Advertisment

ਨਿਰੰਕਾਰੀ’ ਸ਼ਬਦ ਕਾਪੀ ਰਾਈਟ ਕਰਵਾਉਣ ਦਾ ਕਿਸੇ ਨੂੰ ਕੋਈ ਹੱਕ ਨਹੀਂ ,SGPC ਕਰੇਗੀ ਕਾਰਵਾਈ: ਭਾਈ ਗੋਬਿੰਦ ਸਿੰਘ ਲੌਂਗੋਵਾਲ

author-image
Shanker Badra
Updated On
New Update
ਨਿਰੰਕਾਰੀ’ ਸ਼ਬਦ ਕਾਪੀ ਰਾਈਟ ਕਰਵਾਉਣ ਦਾ ਕਿਸੇ ਨੂੰ ਕੋਈ ਹੱਕ ਨਹੀਂ ,SGPC ਕਰੇਗੀ ਕਾਰਵਾਈ: ਭਾਈ ਗੋਬਿੰਦ ਸਿੰਘ ਲੌਂਗੋਵਾਲ
Advertisment
ਨਿਰੰਕਾਰੀ’ ਸ਼ਬਦ ਕਾਪੀ ਰਾਈਟ ਕਰਵਾਉਣ ਦਾ ਕਿਸੇ ਨੂੰ ਕੋਈ ਹੱਕ ਨਹੀਂ ,SGPC ਕਰੇਗੀ ਕਾਰਵਾਈ: ਭਾਈ ਗੋਬਿੰਦ ਸਿੰਘ ਲੌਂਗੋਵਾਲ:ਅੰਮ੍ਰਿਤਸਰ : ਨਿਰੰਕਾਰੀ ਮਿਸ਼ਨ ਦਿੱਲੀ ਵੱਲੋਂ ‘ਨਿਰੰਕਾਰੀ’ ਸ਼ਬਦ ਦਾ ਕਾਪੀ ਰਾਈਟ ਲੈਣ ਸਬੰਧੀ ਕੀਤੀ ਜਾ ਰਹੀ ਕਾਰਵਾਈ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਮੀਡੀਆ ਰਾਹੀਂ ਇਹ ਮਾਮਲਾ ਸਾਹਮਣੇ ਆਉਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਰੰਕਾਰੀ ਮਿਸ਼ਨ ਦੀ ਇਸ ਘਟੀਆ ਹਰਕਤ ਨੂੰ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਕਰਾਰ ਦਿੰਦਿਆਂ ਆਖਿਆ ਕਿ ਇਹ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿ ਕੋਈ ਨਿੱਜੀ ਤੌਰ ’ਤੇ ਪਾਵਨ ਗੁਰਬਾਣੀ ਦੇ ਕਿਸੇ ਸ਼ਬਦ ਦਾ ਕਾਪੀ ਰਾਈਟ ਲਵੇ। Nirankari word Copy Right Nobody any right : Bhai Gobind Singh Longowal ਨਿਰੰਕਾਰੀ’ ਸ਼ਬਦ ਕਾਪੀ ਰਾਈਟ ਕਰਵਾਉਣ ਦਾ ਕਿਸੇ ਨੂੰ ਕੋਈ ਹੱਕ ਨਹੀਂ ,SGPC ਕਰੇਗੀ ਕਾਰਵਾਈ : ਭਾਈ ਗੋਬਿੰਦ ਸਿੰਘ ਲੌਂਗੋਵਾਲ ਉਨ੍ਹਾਂ ਕਿਹਾ ਕਿ ਅਜਿਹਾ ਹਰਗਿਜ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਸ ਬਾਰੇ ਕਾਨੂੰਨੀ ਮਾਹਿਰਾਂ ਦੀ ਰਾਏ ਨਾਲ ਅਗਲੀ ਕਾਰਵਾਈ ਕੀਤੀ ਜਾਵੇਗੀ।ਭਾਈ ਲੌਂਗੋਵਾਲ ਨੇ ਆਖਿਆ ਕਿ ਗੁਰਬਾਣੀ ਦਾ ਇਕ-ਇਕ ਸ਼ਬਦ ਸਿੱਖ ਸੰਗਤਾਂ ਦੇ ਨਾਲ-ਨਾਲ ਸਮੁੱਚੇ ਵਿਸ਼ਵ ਵਿਚ ਵੱਸਦੇ ਗੁਰੂ ਨਾਨਕ ਨਾਮ ਲੇਵਾ ਲਈ ਇਲਾਹੀ ਹੈ ਅਤੇ ਕੁਝ ਲੋਕ ਜਾਣ-ਬੁਝ ਕੇ ਸਿੱਖਾਂ ਦੀ ਭਾਵਨਾਵਾਂ ਨਾਲ ਖੇਡਣ ਦਾ ਯਤਨ ਕਰ ਰਹੇ ਹਨ। Nirankari word Copy Right Nobody any right : Bhai Gobind Singh Longowal ਨਿਰੰਕਾਰੀ’ ਸ਼ਬਦ ਕਾਪੀ ਰਾਈਟ ਕਰਵਾਉਣ ਦਾ ਕਿਸੇ ਨੂੰ ਕੋਈ ਹੱਕ ਨਹੀਂ ,SGPC ਕਰੇਗੀ ਕਾਰਵਾਈ : ਭਾਈ ਗੋਬਿੰਦ ਸਿੰਘ ਲੌਂਗੋਵਾਲ ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਲੋਕ ਸਭਾ ਚੋਣਾਂ 2019 : ਆਖ਼ਰੀ ਪੜਾਅ ਦੀਆਂ ਚੋਣਾਂ ਲਈ ਚੋਣ ਪ੍ਰਚਾਰ ਹੋਇਆ ਬੰਦ ਉਨ੍ਹਾਂ ਆਖਿਆ ਕਿ ਸ਼ਬਦ-ਗੁਰੂ ਨੂੰ ਮੰਨਣ ਵਾਲੀਆਂ ਸੰਗਤਾਂ ਇਹ ਕਦੀ ਵੀ ਬਰਦਾਸ਼ਤ ਨਹੀਂ ਕਰ ਸਕਦੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਆਖਿਆ ਕਿ ਜੋ ਲੋਕ ਅਜਿਹੀਆਂ ਕੋਝੀਆਂ ਹਰਕਤਾਂ ਕਰਕੇ ਮਾਨਵਤਾਂ ਵਿਚ ਵੰਡੀਆਂ ਪਾ ਰਹੇ ਹਨ, ਉਨ੍ਹਾਂ ਤੋਂ ਸੰਗਤ ਨੂੰ ਵੀ ਸੁਚੇਤ ਹੋਣ ਦੀ ਲੋੜ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment