿਸ ਤੋਂ ਬਾਅਦ ਮੌਕੇ 'ਤੇ ਪੁਲਿਸ ਨੂੰ ਬੁਲਾਇਆ ਗਿਆ।

ਮੌਕੇ 'ਤੇ ਪਹੁੰਚੇ ਟ੍ਰੈਫਿਕ ਕੰਟਰੋਲ ਕਰ ਰਹੇ ਮੁਲਾਜ਼ਮ ਨੇ ਦੱਸਿਆ ਕਿ ਜਦੋਂ ਉਹ ਟ੍ਰੈਫਿਕ ਕੰਟਰੋਲ ਕਰ ਰਹੇ ਸੀ ਉਦੋਂ ਰੌਲਾ ਪਿਆ, ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ ਤਾਂ ਵੇਖਿਆ ਕਿ ਨੌਜਵਾਨ ਨੇ ਛਾਲ ਮਾਰ ਦਿੱਤੀ ਹੈ। ਮੁਲਾਜ਼ਮ ਨੇ ਦੱਸਿਆ ਕਿ ਪਾਣੀ ਦਾ ਵਹਾਅ ਜ਼ਿਆਦਾ ਤੇਜ਼ ਹੋਣ ਕਰਕੇ ਉਸਨੂੰ ਕੋਈ ਬਚਾਅ ਨਹੀਂ ਸਕਿਆ, ਜਿਸ ਤੋਂ ਬਾਅਦ ਉਨ੍ਹਾਂ ਆਪਣੇ ਸੀਨੀਅਰ ਪੁਲਿਸ ਦੇ ਅਫਸਰਾਂ ਨੂੰ ਸੂਚਿਤ ਕਰ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ।

- PTC NEWS

Top News view more...

Latest News view more...

PTC NETWORK
PTC NETWORK