Punjab Weather Update : ਪੰਜਾਬ ’ਚ ਇੱਕ ਵਾਰ ਫਿਰ ਤੋਂ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ ਹੈ। ਦੱਸ ਦਈਏ ਕਿ ਬੁੱਧਵਾਰ ਨੂੰ ਪੰਜਾਬ ਵਿੱਚ ਮੌਸਮ ਖੁਸ਼ਕ ਰਿਹਾ, ਜਿਸ ਕਾਰਨ ਤਾਪਮਾਨ ਵਿੱਚ 5 ਡਿਗਰੀ ਦਾ ਵੱਡਾ ਵਾਧਾ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਦੋ ਦਿਨਾਂ ਤੱਕ ਵੀ ਪੰਜਾਬ ਵਿੱਚ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਹੇਗਾ। ਕੁਝ ਥਾਵਾਂ 'ਤੇ ਹਲਕੀ ਬੂੰਦਾ-ਬਾਂਦੀ ਹੋ ਸਕਦੀ ਹੈ। ਪਰ 5 ਜੁਲਾਈ ਤੋਂ ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਵਿਗੜ ਜਾਵੇਗਾ।ਮੌਸਮ ਵਿਭਾਗ ਨੇ ਚਾਰ ਦਿਨਾਂ ਲਈ ਪੰਜਾਬ ਵਿੱਚ ਕਈ ਥਾਵਾਂ 'ਤੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ, 6 ਜੁਲਾਈ ਨੂੰ ਮੌਸਮ ਹੋਰ ਵੀ ਖਰਾਬ ਰਹੇਗਾ ਅਤੇ ਇਸ ਦਿਨ ਬਹੁਤ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੀਂਹ ਕਾਰਨ ਤਾਪਮਾਨ ਵਿੱਚ 3 ਤੋਂ 4 ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਪੰਜਾਬ ਦਾ ਵੱਧ ਤੋਂ ਵੱਧ ਪਾਰਾ ਇਸ ਸਮੇਂ ਆਮ ਦੇ ਨੇੜੇ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਪਾਰਾ 37.3 ਡਿਗਰੀ ਦਰਜ ਕੀਤਾ ਗਿਆ। ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਵੀ ਆਮ ਦੇ ਨੇੜੇ ਹੈ। ਪਰ ਪਟਿਆਲਾ, ਲੁਧਿਆਣਾ ਅਤੇ ਬਠਿੰਡਾ ਦਾ ਘੱਟੋ-ਘੱਟ ਪਾਰਾ ਆਮ ਤੋਂ ਘੱਟ ਦਰਜ ਕੀਤਾ ਗਿਆ। ਪਠਾਨਕੋਟ ਵਿੱਚ ਸਭ ਤੋਂ ਘੱਟ ਪਾਰਾ 23.9 ਡਿਗਰੀ ਦਰਜ ਕੀਤਾ ਗਿਆ।<iframe width=853 height=480 src=https://www.youtube.com/embed/wOtE6ogbSjI title=Amritsar: Guru Nagri &#39;ਚ ਛਾਏ ਬੱਦਲ, ਵਰ੍ਹਦੇ ਮੀਂਹ &#39;ਚ ਸ੍ਰੀ ਦਰਬਾਰ ਸਾਹਿਬ ਦਾ ਅਲੌਕਿਕ ਦ੍ਰਿਸ਼, ਤੁਸੀਂ ਵੀ ਕਰੋ ਦਰਸ਼ਨ frameborder=0 allow=accelerometer; autoplay; clipboard-write; encrypted-media; gyroscope; picture-in-picture; web-share referrerpolicy=strict-origin-when-cross-origin allowfullscreen></iframe>ਕਾਬਿਲੇਗੌਰ ਹੈ ਕਿ ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਵਿੱਚ ਹਿਮਾਚਲ ਪ੍ਰਦੇਸ਼, ਉਤਰਾਖੰਡ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਮੌਨਸੂਨ ਉੱਤਰ-ਪੱਛਮ, ਮੱਧ ਅਤੇ ਪੂਰਬੀ ਭਾਰਤ ਦੇ ਕਈ ਹਿੱਸਿਆਂ ਵਿੱਚ ਸਰਗਰਮ ਰਹੇਗਾ।ਇਹ ਵੀ ਪੜ੍ਹੋ : Bikram Singh Majithia News : ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀ; ਹੁਣ ਇਸ ਦਿਨ ਹੋਵੇਗੀ ਮਾਮਲੇ ’ਤੇ ਮੁੜ ਸੁਣਵਾਈ