ਕਿਸਾਨ ਹਿਮਾਇਤੀਆਂ ਨੂੰ NIA ਵੱਲੋਂ ਨੋਟਿਸ ਭੇਜਣ ਦੀ ਸੁਖਬੀਰ ਸਿੰਘ ਬਾਦਲ ਵੱਲੋਂ ਨਿੰਦਾ

ਕਿਸਾਨੀ ਅੰਦੋਲਨ ਨੂੰ ਫਿੱਕਾ ਪਾਉਣ ਲਈ ਬੀਜੇਪੀ ਵੱਲੋਂ ਵਾਰ ਵਾਰ ਕੋਈ ਨਵੀਂ ਕਾਢ ਕੱਢੀ ਜਾ ਰਹੀ ਹੈ , ਉਥੇ ਹੀ ਇਸ ਤਹਿਤ ਐੱਨ.ਆਈ.ਏ.ਵੱਲੋਂ ਕਿਸਾਨੀ ਸੰਘਰਸ਼ ‘ਚ ਯੋਗਦਾਨ ਦੇਣ ਵਾਲਿਆਂ ਨੂੰ ਨੋਟਿਸ ਭੇਜ ਰਹੀ ਹੈ ਅਤੇ ਉਹਨਾਂ ਤੋਂ ਕਈ ਤਰ੍ਹਾਂ ਦੇ ਸਵਾਲ ਕੀਤੇ ਜਾਨ ਦੀ ਗੱਲ ਕੀਤੀ ਜਾ ਰਹੀ ਹੈ। ਉਥੇ ਹੀ ਇਸ ਨੋਟਿਸ ਭੇਜਣ ਦੇ ਦੌਰ ਤੋਂ ਜਿਥੇ ਕਿਸਾਨ ਆਗੂ ਨਾ ਖੁਸ਼ ਹਨ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐੱਨ.ਆਈ.ਏ. ਵਲੋਂ ਖਾਲਸਾ ਏਡ ਤੇ ਕਿਸਾਨਾਂ ਨੂੰ ਨੋਟਿਸ ਭੇਜਣ ਦੇ ਮਾਮਲੇ ’ਚ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਬੋਖਲਾ ਗਈ ਹੈ ਅਤੇ ਕਿਸਾਨੀ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ।

ਐਤਵਾਰ ਨੂੰ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਮੁਲਾਕਾਤ ਕਰਨ ਉਪਰੰਤ ਆਯੋਜਿਤ ਪੱਤਰਕਾਰਾਂ ਨਾਲ ਗੱਲ ਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਖਾਲਸਾ ਏਡ ਜਿਸ ਨੇ ਪੂਰੇ ਵਿਸ਼ਵ ’ਚ ਸੇਵਾ ਦੀ ਮਿਸਾਲ ਪੈਦਾ ਕੀਤੀ ਹੈ, ਉਸ ਨੂੰ ਵੀ ਨੋਟਿਸ ਭੇਜਣਾ ਇਹ ਸਾਬਤ ਕਰਦਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਪੂਰੀ ਤਰ੍ਹਾਂ ਬੋਖਲਾ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਹੋਣ ਵਾਲੀਆਂ ਨਗਰ ਕੌਂਸਲ ਤੇ ਨਗਰ ਪੰਚਾਇਤੀ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਨਦਾਰ ਜਿੱਤ ਹੋਵੇਗੀ ਅਤੇ ਅਕਾਲੀ ਦਲ ਹਰ ਸੀਟ ’ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗਾ।

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਖ਼ਤਮ ,ਖੇਤੀ ਕਾਨੂੰਨ ਰੱਦ ਨਾ ਕਰਨ ਉੱਤੇ ਅੜੀ ਸਰਕਾਰ

Farmers protesting  the three contentious farm laws will hold tractor rallies on 26 January, Republic Day.

