Tue, Apr 23, 2024
Whatsapp

ਪਟਿਆਲਾ ਸਬਜ਼ੀ ਮੰਡੀ ਹਮਲਾ, ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਨਿਖੇਧੀ

Written by  PTC NEWS -- April 12th 2020 06:02 PM
ਪਟਿਆਲਾ ਸਬਜ਼ੀ ਮੰਡੀ ਹਮਲਾ, ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਨਿਖੇਧੀ

ਪਟਿਆਲਾ ਸਬਜ਼ੀ ਮੰਡੀ ਹਮਲਾ, ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਨਿਖੇਧੀ

ਪਟਿਆਲਾ ਦੇ ਸਨੌਰ ਰੋਡ ਸਥਿਤ ਸਬਜ਼ੀ ਮੰਡੀ ਵਿਖੇ ਕੁਝ ਨਿਹੰਗਾਂ ਵੱਲੋਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ 'ਤੇ ਕਿਰਪਾਨਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਹਮਲੇ ਦੀ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਸ. ਬਿਕਰਮ ਸਿੰਘ ਮਜੀਠੀਆ ਨੇ ਨਿਖੇਧੀ ਕੀਤੀ ਹੈ। ਤਿੰਨੇ ਆਗੂਆਂ ਨੇ ਆਪਣੇ ਟਵਿੱਟਰ ਹੈਂਡਲਾਂ ਤੋਂ ਇਸ ਬਾਰੇ ਟਵੀਟ ਕਰਦੇ ਹੋਏ ਪ੍ਰਸ਼ਾਸਨ ਅਤੇ ਪੁਲਿਸ ਨਾਲ ਸਹਿਯੋਗ ਦੀ ਅਪੀਲ ਕਰਦੇ ਹੋਏ, ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤ ਰਵੱਈਆ ਅਪਨਾਉਣ ਦੀ ਗੱਲ ਕਹੀ ਹੈ। ਸ. ਸੁਖਬੀਰ ਸਿੰਘ ਬਾਦਲ ਨੇ ਅੰਗਰੇਜ਼ੀ 'ਚ ਲਿਖੇ ਟਵੀਟ 'ਚ ਵਰਨਣ ਕੀਤਾ ਹੈ ਕਿ ਸਬਜ਼ੀ ਮੰਡੀ ਪਟਿਆਲਾ ਵਿਖੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਪੁਲਿਸ ਪਾਰਟੀ 'ਤੇ ਕੀਤਾ ਗਿਆ ਵਹਿਸ਼ੀਆਨਾ ਹਮਲਾ ਅਤਿ ਨਿੰਦਣਯੋਗ ਹੈ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ ਅਤੇ ਸਭ ਨੂੰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਸਹਿਯੋਗ ਕਰਨਾ ਚਾਹੀਦਾ ਹੈ। ਜੋ ਵੀ ਕੋਈ ਇਸ ਤਰ੍ਹਾਂ ਕਾਨੂੰਨ ਨੂੰ ਹੱਥ ਵਿੱਚ ਲੈਣ ਦੀ ਕੋਸ਼ਿਸ਼ ਕਰੇ, ਉਸ ਨਾਲ ਸਖ਼ਤੀ ਨਾਲ ਪੇਸ਼ ਆਉਣਾ ਚਾਹੀਦਾ ਹੈ। ਇਸੇ ਤਰ੍ਹਾਂ ਕੇਂਦਰੀ ਫ਼ੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਅੰਗਰੇਜ਼ੀ 'ਚ ਲਿਖੇ ਟਵੀਟ ਵਿੱਚ ਪ੍ਰਗਟਾਵਾ ਕੀਤਾ ਕਿ ਪਟਿਆਲਾ ਦੀ ਸਨੌਰ ਰੋਡ ਸਬਜ਼ੀ ਮੰਡੀ ਵਿਖੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਪੁਲਿਸ 'ਤੇ ਕੀਤੇ ਜਾਨਲੇਵਾ ਹਮਲੇ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਹੈ। ਛੇਤੀ ਤੋਂ ਛੇਤੀ ਕਾਰਵਾਈ ਕਰਕੇ ਇਨ੍ਹਾਂ ਗੁੰਡਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਮੈਂ ਸਭ ਨੂੰ ਅਪੀਲ ਕਰਦੀ ਹਾਂ ਕਿ ਮੁਸ਼ਕਿਲਾਂ ਭਰੇ ਮੌਜੂਦਾ ਸਮੇਂ 'ਚ ਪ੍ਰਸ਼ਾਸਨ ਅਤੇ ਪੁਲਿਸ ਨਾਲ ਸਹਿਯੋਗ ਕਰੋ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਿਨੇਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੇ ਟਵੀਟ ਵਿੱਚ ਉਨ੍ਹਾਂ ਅਜਿਹੇ ਮਾਮਲਿਆਂ ਦੇ ਨਿਆਂ ਲਈ ਫ਼ਾਸਟ ਟਰੈਕ ਅਦਾਲਤ ਦੀ ਲੋੜ ਉੱਤੇ ਜ਼ੋਰ ਦਿੱਤਾ। ਸ. ਮਜੀਠੀਆ ਨੇ ਆਪਣੇ ਅੰਗਰੇਜ਼ੀ ਟਵੀਟ ਵਿੱਚ ਲਿਖਿਆ ਕਿ ਮੈਂ ਪਟਿਆਲਾ ਸਬਜੀ ਮੰਡੀ ਵਿਖੇ ਪੁਲਿਸ ਮੁਲਾਜ਼ਮਾਂ 'ਤੇ ਹੋਏ ਵਹਿਸ਼ੀ ਹਮਲੇ ਦੀ ਕਰੜੀ ਨਿੰਦਾ ਕਰਦਾ ਹਾਂ। ਅਜਿਹੀਆਂ ਸਮਾਜ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਹੋਣ ਵਾਲਿਆਂ 'ਤੇ ਕੇਸ ਦਰਜ ਹੋਣਾ ਚਾਹੀਦਾ ਹੈ ਅਤੇ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਇਕ ਵਿਸ਼ੇਸ਼ ਫਾਸਟ ਟਰੈਕ ਅਦਾਲਤ ਸਥਾਪਤ ਕੀਤੀ ਜਾਣੀ ਚਾਹੀਦੀ ਹੈ।ਇਸ ਘਟਨਾ ਵਿੱਚ ਕੱਟੇ ਗਏ ਏਐਸਆਈ ਦਾ ਹੱਥ ਬਚਾਉਣ ਲਈ ਹਰ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਐਤਵਾਰ 12 ਅਪ੍ਰੈਲ ਦੀ ਸਵੇਰੇ ਹੋਏ ਇਸ ਟਕਰਾਅ ਵਿੱਚ ਨਿਹੰਗਾਂ ਨੇ ਜਾਨਲੇਵਾ ਹਮਲੇ 'ਚ ਪੰਜਾਬ ਪੁਲਿਸ ਦੇ ਇੱਕ ਏ.ਐੱਸ.ਆਈ. ਦਾ ਗੁੱਟ ਵੱਢ ਦਿੱਤਾ। ਹਾਲਾਂਕਿ ਪੁਲਿਸ ਨੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ ਅਤੇ ਕਾਨੂੰਨੀ ਕਾਰਵਾਈ ਜਾਰੀ ਹੈ। ਉੱਧਰ ਗੰਭੀਰ ਜ਼ਖਮੀ ਏ.ਐੱਸ.ਆਈ. ਨੂੰ ਪਟਿਆਲਾ ਤੋਂ ਬਾਅਦ ਪੀ.ਜੀ.ਆਈ. ਚੰਡੀਗੜ੍ਹ ਵਿਖੇ ਰੈਫ਼ਰ ਕਰ ਦਿੱਤਾ ਗਿਆ ਜੋ ਇਲਾਜ ਅਧੀਨ ਹੈ।


  • Tags

Top News view more...

Latest News view more...