ਮੁੱਖ ਖਬਰਾਂ

ਦੁਰਗਾ ਮਾਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਵਾਲਾ ਨਿਹੰਗ ਗ੍ਰਿਫ਼ਤਾਰ

By Ravinder Singh -- May 18, 2022 6:45 pm

ਪਟਿਆਲਾ: ਪਟਿਆਲਾ ਦੇ ਕਾਲੀ ਮਾਤਾ ਮੰਦਿਰ ਵਿਖੇ ਹੋਈ ਘਟਨਾ ਦੇ ਦੌਰਾਨ ਫੁਹਾਰਾ ਚੌਕ ਪਟਿਆਲਾ 'ਤੇ ਇਕ ਵਿਅਕਤੀ ਜਿਸ ਨੇ ਨਿਹੰਗ ਸਿੰਘ ਦਾ ਬਾਣਾ ਪਾਇਆ ਹੋਇਆ ਸੀ ਵੱਲੋਂ ਸ੍ਰੀ ਦੁਰਗਾ ਮਾਤਾ ਖਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕਰਨ ਸਬੰਧੀ ਇੱਕ ਵੀਡੀਓ ਇੰਟਰਨੈਟ ਉਤੇ ਵਾਇਰਲ ਹੋਈ ਸੀ ਜਿਸ ਸਬੰਧੀ ਮੁਕੱਦਮਾ ਥਾਣਾ ਸਿਵਲ ਲਾਇਨ ਦਰਜ ਕਰ ਕੇ ਤਫਤੀਸ਼ ਆਰੰਭ ਕੀਤੀ ਗਈ ਹੈ।

ਦੁਰਗਾ ਮਾਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਨਿਹੰਗ ਗ੍ਰਿਫ਼ਤਾਰਇਸ ਮਾਮਲੇ ਵਿੱਚ ਸ੍ਰੀ ਮੁਖਵਿੰਦਰ ਸਿੰਘ ਛੀਨਾ, ਆਈਪੀਐਸ, ਇੰਸਪੈਕਟਰ ਜਨਰਲ ਪੁਲਿਸ ਪਟਿਆਲਾ ਰੇਂਜ ਪਟਿਆਲਾ ਦੇ ਨਿਰਦੇਸ਼ਾਂ ਅਨੁਸਾਰ, ਦੀਪਕ ਪਾਰੀਕ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਦੀ ਅਗਵਾਈ ਵਿੱਚ ਡਾ. ਮਹਿਤਾਬ ਸਿੰਘ, ਆਈ.ਪੀ.ਐਸ, ਕਪਤਾਨ ਪੁਲਿਸ ਇੰਨਵੈਸਟੀਗੇਸਨ ਪਟਿਆਲਾ ਅਤੇ ਵਜੀਰ ਸਿੰਘ ਪੀ.ਪੀ.ਐਸ, ਕਪਤਾਨ ਪੁਲਿਸ ਸਿਟੀ ਪਟਿਆਲਾ ਦੀ ਨਿਗਰਾਨੀ ਹੇਠ ਅਜੈਪਾਲ ਸਿੰਘ, ਪੀ.ਪੀ.ਐਸ, ਉਪ ਕਪਤਾਨ ਪੁਲਿਸ, ਡਿਟੈਕਟਿਵ ਪਟਿਆਲਾ, ਕ੍ਰਿਸ਼ਨ ਕੁਮਾਰ ਪਾਂਥੇ, ਪੀ.ਪੀ.ਐਸ, ਉਪ ਕਪਤਾਨ ਪੁਲਿਸ ਸਿਟੀ-1 ਪਟਿਆਲਾ, ਜਸਵਿੰਦਰ ਸਿੰਘ ਟਿਵਾਣਾ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ-ਡਵੀਜ਼ਨ ਘਨੌਰ ਦੀ ਅਗਵਾਈ ਹੇਠ ਇੰਸਪੈਕਟਰ ਸ਼ਮਿੰਦਰ ਸਿੰਘ, ਇੰਚਾਰਜ ਸੀ.ਆਈ.ਏ ਸਟਾਫ ਪਟਿਆਲਾ ਦੀਆਂ ਟੀਮਾਂ ਬਣਾਕੇ ਆਪ੍ਰੇਸ਼ਨ ਚਲਾਇਆ ਗਿਆ ਸੀ। ਜਿਸ ਵਿੱਚ ਪੰਜਾਬ ਪੁਲਿਸ ਦੀ ਵੱਖ-2 ਯੂਨਿਟਾਂ ਦੀ ਮਦਦ ਲਈ ਗਈ।