ਉਨ੍ਹਾਂ ਕਿਹਾ ਕਿ ਇਸ ਚੋਣ ’ਚ ਭਾਜਪਾ ਅਤੇ ਕਾਂਗਰਸੀ ਉਮੀਦਵਾਰਾਂ ਦੀਆਂ ਜ਼ਮਾਨਤਾਂ ਜਬਤ ਹੋਣਗੀਆਂ। ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਸਾਰੇ ਅਧਿਕਾਰੀਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿਚ ਜੇਕਰ ਕਿਸੇ ਵੀ ਅਧਿਕਾਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਐਨ.ਓ.ਸੀ. ਆਦਿ ਦੇਣ ਵਿਚ ਆਨਾਕਾਨੀ ਕੀਤੀ ਹੈ ਤਾਂ ਅਸੀਂ ਸੱਤਾਂ ਵਿਚ ਆਉਣ ’ਤੇ ਉਨ੍ਹਾਂ ਅਫਸਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਾਂਗੇ।
ਪੜ੍ਹੋ ਹੋਰ ਖ਼ਬਰਾਂ :ਪੂਰੇ ਦੇਸ਼ ‘ਚ ਕੱਲ੍ਹ ਤੋਂ ਹੋਵੇਗੀ Covid19 ਵੈਕਸੀਨੇਸ਼ਨ ਦੀ ਸ਼ੁਰੂਆਤ, ਪੰਜਾਬ ਵਿੱਚ ਵੀ ਤਿਆਰੀਆਂ ਮੁਕੰਮਲ

Haryana farmers and women join dharna over traditional Agricultural implements

ਪੱਤਰਕਾਰਾਂ ਵਲੋਂ ਪੁੱਛੇ ਗਏ ਸਵਾਲ ਦੇ ਜਵਾਬ ’ਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਉਣ ਵਾਲੇ ਇਕ ਦੋ ਮਹੀਨਿਆਂ ’ਚ ਪੰਜਾਬ ’ਚ ਭਾਜਪਾ ਅਤੇ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਬੜੀ ਤੇਜ਼ੀ ਨਾਲ ਭਾਜਪਾ ਦੇ ਆਹੁਦੇਦਾਰ ਅਤੇ ਵਰਕਰ ਭਾਜਪਾ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਹੀ ਹਾਲਤ ਪੰਜਾਬ ’ਚ ਕਾਂਗਰਸੀਆਂ ਦੀ ਹੈ ਅਤੇ ਵੱਡੇ ਪੱਧਰ ’ਤੇ ਕਾਂਗਰਸੀ ਅਹੁਦੇਦਾਰ ਤੇ ਵਰਕਰ ਸ਼੍ਰੋਮਣੀ ਅਕਾਲੀ ਦਲ ’ਚ ਆਉਣ ਦੇ ਲਈ ਸਾਡੇ ਨਾਲ ਸੰਪਰਕ ਕਰ ਰਹੇ ਹਨ।

Former Congress district president Manjit Singh Ghasitpur from Tarn Taran joined the SAD

ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸਫਲ ਮੁੱਖ ਮੰਤਰੀ ਦੱਸਦੇ ਕਿਹਾ ਕਿ ਈ ਵੋਟਰ ਵਲੋਂ ਹਾਲ ਹੀ ਵਿਚ ਇਕ ਸਰਵੇ ਕੀਤਾ ਗਿਆ ਹੈ, ਜਿਸ ਵਿਚ ਸਾਰੇ ਦੇਸ਼ ਦੇ ਮੁੱਖ ਮੰਤਰੀਆਂ ਦਾ ਸਰਵੇ ਕਰਨ ਉਪਰੰਤ ਇਹ ਰਿਪੋਰਟ ਦਿੱਤੀ ਗਈ ਹੈ ਕਿ ਦੇਸ਼ ਭਰ ਵਿਚ ਸਭ ਤੋਂ ਕਮਜੋਰ ਅਤੇ ਅਸਫਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੈ
ਜਿਨ੍ਹਾਂ ਨੂੰ ਸਿਰਫ 9 ਫ਼ੀਸਦੀ ਲੋਕ ਪਸੰਦ ਕਰਦੇ ਹਨ। ਸੁਖਬੀਰ ਸਿੰਘ ਬਾਦਲ ਨੇ ਇਕ ਪ੍ਰਸ਼ਨ ਦਾ ਉਤਰ ਦਿੰਦੇ ਹੋਏ ਕਿਹਾ ਕਿ ਪੰਜਾਬ ਵਿਚ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ। ਉਨ੍ਹਾਂ ਨੇ ਸਾਰੇ ਜ਼ਿਲਿ੍ਹਆਂ ਦੇ ਐੱਸ.ਐੱਸ.ਪੀ. ਤੇ ਡਿਪਟੀ ਕਮਿਸ਼ਨਰਾਂ ਨੂੰ ਚੇਤਾਵਨੀ ਦਿੰਦੇ ਕਿਹਾ ਕਿ ਕੋਈ ਵੀ ਪੁਲਿਸ ਜਾਂ ਪ੍ਰਸ਼ਾਸਨਿਕ ਅਫਸਰ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਦੇ ਨਾਲ ਕਿਸੇ ਤਰ੍ਹਾਂ ਦੀ ਜਿਆਦਤੀ ਨਾ ਕਰੇ।