Panchyat Election : ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਲਈ ਵੋਟਿੰਗ ਹੋਣੀ ਹੈ। ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਦੇ ਪਿੰਡਾਂ ਵਿੱਚ ਮਾਹੌਲ ਭਖਿਆ ਹੋਇਆ ਹੈ ਤੇ ਕਈ ਪਿੰਡਾਂ ਵਿੱਚ ਸਹਿਮਤੀ ਨਾਲ ਪੰਚਾਇਤ ਦੀ ਚੋਣ ਵੀ ਹੋ ਚੁੱਕੀ ਹੈ। ਉਥੇ ਹੀ ਕਈ ਪਿੰਡ ਐਸੇ ਵੀ ਹਨ, ਜਿਥੇ ਬੋਲੀ ਲਗਾਕੇ ਸਰਪੰਚ ਦੀ ਚੋਣ ਹੋ ਰਹੀ ਹੈ ਤੇ ਭਾਰਤੀ ਸੰਵਿਧਾਨ ਦੀ ਉਲੰਘਣਾ ਕੀਤੀ ਜਾ ਰਹੀ ਹੈ।ਸਾਢੇ 35 ਲੱਖ 'ਚ ਸਰਪੰਚੀ ਦਾ ਸੌਦਾ !ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਅਧੀਨ ਆਉਂਦੇ ਅਬਲੂ ਕੋਟਲੀ ਦੇ ਨੇੜਲੇ ਕੋਠੇ ਚੀਦਿਆ ਵਾਲੇ ਦੇ ਸਰਪੰਚ ਨੂੰ ਚੁਣਨ ਵਾਸਤੇ ਬੋਲੀ ਲੱਗੀ ਹੈ, ਜਿਸ ਦੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਬੋਲੀ ਦੀ ਰਕਮ, ਗੁਰਦੁਆਰਾ ਸਾਹਿਬ ਨੂੰ ਦੇਣ ਦਾ ਫੈਸਲਾ ਹੋਇਆ। ਜਿਸ ਵਿੱਚ ਵੱਡੇ ਜਿਮੀਦਾਰਾਂ ਨੇ ਇੱਕ-ਦੂਜੇ ਨਾਲੋਂ ਵੱਧ ਚੜ੍ਹਕੇ ਆਪਣੀ ਆਰਥਿਕ ਸ਼ਕਤੀ ਦਾ ਪ੍ਰਦਰਸ਼ਨ ਕੀਤਾ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਬੋਲੀ ਦੇ ਅੰਤ ਤੱਕ ਫੈਸਲਾ 35 ਲੱਖ 50 ਹਜ਼ਾਰ ਵਿੱਚ ਹੋ ਜਾਂਦਾ ਹੈ ਤੇ ਸਰਪੰਚ ਦੀ ਚੋਣ ਹੋ ਜਾਂਦੀ ਹੈ।<iframe src=https://www.facebook.com/plugins/video.php?height=476&href=https://www.facebook.com/ptcnewsonline/videos/2716046485237355/&show_text=false&width=267&t=0 width=267 height=476 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe>15 ਅਕਤੂਬਰ ਨੂੰ ਪੈਣਗੀਆਂ ਵੋਟਾਂ ਸੂਬੇ ਵਿੱਚ 15 ਅਕਤੂਬਰ ਵੋਟਾਂ ਪੈਣਗੀਆਂ। ਦੱਸ ਦਈਏ ਕਿ ਸਵੇਰੇ 8 ਵਜੇ ਤੋਂ 4 ਵਜੇ ਤੱਕ ਵੋਟਿੰਗ ਹੋਵੇਗੀ। ਉਮੀਦਵਾਰ 4 ਅਕਤੂਬਰ ਤੱਕ ਨਾਮਜ਼ਦਗੀਆਂ ਭਰ ਸਕਣਗੇ। 5 ਅਕਤੂਬਰ ਨੂੰ ਸਕਰੂਟਨਿੰਗ ਹੋਵੇਗੀ। 7 ਅਕਤੂਬਰ ਤੱਕ ਉਮੀਦਵਾਰ ਆਪਣੀਆਂ ਨਾਮਜ਼ਗੀਆਂ ਵਾਪਸ ਲੈ ਸਕਣਗੇ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਬੈਲਟ ਬਾਕਸ ਰਾਹੀਂ ਹੀ ਵੋਟਿੰਗ ਹੋਵੇਗੀ। ਵੋਟਰ ਇਸ ਵਾਰ ਨੋਟਾ (Nota) ਦਾ ਵੀ ਇਸਤੇਮਾਲ ਕਰ ਸਕਣਗੇ।ਦੱਸ ਦਈਏ ਕਿ ਜਰਨਲ ਕੈਟਾਗਿਰੀ ਲਈ ਨਾਮਜ਼ਦਗੀ ਭਰਨ ਲਈ 100 ਰੁਪਏ ਫੀਸ ਹੋਵੇਗੀ, ਜਦਕਿ ਐਸ ਅਤੇ ਬੀਸੀ ਲਈ ਇਹ ਫੀਸ 50 ਰੁਪਏ ਹੋਵੇਗੀ। ਇਸ ਤੋਂ ਇਲਾਵਾ ਸਰਪੰਚ ਲਈ 40 ਹਜ਼ਾਰ ਰੁਪਏ ਤੇ ਪੰਚ ਲਈ 30 ਹਜ਼ਾਰ ਰੁਪਏ ਦਾ ਖਰਚਾ ਤੈਅ ਕੀਤਾ ਗਿਆ ਹੈ।ਪੰਜਾਬ ਵਿੱਚ ਕੁੱਲ 13241 ਪੰਚਾਇਤਾਂ ਹਨ। ਜਦਕਿ 153 ਬਲਾਕ ਕਮੇਟੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦ ਹਨ। ਉਨ੍ਹਾਂ ਦਾ ਕਾਰਜਕਾਲ 31 ਦਸੰਬਰ 2023 ਨੂੰ ਖਤਮ ਹੋ ਗਿਆ ਸੀ। ਸੂਬੇ ਵਿੱਚ ਸਭ ਤੋਂ ਵੱਧ 1405 ਪੰਚਾਇਤਾਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹਨ। ਇਹ ਵੀ ਪੜ੍ਹੋ : Panchyat Election : ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਪਿੰਡ ਮੂਸਾ ਦੇ ਵਾਸੀਆਂ ਨੂੰ ਕੀਤੀ ਅਪੀਲ, ਕਿਹਾ- ਸਰਬ ਸੰਮਤੀ ਨਾਲ ਚੁਣੋ ਪੰਚਾਇਤ