Sat, Jul 12, 2025
Whatsapp

ਪੁਲਿਸ ਦਾ ਦਾਅਵਾ- ਮੁਹਾਲੀ ਇੰਟੈਲੀਜੈਂਸ ਦਫ਼ਤਰ ਦੇ ਬਾਹਰ ਦੂਸਰੇ ਧਮਾਕੇ ਦੀ ਖ਼ਬਰ ਝੂਠੀ View in English

Reported by:  PTC News Desk  Edited by:  Riya Bawa -- May 10th 2022 03:22 PM
ਪੁਲਿਸ ਦਾ ਦਾਅਵਾ- ਮੁਹਾਲੀ ਇੰਟੈਲੀਜੈਂਸ ਦਫ਼ਤਰ ਦੇ ਬਾਹਰ ਦੂਸਰੇ ਧਮਾਕੇ ਦੀ ਖ਼ਬਰ ਝੂਠੀ

ਪੁਲਿਸ ਦਾ ਦਾਅਵਾ- ਮੁਹਾਲੀ ਇੰਟੈਲੀਜੈਂਸ ਦਫ਼ਤਰ ਦੇ ਬਾਹਰ ਦੂਸਰੇ ਧਮਾਕੇ ਦੀ ਖ਼ਬਰ ਝੂਠੀ

ਮੋਹਾਲੀ : ਮੋਹਾਲੀ ਇੰਟੈਲੀਜੈਂਸ ਦਫ਼ਤਰ ਦੇ ਬਾਹਰ 24 ਘੰਟੇ 'ਚ ਦੂਸਰੇ ਧਮਾਕੇ ਦੀ ਖ਼ਬਰ ਝੂਠੀ ਹੈ। ਇਹ ਖ਼ਬਰ ਤੇਜੀ ਨਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਪਰ ਪੁਲਿਸ ਨੇ ਇਹ ਦਾਅਵਾ ਕੀਤਾ ਹੈ ਕਿ ਅਜਿਹਾ ਕੋਈ ਧਮਾਕਾ ਨਹੀਂ ਹੋਇਆ ਹੈ। ਇਹ ਸਿਰਫ਼ ਇਕ ਅਫ਼ਵਾਹ ਹੈ। ਮੁਹਾਲੀ 'ਚ ਸੋਮਵਾਰ ਦੇਰ ਸ਼ਾਮ ਹੋਏ ਧਮਾਕੇ ਤੋਂ ਬਾਅਦ ਚੰਡੀਗੜ੍ਹ ਤੇ ਪੰਜਾਬ 'ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਪੁਲਿਸ ਦਾ ਦਾਅਵਾ- ਮੁਹਾਲੀ ਇੰਟੈਲੀਜੈਂਸ ਦਫ਼ਤਰ ਦੇ ਬਾਹਰ ਦੂਸਰੇ ਧਮਾਕੇ ਦੀ ਖ਼ਬਰ ਝੂਠੀ ਦੱਸ ਦੇਈਏ ਕਿ ਕੁਝ ਸਮੇਂ ਪਹਿਲੇ ਮੋਹਾਲੀ ਇੰਟੈਲੀਜੈਂਸ ਦਫ਼ਤਰ ਦੇ ਬਾਹਰ ਦੂਜੇ ਧਮਾਕੇ ਦੀ ਖਬਰ ਜੋ ਕਿ ਕੁਝ ਰਾਸ਼ਟਰੀ ਪੱਧਰ ਦੇ ਨਿਊਜ਼ ਚੈਨਲਾਂ ਦੁਆਰਾ ਪ੍ਰਸਾਰਿਤ ਕੀਤੀ ਜਾ ਰਹੀ ਹੈ, ਬੇਬੁਨਿਆਦ ਅਤੇ ਝੂਠੀ ਹੈ। ਅਜਿਹੇ ਸੰਵੇਦਨਸ਼ੀਲ ਮੁੱਦਿਆਂ 'ਤੇ ਅਨੈਤਿਕ ਪੱਤਰਕਾਰੀ ਸਮਾਜ ਵਿੱਚ ਅਸ਼ਾਂਤੀ ਦਾ ਮਾਹੌਲ ਪੈਦਾ ਕਰਦੀ ਹੈ। ਇਹ ਗੱਲ ਕਹਿੰਦੇ ਹੋਏ ਵਿਵੇਕ ਸ਼ੀਲ ਸੋਨੀ ਐਸ.ਐਸ.ਪੀ.ਐਸ.