ਦੇਸ਼

ਅੱਤਵਾਦੀ ਫੰਡਿੰਗ ਨੂੰ ਲੈ ਕੇ PFI 'ਤੇ NIA-ED ਦੀ ਸਭ ਤੋਂ ਵੱਡੀ ਕਾਰਵਾਈ, 11 ਸੂਬਿਆਂ ਤੋਂ 106 ਲੋਕ ਗ੍ਰਿਫ਼ਤਾਰ

By Riya Bawa -- September 23, 2022 2:37 pm

NIA Raids PFI: ਅੱਤਵਾਦੀਆਂ ਦੀ ਕਮਰ ਤੋੜਨ ਲਈ ਰਾਸ਼ਟਰੀ ਜਾਂਚ ਏਜੰਸੀ (NIA) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅੱਜ ਤਾਮਿਲਨਾਡੂ, ਕੇਰਲ ਸਮੇਤ 15 ਸੂਬਿਆਂ 'ਚ ਪੀਐੱਫਆਈ (PFI) ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ 100 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। NIA ਨੇ ਜਿਨ੍ਹਾਂ ਸੂਬਿਆਂ 'ਚ ਛਾਪੇਮਾਰੀ ਕੀਤੀ ਹੈ, ਉਨ੍ਹਾਂ 'ਚ ਕੇਰਲ, ਤਾਮਿਲਨਾਡੂ, ਕਰਨਾਟਕ, ਆਂਧਰਾ ਪ੍ਰਦੇਸ਼, ਤੇਲੰਗਾਨਾ, ਬਿਹਾਰ, ਪੱਛਮੀ ਬੰਗਾਲ, ਉੱਤਰ ਪ੍ਰਦੇਸ਼, ਰਾਜਸਥਾਨ, ਦਿੱਲੀ, ਅਸਾਮ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਸ਼ਾਮਲ ਹਨ।

NIA Raids

ਪੀਐਫਆਈ ਅਤੇ ਇਸ ਦੇ ਲੋਕਾਂ ਦੀਆਂ ਸਿਖਲਾਈ ਗਤੀਵਿਧੀਆਂ, ਦਹਿਸ਼ਤੀ ਫੰਡਿੰਗ ਅਤੇ ਸੰਗਠਨ ਨਾਲ ਲੋਕਾਂ ਨੂੰ ਜੋੜਨ ਦੇ ਖਿਲਾਫ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ। ਦੋ ਤਰ੍ਹਾਂ ਦੇ ਲੋਕਾਂ ਖਿਲਾਫ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਇੱਕ ਉਹ ਹਨ ਜੋ ਸਿੱਧੇ ਤੌਰ 'ਤੇ ਪੀਐਫਆਈ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ ਅਤੇ ਦੂਜੇ ਉਹ ਜੋ ਛਾਪੇਮਾਰੀ ਦੌਰਾਨ ਵਿਰੋਧ ਕਰ ਰਹੇ ਸਨ। ਪੀਐਫਆਈ ਖ਼ਿਲਾਫ਼ ਕਾਰਵਾਈ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਜ਼ਿਆਦਾਤਰ ਲੋਕ ਇਸ ਸੰਗਠਨ ਦੇ ਅਹੁਦੇਦਾਰ ਹਨ।

NIA

ਇਹ ਵੀ ਪੜ੍ਹੋ: ਹਿਮਾਚਲ ਦੀ ਮੰਡੀ 'ਚ ਵਾਪਰਿਆ ਵੱਡਾ ਹਾਦਸਾ, ਖਾਈ 'ਚ ਡਿੱਗੀ ਕਾਰ, 2 ਦੀ ਮੌਤ

ਸੂਤਰਾਂ ਮੁਤਾਬਕ ਤਲਾਸ਼ੀ ਮੁਹਿੰਮ 'ਚ NIA ਦੇ ਕਰੀਬ 300 ਅਧਿਕਾਰੀ ਸ਼ਾਮਲ ਸਨ। NIA ਦੇ ਡੀਜੀ ਨੇ ਆਪਰੇਸ਼ਨ ਦੀ ਨਿਗਰਾਨੀ ਕੀਤੀ। 2010-11 ਤੋਂ ਪਹਿਲਾਂ ਕੁੱਲ 46 ਮੁਲਜ਼ਮਾਂ ਨੂੰ ਪੀਐਫਆਈ ਕੇਸਾਂ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਪੀਐਫਆਈ ਖ਼ਿਲਾਫ਼ ਕੇਸਾਂ ਵਿੱਚ 355 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਪਹਿਲਾਂ ਹੀ ਦਾਖ਼ਲ ਕੀਤੀ ਜਾ ਚੁੱਕੀ ਹੈ।

ਮਿਲੀ ਜਾਣਕਾਰੀ ਮੁਤਾਬਕ ਪੀਐਫਆਈ ਦੇ ਰਾਸ਼ਟਰੀ, ਰਾਜ ਅਤੇ ਸਥਾਨਕ ਪੱਧਰ ਦੇ ਨੇਤਾਵਾਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸੂਬਾ ਕਮੇਟੀ ਦਫ਼ਤਰ 'ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਸੰਗਠਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਅਸਹਿਮਤੀ ਦੀ ਆਵਾਜ਼ ਨੂੰ ਦਬਾਉਣ ਲਈ ਏਜੰਸੀਆਂ ਦੀ ਵਰਤੋਂ ਕਰਨ ਲਈ ਫਾਸੀਵਾਦੀ ਸ਼ਾਸਨ ਵੱਲੋਂ ਚੁੱਕੇ ਗਏ ਕਦਮਾਂ ਦਾ ਅਸੀਂ ਸਖ਼ਤ ਵਿਰੋਧ ਕਰਦੇ ਹਾਂ।

-PTC News

  • Share