Punjab Weather Update : ਪੰਜਾਬ ਵਿੱਚ ਤੜਕਸਾਰ ਹੀ ਤੇਜ਼ ਹਵਾਵਾਂ ਤੇ ਮੀਂਹ ਨੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ ਹੈ। ਜਿਸ ਨਾਲ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੈ। ਦੱਸ ਦਈਏ ਕਿ ਗਰਮੀ ਕਾਰਨ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਵੀਰਵਾਰ ਨੂੰ ਅਲਰਟ ਦੇ ਬਾਵਜੂਦ ਕਿਤੇ ਵੀ ਮੀਂਹ ਦੀ ਕੋਈ ਖ਼ਬਰ ਨਹੀਂ ਮਿਲੀ, ਪਰ ਰਾਤ 2 ਵਜੇ ਤੋਂ ਬਾਅਦ ਕਈ ਜ਼ਿਲ੍ਹਿਆਂ ਵਿੱਚ ਤੂਫ਼ਾਨ ਆਇਆ ਅਤੇ ਹਲਕੀ ਬੂੰਦਾ-ਬਾਂਦੀ ਵੀ ਹੋਈ। ਅੱਜ ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ, ਪੰਜਾਬ ਦੇ 12 ਜ਼ਿਲ੍ਹੇ ਅਜਿਹੇ ਹਨ ਜਿੱਥੇ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ 8 ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਰਿਪੋਰਟ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਲਗਾਤਾਰ ਵਧ ਰਿਹਾ ਹੈ।<iframe width=684 height=385 src=https://www.youtube.com/embed/HyOJmQl4t8M title=Chandigarh-Mohali &#39;ਚ ਮੌਸਮ ਹੋਇਆ ਸੁਹਾਵਣਾ , ਚੜ੍ਹਦੀ ਸਵੇਰ ਤੇਜ ਮੀਂਹ, ਦੇਖੋ ਲਾਈਵ ਤਸਵੀਰਾਂ frameborder=0 allow=accelerometer; autoplay; clipboard-write; encrypted-media; gyroscope; picture-in-picture; web-share referrerpolicy=strict-origin-when-cross-origin allowfullscreen></iframe>ਦੱਸ ਦਈਏ ਕਿ ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਵੱਲੋਂ ਜਾਰੀ ਕੀਤੀ ਗਈ ਪੰਜ ਦਿਨਾਂ ਦੀ ਚੇਤਾਵਨੀ ਵਿੱਚ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ), ਗਰਜ ਅਤੇ ਬਿਜਲੀ ਡਿੱਗਣ ਦੀ ਭਵਿੱਖਬਾਣੀ ਕੀਤੀ ਗਈ ਹੈ। ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਮੋਹਾਲੀ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਬਠਿੰਡਾ ਅਤੇ ਸੰਗਰੂਰ ਵਿੱਚ ਸੰਤਰੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਚਿਤਾਵਨੀ ਜਾਰੀ ਕੀਤੀ ਗਈ ਹੈ।ਇਹ ਵੀ ਪੜ੍ਹੋ : Blast In Firecracker Factory : ਪਟਾਕਿਆਂ ਦੀ ਫੈਕਟਰੀ ’ਚ ਹੋਇਆ ਜੋਰਦਾਰ ਧਮਾਕਾ, 5 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