Advertisment

ਨਿਹਾਲ ਸਿੰਘ ਵਾਲਾ 'ਚ ਵੱਡੀ ਵਾਰਦਾਤ, ਦੋਸਤਾਂ ਨੇ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕੀਤਾ ਕਤਲ

author-image
Jashan A
Updated On
New Update
ਨਿਹਾਲ ਸਿੰਘ ਵਾਲਾ 'ਚ ਵੱਡੀ ਵਾਰਦਾਤ, ਦੋਸਤਾਂ ਨੇ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕੀਤਾ ਕਤਲ
Advertisment
ਨਿਹਾਲ ਸਿੰਘ ਵਾਲਾ 'ਚ ਵੱਡੀ ਵਾਰਦਾਤ, ਦੋਸਤਾਂ ਨੇ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕੀਤਾ ਕਤਲ,ਨਿਹਾਲ ਸਿੰਘ ਵਾਲਾ: ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਦੀਨਾ ਸਾਹਿਬ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਇਥੇ ਕੁਝ ਦੋਸਤਾਂ ਨੇ ਹੀ ਇੱਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ।ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਦੇ ਰੂਪ 'ਚ ਹੋਈ ਹੈ। ਇਸ ਵਾਰਦਾਤ ਤੋਂ ਬਾਅਦ ਪੂਰੇ ਪਿੰਡ 'ਚ ਦਹਿਸ਼ਤ ਦਾ ਮਾਹੌਲ ਹੈ। publive-imageਪਰਿਵਾਰਿਕ ਮੈਬਰਾਂ ਮੁਤਾਬਕ ਬੀਤੀ ਰਾਤ ਅੰਮ੍ਰਿਤਪਾਲ ਆਪਣੇ ਦੋਸਤਾਂ ਨਾਲ ਬਾਹਰ ਗਿਆ ਸੀ ਅਤੇ ਕੁਝ ਦੇਰ ਬਾਅਦ ਲਹੂ-ਲੁਹਾਨ ਹੋਇਆ ਘਰ ਆਇਆ ਤੇ ਉਸ ਨੇ ਦੱਸਿਆ ਕਿ ਉਸਦੇ ਦੋਸਤਾਂ ਨੇ ਉਸ ਨੂੰ ਕਿਰਚ ਨਾਲ ਮਾਰਿਆ ਹੈ ਅਤੇ ਬਾਅਦ ਵਿਚ ਉਸ ਦੀ ਮੌਤ ਹੋ ਗਈ। ਹੋਰ ਪੜ੍ਹੋ:
Advertisment
ਤਰਨਤਾਰਨ 'ਚ ਵੱਡੀ ਵਾਰਦਾਤ: SGPC ਮੁਲਾਜ਼ਮ ਦੀ ਗੋਲੀ ਮਾਰ ਕੇ ਕੀਤੀ ਹੱਤਿਆ publive-imageਮ੍ਰਿਤਕ ਦੇ ਭਰਾ ਮੁਤਾਬਕ ਅੰਮ੍ਰਿਤਪਾਲ ਦੇ ਪੰਜ ਦੋਸਤ ਨਸ਼ਾ ਕਰਦੇ ਅਤੇ ਵੇਚਦੇ ਹਨ, ਉਨ੍ਹਾਂ ਦਾ ਭਰਾ ਵੀ ਉਕਤ ਨੌਜਵਾਨਾਂ ਨਾਲ ਰਹਿੰਦਾ ਸੀ, ਉਹ ਉਸ ਨੂੰ ਰੋਕਦੇ ਸਨ ਪਰ ਉਸਦੇ ਦੋਸਤ ਉਸ ਨੂੰ ਪਰਿਵਾਰ ਦੀ ਗੱਲ ਨਾ ਮੰਨਣ ਲਈ ਆਖਦੇ ਸਨ। ਬੀਤੀ ਰਾਤ ਵੀ ਇਸੇ ਗੱਲ ਨੂੰ ਲੈ ਕੇ ਉਕਤ ਨੌਜਵਾਨਾਂ ਨੇ ਉਸਦੇ ਭਰਾ ਦਾ ਕਤਲ ਕਰ ਦਿੱਤਾ। publive-imageਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਲਾਸ਼ ਨੂੰ ਪੋਸਟਮਾਰਟਮ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਪਾਹੁੰਚਾਇਆ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ। -PTC News-
punjab-news punjabi-news news-in-punjab nihal-singh-wala-news latest-nihal-singh-wala-news nihal-singh-wala-news-in-punjabi
Advertisment

Stay updated with the latest news headlines.

Follow us:
Advertisment