Pakistan Attempt To Target Golden Temple : ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ ਨੇ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਭਾਰਤੀ ਫੌਜ ਨੇ 8 ਮਈ ਨੂੰ ਆਪਣੀ ਮਜ਼ਬੂਤ ਹਵਾਈ ਰੱਖਿਆ ਪ੍ਰਣਾਲੀ ਦੇ ਕਾਰਨ ਇਸ ਪਾਕਿਸਤਾਨੀ ਹਮਲੇ ਨੂੰ ਨਾਕਾਮ ਕਰ ਦਿੱਤਾ। ਇਸ ਸਬੰਧੀ ਭਾਰਤੀ ਫੌਜ ਦੇ ਇੱਕ ਜਵਾਨ ਵੱਲੋਂ ਖੁਲਾਸਾ ਕੀਤਾ ਗਿਆ ਹੈ। ਭਾਰਤੀ ਫੌਜ ਦੇ ਇੱਕ ਜਵਾਨ ਨੇ ਏਐਨਆਈ ਨੂੰ ਦੱਸਿਆ ਕਿ ਆਪ੍ਰੇਸ਼ਨ ਸਿੰਦੂਰ ਦੇ ਤਹਿਤ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਨੂੰ ਨਾਕਾਮ ਕਰ ਦਿੱਤਾ ਗਿਆ। ਫੌਜ ਨੇ ਕਿਹਾ ਕਿ 8-9 ਮਈ ਦੀ ਰਾਤ ਨੂੰ ਪਾਕਿਸਤਾਨ ਨੇ ਅਚਾਨਕ ਸਾਡੇ 'ਤੇ ਗੋਲੀਬਾਰੀ ਕੀਤੀ ਅਤੇ ਘੁਸਪੈਠ ਦੀ ਕੋਸ਼ਿਸ਼ ਕੀਤੀ।<iframe width=695 height=391 src=https://www.youtube.com/embed/hWZMMqu6nQM title=Pakistan ਦੇ ਨਿਸ਼ਾਨੇ &#39;ਤੇ ਸੀ Sri Darbar sahib ! ਭਾਰਤੀ ਫੌਜ ਨੇ ਪਾਕਿਸਤਾਨ ਦੀ ਨਾ &#39;ਪਾਕਿ&#39; ਕੋਸ਼ਿਸ਼ ਦਾ ਕੀਤਾ ਪਰਦਾਫਸ਼ frameborder=0 allow=accelerometer; autoplay; clipboard-write; encrypted-media; gyroscope; picture-in-picture; web-share referrerpolicy=strict-origin-when-cross-origin allowfullscreen></iframe>ਪਾਕਿਸਤਾਨ ਨੇ ਸ੍ਰੀ ਹਰਿਮੰਦਰ ਸਾਹਿਬ 'ਤੇ ਡਰੋਨਾਂ ਤੋਂ ਮਿਜ਼ਾਈਲਾਂ ਦਾਗੀਆਂ ਗਈਆਂ ਸਨ। ਆਕਾਸ਼ ਮਿਜ਼ਾਈਲ ਪ੍ਰਣਾਲੀ ਅਤੇ ਐਲ-70 ਹਵਾਈ ਰੱਖਿਆ ਤੋਪਾਂ ਨੇ ਪੰਜਾਬ ਅਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਪਾਕਿਸਤਾਨੀ ਡਰੋਨ ਅਤੇ ਮਿਜ਼ਾਈਲ ਹਮਲਿਆਂ ਤੋਂ ਬਚਾਇਆ। 15ਵੀਂ ਇਨਫੈਂਟਰੀ ਡਿਵੀਜ਼ਨ ਦੇ ਜਨਰਲ ਅਫਸਰ ਕਮਾਂਡਿੰਗ (ਜੀਓਸੀ) ਮੇਜਰ ਜਨਰਲ ਕਾਰਤਿਕ ਸੀ ਸ਼ੇਸ਼ਾਦਰੀ ਨੇ ਸੋਮਵਾਰ ਨੂੰ ਪਾਕਿਸਤਾਨ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਨੂੰ ਸਿਰਫ਼ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਅਜੇ ਖਤਮ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਇਸਦਾ ਭਿਆਨਕ ਰੂਪ ਅਜੇ ਸਾਹਮਣੇ ਆਉਣਾ ਬਾਕੀ ਹੈ।ਇਹ ਵੀ ਪੜ੍ਹੋ : Harbhajan Mann News - ਪੰਜਾਬੀ ਗਾਇਕ ਹਰਭਜਨ ਮਾਨ ਨੂੰ ਵੱਡਾ ਸਦਮਾ, ਇੰਸਟਾਗ੍ਰਾਮ ਪੋਸਟ ਪਾ ਕੇ ਦਿੱਤੀ ਜਾਣਕਾਰੀ