Thu, Apr 25, 2024
Whatsapp

ਹੁਣ ਪੰਜਾਬ ਦੇ ਇਨ੍ਹਾਂ 9 ਜਿਲ੍ਹਿਆਂ 'ਚ ਅੱਜ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਨਾਈਟ ਕਰਫ਼ਿਊ

Written by  Shanker Badra -- March 18th 2021 12:42 PM -- Updated: March 18th 2021 01:06 PM
ਹੁਣ ਪੰਜਾਬ ਦੇ ਇਨ੍ਹਾਂ 9 ਜਿਲ੍ਹਿਆਂ 'ਚ ਅੱਜ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਨਾਈਟ ਕਰਫ਼ਿਊ

ਹੁਣ ਪੰਜਾਬ ਦੇ ਇਨ੍ਹਾਂ 9 ਜਿਲ੍ਹਿਆਂ 'ਚ ਅੱਜ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਨਾਈਟ ਕਰਫ਼ਿਊ

ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਪੰਜਾਬ ਵਿਚ ਕੋਰੋਨਾ ਦੀ ਦੂੁਜੀ ਲਹਿਰ ਆਉਣ ਨਾਲ ਕਈ ਜ਼ਿਲ੍ਹਿਆਂ ਵਿਚ ਕੋਰੋਨਾ ਜ਼ੋਰ ਫੜਦਾ ਜਾ ਰਿਹਾ ਹੈ। ਇਸ ਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਦੇ 9 ਜ਼ਿਲ੍ਹਿਆਂ ਵਿਚ ਨਾਈਟ ਕਰਫਿਊ ਲੱਗਾ ਹੋਇਆ ਹੈ। ਇਸ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ [caption id="attachment_482469" align="aligncenter" width="300"]Night curfew will now be imposed in these 9 districts of Punjab from 9 pm to 5 am tonight ਹੁਣ ਪੰਜਾਬ ਦੇ ਇਨ੍ਹਾਂ 9 ਜਿਲ੍ਹਿਆਂ 'ਚ ਅੱਜ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਨਾਈਟ ਕਰਫ਼ਿਊ[/caption] ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਦੇ ਵਧਦੇ ਕੇਸਾਂ ਅਤੇ ਮੌਤਾਂ ਦੀ ਗਿਣਤੀ ਨੂੰ ਮੱਦੇਨਜ਼ਰ ਰੱਖਦਿਆਂ ਅੱਜ ਸੂਬੇ ਦੇ 9 ਜ਼ਿਲ੍ਹਿਆਂ 'ਚ ਰਾਤ 9 ਵਜੇ ਤੋਂ ਅੱਜ ਸਵੇਰੇ 5 ਵਜੇ ਤੱਕ ਨਾਈਟਕਰਫ਼ਿਊ ਦਾ ਲਗਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ ,ਜਦਕਿ ਇਸ ਤੋਂ ਪਹਿਲਾਂ ਨਾਈਟ ਕਰਫ਼ਿਊ 11 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗਦਾ ਸੀ। [caption id="attachment_482471" align="aligncenter" width="593"]Night curfew will now be imposed in these 9 districts of Punjab from 9 pm to 5 am tonight ਹੁਣ ਪੰਜਾਬ ਦੇ ਇਨ੍ਹਾਂ 9 ਜਿਲ੍ਹਿਆਂ 'ਚ ਅੱਜ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕਲੱਗੇਗਾ ਨਾਈਟਕਰਫ਼ਿਊ[/caption] ਪੜ੍ਹੋ ਹੋਰ ਖ਼ਬਰਾਂ : Senior Citizen ਦੇ ਲਈ ਵੱਡੀ ਖ਼ਬਰ !  ਹੁਣ ਬਜ਼ੁਰਗਾਂ ਦੇ ਹਿੱਤ 'ਚ ਮੋਦੀ ਸਰਕਾਰ ਨੇ ਲਿਆ ਇਹ ਵੱਡਾ ਫੈਂਸਲਾ ਇਸ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਫੈਸਲਾ ਕੱਲ੍ਹ ਪ੍ਰਧਾਨ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਹਾਲਾਤ ਸੁਧਰਨ ਤੱਕ ਇਹ ਹੁਕਮ ਲਾਗੂ ਰਹਿਣਗੇ। ਮੁੱਖ ਮੰਤਰੀ ਨੇਲੋਕਾਂ ਨੂੰ ਕੋਰੋਨਾ ਦੇ ਲੱਛਣ ਦਿਸਣ ‘ਤੇ ਤੁਰੰਤ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਲੇ ਇਲਾਕਿਆਂ ਵਿੱਚ ਪੂਰੀ ਸਖ਼ਤੀ ਰਹੇਗੀ ਅਤੇ ਪੁਲਿਸ, ਡਾਕਟਰ, ਸਿਹਤ ਤੇ ਸਫਾਈ ਕਰਮਚਾਰੀਆਂ ਨੂੰ ਛੋਟ ਰਹੇਗੀ। [caption id="attachment_482474" align="aligncenter" width="700"] ਹੁਣ ਪੰਜਾਬ ਦੇ ਇਨ੍ਹਾਂ 9 ਜਿਲ੍ਹਿਆਂ 'ਚ ਅੱਜ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕਲੱਗੇਗਾ ਨਾਈਟਕਰਫ਼ਿਊ[/caption] ਉਨ੍ਹਾਂ ਨੇ ਕਿਹਾ ਕਿ ਲੁਧਿਆਣਾ, ਜਲੰਧਰ, ਅੰਮ੍ਰਿਤਸਰ , ਮੋਹਾਲੀ , ਪਟਿਆਲਾ, ਰੋਪੜ ,ਹੁਸ਼ਿਆਰਪੁਰ , ਗੁਰਦਾਸਪੁਰ ਅਤੇ ਕਪੂਰਥਲਾ 'ਚ ਨਾਈਟ ਕਰਫ਼ਿਊ ਹੋਵੇਗਾ। ਦੱਸ ਦੇਈਏ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ 4 ਸਾਲ ਪੂਰੇ ਹੋਣ ਦੇ ਸਬੰਧੀ ਆਪਣੇ ਕਾਰਜਕਾਲ ਦੀਆਂ ਪ੍ਰਾਪਤੀਆਂ ਗਿਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਗਈ ਹੈ। -PTCNews


Top News view more...

Latest News view more...