Takht Sri Patna Sahib News : ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੋਮਵਾਰ ਨੂੰ ਪੰਜ ਸਿੰਘ ਸਾਹਿਬਾਨਾਂ ਨਾਲ ਮੀਟਿੰਗ ਕੀਤੀ।ਇਸ ਮੀਟਿੰਗ ਮਗਰੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਜੋ ਅਕਾਲ ਤਖ਼ਤ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਚਕਾਰ ਚੱਲ ਰਹੇ ਟਕਰਾਅ ਚੱਲ ਰਿਹਾ ਸੀ ਉਹ ਹੱਲ ਹੋ ਗਿਆ ਹੈ। ਜਿਸ ਦੇ ਚੱਲਦੇ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਜਾਰੀ ਆਦੇਸ਼ ਨੂੰ ਵਾਪਸ ਲੈ ਲਿਆ ਗਿਆ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪ੍ਰੈਸ ਕਾਨਫਰੰਸ ਕਰ ਜਾਣਕਾਰੀ ਦਿੱਤੀ ਕਿ ਤਖਤ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰਾਂ ਨੂੰ 'ਤਨਖਾਈਆ' ਐਲਾਨਣ ਵਾਲੇ ਹੋਰ ਹੁਕਮਨਾਮੇ ਵਾਪਸ ਲੈ ਲਏ ਗਏ ਹਨ। ਕਾਬਿਲੇਗੌਰ ਹੈ ਕਿ 21 ਮਈ ਨੂੰ ਹੋਈ ਪੰਜ ਪਿਆਰਿਆਂ ਦੀ ਹੰਗਾਮੀ ਮੀਟਿੰਗ ਵਿੱਚ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੂੰ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਦਾ ਦੋਸ਼ੀ ਠਹਿਰਾਉਂਦੇ ਹੋਏ ਤਨਖਈਆ ਐਲਾਨਿਆ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਇਸ ਵਿੱਚ ਦਖਲ ਦੇਣ ਵਾਲਾ ਸਾਜ਼ਿਸ਼ਕਰਤਾ ਮੰਨਿਆ ਗਿਆ ਸੀ ਅਤੇ ਉਨ੍ਹਾਂ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਸੀ।ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਖਿਲਾਫ਼ ਬਿੱਲ ਨੂੰ ਮਨਜ਼ੂਰੀ, ਜਾਣੋ ਕਿਹੜੀ-ਕਿਹੜੀ ਧਾਰਾ ਅਧੀਨ ਕਿੰਨੇ ਸਾਲ ਦੀ ਮਿਲੇਗੀ ਸਜ਼ਾ ?