ਐਸ. ਨਗਰ ਨੇ ਇਸ ਖ਼ਬਰ ਦਾ ਪੁਰਜ਼ੋਰ ਖੰਡਨ ਕੀਤਾ ਕਿ ਅੱਜ ਮੋਹਾਲੀ ਇੰਟੈਲੀਜੈਂਸ ਦਫ਼ਤਰ ਦੇ ਬਾਹਰ ਦੂਜਾ ਧਮਾਕਾ ਹੋਇਆ ਹੈ। ਸੋਨੀ ਨੇ ਕਿਹਾ ਕਿ ਬੀਤੀ ਰਾਤ ਹੋਏ ਧਮਾਕੇ ਦੀ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਪੁਲਿਸ ਦਾ ਦਾਅਵਾ- ਮੁਹਾਲੀ ਇੰਟੈਲੀਜੈਂਸ ਦਫ਼ਤਰ ਦੇ ਬਾਹਰ ਦੂਸਰੇ ਧਮਾਕੇ ਦੀ ਖ਼ਬਰ ਝੂਠੀ ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਮਾਮਲੇ ਦੀ ਜਾਂਚ ਲਈ ਐੱਸਆਈਟੀ ਦਾ ਗਠਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਗਲਵਾਰ ਸਵੇਰੇ ਹਾਈ ਲੈਵਲ ਮੀਟਿੰਗ ਸੱਦੀ ਗਈ ਜਿਸ ਵਿਚ DGP ਪੰਜਾਬ ਵੀਕੇ ਭਾਵਰਾ ਤੋਂ ਇਲਾਵਾ ਸਾਰੇ ਪੁਲਿਸ ਅਧਿਕਾਰੀ ਮੌਜੂਦ ਸਨ। ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਟਵੀਟ ਕੀਤਾ ਗਿਆ ਜਿਸ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ। ਮੋਹਾਲੀ ਇੰਟੈਲੀਜੈਂਸ ਦਫ਼ਤਰ ਦੇ ਬਾਹਰ 24 ਘੰਟੇ 'ਚ ਦੂਸਰੇ ਧਮਾਕੇ ਦੀ ਖ਼ਬਰ ਝੂਠੀ ਹੈ। ਇਹ ਖ਼ਬਰ ਤੇਜੀ ਨਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਪਰ ਪੁਲਿਸ ਨੇ ਇਹ ਦਾਅਵਾ ਕੀਤਾ ਹੈ ਕਿ ਅਜਿਹਾ ਕੋਈ ਧਮਾਕਾ ਨਹੀਂ ਹੋਇਆ ਹੈ। ਇਹ ਵੀ ਪੜ੍ਹੋ : ਮੁਹਾਲੀ ਇੰਟੈਲੀਜੈਂਸ ਹੈੱਡਕੁਆਰਟਰ ਨੇੜੇ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅ ਉਨ੍ਹਾਂ ਕਿਹਾ ਕਿ ਕਈ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ ਤੇ ਕਈ ਹੋਰ ਰਹੀਆਂ ਹਨ। ਸ਼ਾਮ ਤਕ ਮਾਮਲਾ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗਾ। ਇਸ ਤੋਂ ਬਾਅਦ ਡੀਜੀਪੀ ਵੱਲੋਂ ਵੀ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿਚ ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸ਼ਾਮ ਤਕ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। -PTC News


Top News view more...

Latest News view more...

PTC NETWORK
PTC NETWORK