Ludhiana Audi Accident : ਐਤਵਾਰ ਸਵੇਰੇ ਲੁਧਿਆਣਾ ਦੇ ਭਾਮੀਆਂ ਰੋਡ 'ਤੇ ਜੀਕੇ ਅਸਟੇਟ ਦੇ ਬਾਹਰ ਇੱਕ ਆਡੀ ਕਾਰ ਨੇ 3-4 ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਗੰਭੀਰ ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਲੁਧਿਆਣਾ ਦੇ ਭਾਮੀਆਂ ਖੁਰਦ ਜੀਕੇ ਸਟੇਟ ਦੇ ਕੋਲ ਇੱਕ ਬੇਕਾਬੂ ਓਡੀ ਨੇ ਕਈ ਲੋਕਾਂ ਨੂੰ ਆਪਣੀ ਚਪੇਟ ਵਿੱਚ ਲੈਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਜਾਣਕਾਰੀ ਹਾਸਿਲ ਹੋਈ ਹੈ। ਇਸ ਤੋਂ ਇਲਾਵਾ ਬਾਕੀ ਜ਼ਖਮੀ ਨੇ ਜਿਨ੍ਹਾ ਨੂੰ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲ ’ਚ ਦਾਖਿਲ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਓਡੀ ਗੱਡੀ ਡਰਾਈਵਰ ਨਸ਼ੇ ਦੇ ਹਾਲਤ ’ਚ ਸੀ ਜਿਸ ਨੇ ਇਸ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ। ਹਾਦਸੇ ਮਗਰੋਂ ਲੋਕਾਂ ਨੇ ਬੜੀ ਮੁਸ਼ਕਿਲ ਨਾਲ ਗੱਡੀ ਚੋਂ ਬਾਹਰ ਕੱਢਿਆ ਪਰ ਉਹ ਬਾਹਰ ਨਿਕਲਣ ਮਗਰੋਂ ਮੌਕੇ ਤੋਂ ਫਰਾਰ ਹੋ ਗਿਆ। ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਇਸ ਹਾਦਸੇ ਮਗਰੋਂ ਤਕਰੀਬਨ ਇੱਕ ਘੰਟੇ ਬਾਅਦ ਪੁਲਿਸ ਘਟਨਾ ਸਥਾਨ ’ਤੇ ਪਹੁੰਚੀ। ਕਾਬਿਲੇਗੌਰ ਹੈ ਕਿ ਪੰਜਾਬ ’ਚ ਆਏ ਦਿਨ ਹਾਦਸੇ ਵਾਪਰ ਰਹੇ ਹਨ। ਪਰ ਪੁਲਿਸ ਤੇ ਮਾਨ ਸਰਕਾਰ ਵੱਲੋਂ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਹਾਦਸਿਆਂ ਦੇ ਕਾਰਨ ਕਈ ਲੋਕਾਂ ਨੇ ਆਪਣੀ ਕੀਮਤੀ ਜਾਨਾਂ ਨੂੰ ਗੁਆ ਦਿੱਤਾ ਹੈ। ਇਹ ਵੀ ਪੜ੍ਹੋ : Kunwar Vijay Pratap Expelled : ਮਜੀਠੀਆ ਖਿਲਾਫ ਵਿਜੀਲੈਂਸ ਕਾਰਵਾਈ 'ਤੇ ਸਵਾਲ ਚੁੱਕਣ ’ਤੇ ਕੁੰਵਰ ਵਿਜੇ ਪ੍ਰਤਾਪ ਨੂੰ ਪਿਆ ਭਾਰੀ, ਪਾਰਟੀ ’ਚੋਂ ਕੱਢਿਆ ਬਾਹਰ