ਮੁੰਬਈ : NIA ਦਫਤਰ 'ਚ ਕੋਰੋਨਾ ਨੇ ਦਿੱਤੀ ਦਸਤਕ, ASI ਤੇ ਉਸਦੀ ਬੇਟੀ ਕੋਰੋਨਾ ਪਾਜ਼ੀਟਿਵ

By Shanker Badra - April 25, 2020 5:04 pm

ਮੁੰਬਈ : NIA ਦਫਤਰ 'ਚ ਕੋਰੋਨਾ ਨੇ ਦਿੱਤੀ ਦਸਤਕ, ASI ਤੇ ਉਸਦੀ ਬੇਟੀ ਕੋਰੋਨਾ ਪਾਜ਼ੀਟਿਵ:ਮੁੰਬਈ : ਕੋਰੋਨਾ ਦਾ ਕਹਿਰ ਪੂਰੀ ਦੁਨੀਆ ਵਿੱਚ ਫੈਲ ਚੁੱਕਿਆ ਹੈ। ਕੋਰੋਨਾ ਨੇ ਹੁਣ ਮੁੰਬਈ ਵਿਖੇ NIA ਦੇ ਦਫਤਰ ਵਿੱਚ ਵੀ ਦਸਤਕ ਦੇ ਦਿੱਤੀ ਹੈ, ਜਿੱਥੇ ਐੱਨ.ਆਈ.ਏ. ਦੇ ਮੁੰਬਈ ਦਫਤਰ ਵਿੱਚ ਕੰਮ ਕਰਨ ਵਾਲਾ ਇੱਕ ਏ.ਐੱਸ.ਆਈ.ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਇਸ ਦੇ ਨਾਲ ਹੀ ਉਸਦੀ ਬੇਟੀ 'ਚ ਵੀ ਕੋਰੋਨਾ ਦੇ ਲੱਛਣ ਮਿਲੇ ਹਨ।

ਇਸਦੀ ਸੂਚਨਾ ਮਿਲਣ ਤੋਂ ਬਾਅਦ ਪੂਰੇ ਦਫਤਰ ਨੂੰ ਸੈਨੀਟਾਈਜ਼ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਦੂਜੇ ਕਰਮਚਾਰੀਆਂ ਨੂੰ ਹੋਮ ਕੁਆਰੰਟੀਨ ਵਿੱਚ ਭੇਜ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਬ੍ਰਾਂਚ ਨੂੰ ਸੀਲ ਕਰ ਦਿੱਤਾ ਗਿਆ ਹੈ ਪਰ NIA ਵਲੋਂ ਇਸ ਦਾ ਖੰਡਨ ਕਰ ਦਿੱਤਾ ਗਿਆ ਹੈ ।

ਦੱਸ ਦੇਈਏ ਕਿ ਦੇਸ਼ ਵਿੱਚ ਫੈਲੇ ਕੋਰੋਨਾ ਵਾਇਰਸ ਦਾ ਸਭ ਤੋਂ ਪ੍ਰਭਾਵ ਮਹਾਂਰਾਸ਼ਟਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 394 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ18 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਹਾਂਰਾਸ਼ਟਰ ਵਿੱਚ ਕੋਰੋਨਾ ਦੇ ਕੁੱਲ 6817 ਪਾਜ਼ੀਟਿਵ ਕੇਸ ਹਨ ਅਤੇ ਹੁਣ ਤੱਕ 301 ਲੋਕਾਂ ਦੀ ਮੌਤ ਹੋ ਚੁੱਕੀ ਹੈ।
-PTCNews

adv-img
adv-img