ਦੁਰਗਾ ਮਾਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਨਿਹੰਗ ਗ੍ਰਿਫ਼ਤਾਰਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਦੱਸਿਆ ਕਿ ਇਸ ਕੇਸ ਵਿੱਚ ਲੋੜੀਂਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਲਈ ਸੀ.ਆਈ.ਏ ਸਟਾਫ ਪਟਿਆਲਾ ਦੀਆਂ ਵੱਖ-2 ਟੀਮਾਂ ਵੱਲੋਂ ਮਹਾਰਾਸ਼ਟਰ, ਉੱਤਰਾਖੰਡ, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਤਲਾਸ਼ ਕੀਤੀ ਗਈ। ਜੋ ਸੀ.ਆਈ.ਏ ਸਟਾਫ ਪਟਿਆਲਾ ਦੀ ਟੀਮ ਵੱਲੋਂ ਲਗਾਤਾਰ 07 ਦਿਨਾਂ ਦੀ ਤਲਾਸ਼ ਉਪਰੰਤ ਰਵਿੰਦਰ ਸਿੰਘ ਉਰਫ ਅਮਰੀਕ ਸਿੰਘ ਉਰਫ ਰਣਜੀਤ ਸਿੰਘ ਉਰਫ ਕਾਕਾ ਪੁੱਤਰ ਹੁਕਮ ਚੰਦ ਵਾਸੀ ਪਿੰਡ ਹੀਰੋ ਖੁਰਦ ਜ਼ਿਲ੍ਹਾ ਮਾਨਸਾ ਹਾਲ ਵਾਸੀ ਪਾਉਂਟਾ ਸਾਹਿਬ (ਹਿਮਾਚਲ ਪ੍ਰਦੇਸ਼) ਦਾ ਨਾਮ ਸਾਹਮਣੇ ਆਇਆ, ਜਿਸ ਨੂੰ ਗ੍ਰਿਫ਼ਤਾਰ ਕਰਨ ਲਈ ਇਕ ਸਪੈਸ਼ਲ ਆਪ੍ਰੇਸ਼ਨ ਚਲਾਇਆ ਗਿਆ।

ਦੁਰਗਾ ਮਾਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਨਿਹੰਗ ਗ੍ਰਿਫ਼ਤਾਰਰਵਿੰਦਰ ਸਿੰਘ ਉਰਫ ਅਮਰੀਕ ਸਿੰਘ ਉਰਫ ਰਣਜੀਤ ਸਿੰਘ ਉਰਫ ਕਾਕਾ ਪੁੱਤਰ ਹੁਕਮ ਚੰਦ ਉਕਤ ਸਬੰਧੀ ਜ਼ਿਲ੍ਹਾ ਮੰਡੀ (ਹਿਮਾਚਲ ਪ੍ਰਦੇਸ਼) ਵਿਖੇ ਹੋਣ ਬਾਰੇ ਖੁਫੀਆ ਇਤਲਾਹ ਮਿਲੀ ਸੀ ਜਿਸ ਉਤੇ ਇੰਸਪੈਕਟਰ ਸ਼ਮਿੰਦਰ ਸਿੰਘ, ਇੰਚਾਰਜ ਸੀ.ਆਈ.ਏ ਸਟਾਫ ਪਟਿਆਲਾ ਵੱਲੋਂ ਸਮੇਤ ਪੁਲਿਸ ਪਾਰਟੀ ਅੱਜ ਮਿਤੀ 18.05.2022 ਨੂੰ ਰਵਿੰਦਰ ਸਿੰਘ ਉਰਫ ਅਮਰੀਕ ਸਿੰਘ ਉਰਫ ਰਣਜੀਤ ਸਿੰਘ ਉਰਫ ਕਾਕਾ ਪੁੱਤਰ ਹੁਕਮ ਚੰਦ ਨੂੰ ਜ਼ਿਲ੍ਹਾ ਮੰਡੀ ਦੇ ਪਿੰਡ ਰੰਧਾੜਾ, ਮੰਡੀ ਤੋਂ ਰਿਵਾਲਸਰ ਰੋਡ ਥਾਣਾ ਸਦਰ ਮੰਡੀ (ਹਿਮਾਚਲ ਪ੍ਰਦੇਸ਼) ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਰਵਿੰਦਰ ਸਿੰਘ ਉਰਫ ਅਮਰੀਕ ਸਿੰਘ ਉਰਫ ਰਣਜੀਤ ਸਿੰਘ ਉਰਫ ਕਾਕਾ ਪੁੱਤਰ ਹੁਕਮ ਚੰਦ ਉਕਤ ਦੀ ਮੁਢਲੀ ਪੁੱਛਗਿੱਛ ਤੋਂ ਪਾਇਆ ਗਿਆ ਹੈ ਕਿ ਇਹ ਪਿੰਡ ਹੀਰੋ ਖੁਰਦ ਜ਼ਿਲ੍ਹਾ ਮਾਨਸਾ ਦਾ ਰਹਿਣ ਵਾਲਾ ਹੈ ਅਤੇ ਕੁੱਝ ਸਮਾਂ ਬਠਿੰਡਾ ਵਿਖੇ ਰਹਿੰਦਾ ਰਿਹਾ ਹੈ ਜਿਸ ਨੂੰ ਪੇਸ਼ ਅਦਾਲਤ ਕਰ ਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕਿਸਾਨਾਂ ਤੇ ਸੂਬਾ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਬਣੀ ਸਹਿਮਤੀ, ਧਰਨਾ ਖ਼ਤਮ ਕਰਨ ਦਾ ਐਲਾਨ

  • Share