Punjab Weather Update : ਜਿੱਥੇ ਮਈ ਦਾ ਮਹੀਨਾ ਭਿਆਨਕ ਗਰਮੀ ਨਾਲ ਸ਼ੁਰੂ ਹੁੰਦਾ ਹੈ, ਉੱਥੇ ਹੀ ਦਿੱਲੀ ਸਣੇ ਪੰਜਾਬ ਦੇ ਲੋਕ ਸੁਹਾਵਣੇ ਮੌਸਮ ਦਾ ਆਨੰਦ ਮਾਣ ਰਹੇ ਹਨ। ਸ਼ੁੱਕਰਵਾਰ ਨੂੰ ਹੋਈ ਭਾਰੀ ਬਾਰਿਸ਼ ਤੋਂ ਬਾਅਦ ਦਿੱਲੀ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਸ਼ਨੀਵਾਰ ਨੂੰ ਵੀ ਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ ਅਤੇ ਘੱਟੋ-ਘੱਟ ਤਾਪਮਾਨ 22.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਸੀਜ਼ਨ ਦੇ ਔਸਤ ਤੋਂ 2.5 ਡਿਗਰੀ ਘੱਟ ਹੈ। ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਨੇ ਐਤਵਾਰ ਲਈ ਪੀਲਾ ਅਲਰਟ ਜਾਰੀ ਕੀਤਾ ਹੈ।ਦੱਸ ਦਈਏ ਕਿ ਅੱਜ ਵੀ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਤੂਫ਼ਾਨ, ਤੇਜ਼ ਹਵਾਵਾਂ ਅਤੇ ਮੀਂਹ ਸਬੰਧੀ ਆਰੈਂਜ ਅਤੇ ਯੈਲੋ ਅਲਰਟ ਜਾਰੀ ਕੀਤੇ ਗਏ ਹਨ। ਅਗਲੇ 6 ਦਿਨਾਂ ਤੱਕ ਪੰਜਾਬ ਵਿੱਚ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ।ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਚਿਤਾਵਨੀ ਅਨੁਸਾਰ ਅਗਲੇ ਪੰਜ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ) ਅਤੇ ਗਰਜ-ਤੂਫ਼ਾਨ ਆਉਣ ਦੀ ਸੰਭਾਵਨਾ ਹੈ।ਐਤਵਾਰ ਨੂੰ, ਉੱਤਰੀ ਭਾਰਤ ਦਾ ਵੱਧ ਤੋਂ ਵੱਧ ਤਾਪਮਾਨ 34-36 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਤੋਂ 24 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਦਿੱਲੀ ਤੋਂ ਇਲਾਵਾ, ਪੰਜਾਬ, ਹਰਿਆਣਾ, ਰਾਜਸਥਾਨ, ਉਤਰਾਖੰਡ ਅਤੇ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਵੀ ਮੀਂਹ ਦੇ ਨਾਲ-ਨਾਲ ਗਰਜ-ਤੂਫ਼ਾਨ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਸੋਮਵਾਰ, 5 ਮਈ ਤੋਂ 7 ਮਈ ਤੱਕ ਮੌਸਮ ਇਸ ਤਰ੍ਹਾਂ ਹੀ ਰਹੇਗਾ। ਵੱਧ ਤੋਂ ਵੱਧ ਤਾਪਮਾਨ 30-32 ਡਿਗਰੀ ਅਤੇ ਘੱਟੋ-ਘੱਟ 24 ਡਿਗਰੀ ਰਹਿਣ ਦੀ ਉਮੀਦ ਹੈ। 8 ਮਈ ਅਤੇ 9 ਮਈ ਨੂੰ ਵੀ ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਕੁੱਲ ਮਿਲਾ ਕੇ, ਅਗਲੇ ਇੱਕ ਹਫ਼ਤੇ ਤੱਕ ਗਰਮੀ ਦਿੱਲੀ ਵਾਲਿਆਂ ਤੋਂ ਦੂਰ ਰਹੇਗੀ।ਇਹ ਵੀ ਪੜ੍ਹੋ : Punjab Buses Strike : ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, PRTC ਤੇ Punbus ਠੇਕਾ ਮੁਲਾਜ਼ਮਾਂ ਵੱਲੋਂ 3 ਦਿਨ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