ਨਿਊਜ਼ੀਲੈਂਡ ਮਸਜਿਦ ਗੋਲੀਬਾਰੀ: ਹੁਣ ਤੱਕ 49 ਲੋਕਾਂ ਦੀ ਮੌਤ, ਕਈ ਜ਼ਖਮੀ

new
ਨਿਊਜ਼ੀਲੈਂਡ ਮਸਜਿਦ ਗੋਲੀਬਾਰੀ: ਹੁਣ ਤੱਕ 49 ਲੋਕਾਂ ਦੀ ਮੌਤ, ਕਈ ਜ਼ਖਮੀ

ਨਿਊਜ਼ੀਲੈਂਡ ਮਸਜਿਦ ਗੋਲੀਬਾਰੀ: ਹੁਣ ਤੱਕ 40 ਲੋਕਾਂ ਦੀ ਮੌਤ, ਕਈ ਜ਼ਖਮੀ,ਕ੍ਰਾਈਸਟਚਰਚ : ਅੱਜ ਸਵੇਰੇ ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ‘ਚ ਦੋ ਮਸਜ਼ਿਦਾਂ ‘ਤੇ ਗੋਲੀਬਾਰੀ ਕੀਤੀ ਗਈ। ਅਲ-ਨੂਰ ਤੇ ਲਿਨਵੁੱਡ ‘ਚ ਹਮਲਾ ਦੁਪਹਿਰ ਬਾਅਦ ਨਮਾਜ਼ ਅਦਾ ਕਰਨ ਮਗਰੋਂ ਕੀਤਾ ਗਿਆ। ਖਬਰ ਏਜੰਸੀ ANI ਮੁਤਾਬਕ ਇਸ ਹਾਦਸੇ ‘ਚ ਹੁਣ ਤੱਕ 49 ਲੋਕਾਂ ਦੀ ਮੌਤ ਹੋ ਗਈ ਹੈ।

New Zealand shootout After All mosques off Command
ਨਿਊਜ਼ੀਲੈਂਡ ਮਸਜਿਦ ਗੋਲੀਬਾਰੀ: ਹੁਣ ਤੱਕ 49 ਲੋਕਾਂ ਦੀ ਮੌਤ, ਕਈ ਜ਼ਖਮੀ

ਪੁਲਿਸ ਸਥਿਤੀ ਨੂੰ ਸਾਂਭਣ ‘ਚ ਲੱਗੀ ਹੋਈ ਹੈ ਪਰ ਅਜੇ ਖ਼ਤਰਾ ਬਣਿਆ ਹੋਇਆ ਹੈ। ਹਮਲਾਵਰ ਅਜੇ ਵੀ ਸਰਗਰਮ ਹਨ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਨਿਊਜ਼ੀਲੈਂਡ ਪੁਲਿਸ ਨੇ ਇਸ ਮਾਮਲੇ ‘ਚ ਹੁਣ ਤੱਕ 4 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਨਿਊਜ਼ੀਲੈਂਡ ਪੁਲਿਸ ਮੁਤਾਬਕ ਹਮਲਾਵਰ ਇੱਕ ਆਸਟ੍ਰੇਲਿਆਈ ਨੌਜਵਾਨ ਬ੍ਰੇਂਟਨ ਟੈਰੇਂਟ ਸੀ। ਉਸ ਨੇ ਮਸਜ਼ਿਦ ‘ਚ ਜਾਣ ਤੋਂ ਪਹਿਲਾਂ ਫੇਸਬੁੱਕ ਲਾਈਵ ਕੀਤਾ ਸੀ। ਸੋਸ਼ਲ ਮੀਡੀਆ ‘ਤੇ ਵਾਇਰਲ ਇਸ ਵੀਡੀਓ ‘ਚ ਹਮਲਾਵਰ ਮਸਜ਼ਿਦ ‘ਚ ਜਾ ਕੇ ਲੋਕਾਂ ‘ਤੇ ਗੋਲੀਆਂ ਚਲਾਉਂਦੇ ਸਾਫ਼ ਨਜ਼ਰ ਆ ਰਹੇ ਹਨ।

-PTC News